ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਮੋਲ ਰੋਡ ‘ਤੇ 29.54 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਕੰਪਲੈਕਸ ਦੀ ਰੱਖੀ ਨੀਂਹ

ਸੁਨਾਮ ਊਧਮ ਸਿੰਘ ਵਾਲਾ, 1 ਮਾਰਚ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨੌਜਵਾਨ ਖਿਡਾਰੀਆਂ ਨੂੰ ਅਤਿ ਆਧੁਨਿਕ ਸਹੂਲਤਾਂ ਪ੍ਰਦਾਨ ਕਰਕੇ ਕੌਮੀ ਅਤੇ ਕੌਮਾਂਤਰੀ ਖੇਡ ਮੁਕਾਬਲਿਆਂ ਲਈ ਤਿਆਰ ਕਰਨ ਵਾਲਾ ਰਿਹਾਇਸ਼ੀ ਮਲਟੀ ਸਪੋਰਟਸ ਕੰਪਲੈਕਸ ਹੁਣ ਸੁਨਾਮ ਊਧਮ ਸਿੰਘ ਵਾਲਾ ਵਿਖੇ ਬਣਨ ਜਾ ਰਿਹਾ ਹੈ। ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਸਥਾਨਕ ਨਮੋਲ ਰੋਡ ‘ਤੇ 29.54 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਜਾਣ ਵਾਲੇ ਇਸ ਅਤਿ-ਅਧੁਨਿਕ ਰਿਹਾਇਸ਼ੀ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ।

ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਕੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵਚਨਬੱਧ ਹੈ। “ਯੁੱਧ ਨਸ਼ਿਆਂ ਵਿਰੁੱਧ” ਅਤੇ ਖੇਡਾਂ ਵਤਨ ਪੰਜਾਬ ਦੀਆਂ ਮੁਹਿੰਮਾਂ ਤਹਿਤ ਸੂਬਾ ਸਰਕਾਰ ਦਾ ਮੁੱਖ ਮੰਤਵ ਨੌਜਵਾਨਾਂ ਨੂੰ ਖੇਡਾਂ, ਸਿੱਖਿਆ ਅਤੇ ਰੋਜ਼ਗਾਰ ਵੱਲ ਉਤਸ਼ਾਹਿਤ ਕਰਨਾ ਹੈ, ਤਾਂ ਜੋ ਉਹ ਗਲਤ ਰਾਹਾਂ ਤੋਂ ਬਚ ਕੇ ਆਪਣੀ ਊਰਜਾ ਰਚਨਾਤਮਕ ਕਾਰਜਾਂ ਵਿੱਚ ਲਗਾ ਸਕਣ।

ਮੰਤਰੀ ਨੇ ਦੱਸਿਆ ਕਿ ਇਸ ਪ੍ਰੋਜੈਕਟ ਅਧੀਨ ਉਹ ਸਾਰੀਆਂ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਜੋ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਖੇਡ ਮੁਕਾਬਲਿਆਂ ‘ਚ ਹਿੱਸਾ ਲੈਣ ਲਈ ਖਿਡਾਰੀਆਂ ਲਈ ਲੋੜੀਂਦੀਆਂ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਇੱਥੇ ਤਿੰਨ ਮੰਜਿਲੇ ਪ੍ਰਬੰਧਕੀ ਬਲਾਕ ਤੋਂ ਇਲਾਵਾ ਬਾਕਸਿੰਗ, ਯੋਗਾ, ਐਡਵਾਂਸ ਜਿਮ, ਫਿਜ਼ਿਓ ਥੈਰੇਪੀ ਅਤੇ ਬਾਇਓ ਮਕੈਨਿਕ ਲੈਬ, ਸਵਿੰਮਿੰਗ ਪੂਲ, ਤਿੰਨ–ਤਿੰਨ ਬਾਸਕਟਬਾਲ ਤੇ ਵਾਲੀਬਾਲ ਕੋਰਟ ਅਤੇ 90 ਖਿਡਾਰੀਆਂ ਦੀ ਸਮਰੱਥਾ ਵਾਲਾ ਰਿਹਾਇਸ਼ੀ ਹੋਸਟਲ ਵੀ ਬਣਾਇਆ ਜਾਵੇਗਾ।

ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਰਿਹਾਇਸ਼ੀ ਸਪੋਰਟਸ ਕੰਪਲੈਕਸ ਸੁਨਾਮ ਅਤੇ ਆਸ-ਪਾਸ ਦੇ ਇਲਾਕਿਆਂ ਦੇ ਨੌਜਵਾਨਾਂ ਲਈ ਖੇਡਾਂ ਦੀ ਉੱਚ-ਪੱਧਰੀ ਤਿਆਰੀ ਅਤੇ ਰਹਾਇਸ਼ੀ ਸਹੂਲਤਾਂ ਦੇ ਨਾਲ ਇੱਕ ਕੇਂਦਰ ਵਜੋਂ ਉੱਭਰੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਮਜ਼ਬੂਤ ਪਛਾਣ ਦਿਵਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ।

ਮੰਤਰੀ ਨੇ ਕਿਹਾ ਕਿ ਖੇਡਾਂ ਸਿਰਫ਼ ਤੰਦਰੁਸਤੀ ਦਾ ਸਾਧਨ ਹੀ ਨਹੀਂ, ਸਗੋਂ ਰਾਸ਼ਟਰ ਨਿਰਮਾਣ ਦਾ ਮਜ਼ਬੂਤ ਆਧਾਰ ਹਨ। ਉਨ੍ਹਾਂ ਕਿਹਾ ਕਿ ਜਿਹੜੇ ਸੂਬੇ ਖੇਡਾਂ ਵਿੱਚ ਅੱਗੇ ਵਧਦੇ ਹਨ, ਉਹ ਨੌਜਵਾਨੀ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਦਿੰਦੇ ਹੋਏ ਦੇਸ਼ ਦਾ ਭਵਿੱਖ ਮਜ਼ਬੂਤ ਕਰਦੇ ਹਨ।

ਇਸ ਮੌਕੇ ਐਸ.ਡੀ.ਐਮ. ਗਗਨਦੀਪ ਸਿੰਘ, ਚੇਅਰਮੈਨ ਮੁਕੇਸ਼ ਜੁਨੇਜਾ, ਐਕਸੀਅਨ ਲੋਕ ਨਿਰਮਾਣ ਅਜੇ, ਜ਼ਿਲ੍ਹਾ ਖੇਡ ਅਫ਼ਸਰ ਨਵਦੀਪ ਸਿੰਘ, ਤਹਿਸੀਲਦਾਰ ਅਮਿਤ ਕੁਮਾਰ, ਐਸ.ਡੀ.ਓ ਬਲਜੀਤ ਸਿੰਘ, ਨਗਰ ਕੌਂਸਲ ਪ੍ਰਧਾਨ ਨਿਸ਼ਾਨ ਸਿੰਘ ਟੋਨੀ, ਵਾਰਡ ਕੌਂਸਲਰ ਗੁਰਤੇਜ ਨਿੱਕਾ, ਬਲਾਕ ਪ੍ਰਧਾਨ ਸਾਹਿਬ ਸਿੰਘ, ਸੰਦੀਪ ਜਿੰਦਲ, ਆਮ ਆਦਮੀ ਪਾਰਟੀ ਦੇ ਵਰਕਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਮੌਜੂਦ ਸਨ।


Posted

in

,

by

Comments

Leave a Reply

Your email address will not be published. Required fields are marked *