ਸ੍ਰੀ ਮੁਕਤਸਰ ਸਾਹਿਬ, 15 ਅਪ੍ਰੈਲ- ਮਾਨਯੋਗ ਖੇਤੀਬਾੜੀ ਮੰਤਰੀ ਪੰਜਾਬ, ਸ. ਗੁਰਮੀਤ ਸਿੰਘ ਖੁੱਡੀਆਂ ਦੀ ਰਹਿਨੁਮਾਈ ਅਤੇ ਡਾ. ਗੁਰਜੀਤ ਸਿੰਘ ਬਰਾੜ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਯੂਰੀਆ ਅਤੇ ਡੀ.ਏ.ਪੀ. ਖਾਦ ਦੀ ਕਾਲ-ਬਜਾਰੀ ਨੂੰ ਰੋਕਣ ਲਈ ਵਿਸੇਸ਼ ਮੁਹਿੰਮ ਚਲਾਈ ਜਾ ਰਹੀ ਹੈ।
ਇਸ ਮੁਹਿੰਮ ਤਹਿਤ ਡਾ. ਕਰਨਜੀਤ ਸਿੰਘ ਗਿੱਲ, ਸੰਯੁਕਤ ਡਾਇਰੈਕਟਰ ਖੇਤੀਬਾੜੀ ਵੱਲੋ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਕੁਆਲਟੀ ਕੰਟਰੋਲ ਦੀ ਟੀਮ ਨੂੰ ਨਾਲ ਲੈ ਕੇ ਸ੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜ੍ਹਬਾਹਾ ਦੇ ਵੱਖ-ਵੱਖ ਖਾਦ ਵਿਕਰੇਤਾਵਾਂ ਅਤੇ ਯੂਰੀਆ ਦੀ ਡਾਈਵਰਸਨ ਸਬੰਧੀ ਪਲਾਈਵੁੱਡ ਇੰਡਸਟਰੀਜ ਦੀ ਅਚਨਚੇਤ ਚੈਕਿੰਗ ਕੀਤੀ ਗਈ।
ਉਨ੍ਹਾਂ ਵੱਲੋ ਚੈਕਿੰਗ ਦੌਰਾਨ ਖਾਦ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਗਈ ਕਿ ਯੂਰੀਆ ਅਤੇ ਡੀ.ਏ.ਪੀ. ਖਾਦ ਦੀ ਕਿਸੇ ਤਰਾਂ ਦੀ ਕਾਲਾ-ਬਾਜਾਰੀ ਨਾਂ ਕੀਤੀ ਜਾਵੇ। ਉਨ੍ਹਾਂ ਖਾਦ ਵਿਕਰੇਤਾਵਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਯੂਰੀਆ ਅਤੇ ਡੀ.ਏ.ਪੀ. ਜਾਂ ਹੋਰ ਕਿਸੇ ਸਬਸਿਡੀ ਵਾਲੀ ਖਾਦ ਕਿਸੇ ਵੀ ਉਦਯੋਗਿਕ ਧੰਦੇ ਲਈ ਵਿਕਰੀ ਨਾਂ ਕੀਤੀ ਜਾਵੇ। ਉਨਾਂ ਵੱਲੋਂ ਮੌਕੇ ਫਰਮ ਵੱਲੋ ਕਿਸਾਨਾਂ ਨੂੰ ਖਾਦ ਦੇ ਕੱਟੇ ਗਏ ਬਿੱਲ ਦੇ ਅਧਾਰ ਤੇ ਖਾਦ ਨੂੰ ਵੈਰੀਫਾਈ ਕਰਨ ਲਈ ਨਿੱਜੀ ਤੌਰ ਕਿਸਾਨਾਂ ਨੂੰ ਕਾਲ ਵੀ ਕੀਤੀ ਗਈ।
ਇਸ ਸਮੇਂ ਡਾ. ਜਗਸੀਰ ਸਿੰਘ ਮੁੱਖ ਖੇਤੀਬਾੜੀ ਅਫਸਰ ਸ੍ਰੀ ਮੁਕਤਸਰ ਸਾਹਿਬ ਵੱਲੋ ਵੱਖ ਖਾਦ ਡੀਲਰਾਂ ਨੂੰ ਹਦਾਇਤ ਕੀਤੀ ਗਈ ਕਿ ਯੂਰੀਆ ਅਤੇ ਡੀ.ਏ.ਪੀ. ਖਾਦ ਦੀ ਵਿਕਰੀ ਸਮੇਂ ਕਿਸਾਨਾਂ ਨੂੰ ਪੱਕਾ ਬਿੱਲ ਹੀ ਦਿੱਤਾ ਜਾਵੇ। ਕਿਸੇ ਵੀ ਕਿਸਾਨ ਨੂੰ ਖਾਦ ਨਾਲ ਕੋਈ ਵੀ ਅਣਚਾਹੀ ਵਸਤੂ ਨਾਂ ਦਿੱਤੇ ਜਾਵੇ ਅਤੇ ਖਾਦ ਦੀ ਵਿਕਰੀ ਪੀ.ਓ.ਐਸ. ਮਸ਼ੀਨ ਰਾਹੀ ਹੀ ਕੀਤੀ ਜਾਵੇ। ਉਨਾਂ ਕਿਹਾ ਕਿ ਜੇਕਰ ਕੋਈ ਡੀਲਰ ਕਿਸੇ ਤਰਾਂ ਦੀ ਕਾਲਾ- ਬਾਜਾਰੀ ਕਰਦਾ ਪਾਇਆ ਗਿਆ ਤਾਂ ਉਸ ਦੇ ਖਿਲਾਫ ਖਾਦ ਕੰਟਰੋਲ ਹੁਕਮ 1985 ਤਹਿਤ ਕਾਵਰਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਮੁੱਖ ਖੇਤੀਬਾੜੀ ਅਫਸਰ ਵੱਲੋ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਿਸ਼ਾਂ ਅਨੁਸਾਰ ਹੀ ਖਾਦਾਂ ਦੀ ਵਰਤੋ ਕਰਨ ਅਤੇ ਕੋਈ ਵੀ ਖੇਤੀ ਵਸਤਾਂ ਪੱਕੇ ਬਿੱਲ ਤੋਂ ਬਿਨਾਂ ਨਾਂ ਖਰੀਦ ਕਰਨ। ਇਸ ਤੋਂ ਇਲਾਵਾਂ ਜੇਕਰ ਖੇਤੀ ਸਬੰਧੀ ਹੋਰ ਸਮੱਸਿਆ ਆਉਂਦੀ ਹੈ ਜਾਂ ਕਿਸੇ ਕਿਸਮ ਦੀ ਤਕਨੀਕੀ ਜਾਣਕਾਰੀ ਲੈਣ ਲਈ ਆਪਣੇ ਇਲਾਕੇ ਦੇ ਖੇਤੀਬਾੜੀ ਵਿਕਾਸ ਅਫਸਰ ਜਾਂ ਕਿਸਾਨ ਹੈਲਪ ਡੈਸਕ ਨੰਬਰ 98781-66287 ਤੇ ਸੰਪਰਕ ਕਰਨ।
ਇਸ ਵਿਸ਼ੇਸ਼ ਚੈਕਿੰਗ ਦੌਰਾਨ ਸ਼੍ਰੀ ਗਿਰੀਸ਼ ਕੁਮਾਰ ਐਗਰੋਨੋਮਿਸਟ ਮੁੱਖ ਦਫਤਰ, ਸ਼੍ਰੀ ਵਿਕਰਮਜੀਤ ਸਿੰਘ ਏਡੀਓ ਮੁੱਖ ਦਫਤਰ, ਸ਼੍ਰੀ ਰਾਜਵਿੰਦਰ ਸਿੰਘ ਏ.ਪੀ.ਪੀ.ਓ, ਸ਼੍ਰੀ ਜਗਮੋਹਨ ਸਿੰਘ ਏ.ਸੀ.ਈ.ਓ, ਸ਼੍ਰੀ ਮੰਗਲ ਸੈਨ ਏਡੀਓ, ਸ਼੍ਰੀ ਸੁਖਜਿੰਦਰ ਸਿੰਘ ਏ.ਡੀ.ਓ ਅਤੇ ਸ਼੍ਰੀ ਜ਼ਸ਼ਨਪ੍ਰੀਤ ਸਿੰਘ ਬਰਾੜ ਏ.ਡੀ.ਓ. ਤੋ ਇਲਾਵਾਂ ਹੋਰ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।
