ਮਾਲ ਵਿਭਾਗ ਦੇ ਅਧਿਕਾਰੀਆਂ ਵੱਲੋਂ ਡਵੀਜਨਲ ਕਮਿਸ਼ਨਰ ਦਾ ਸਵਾਗਤ

ਫਰੀਦਕੋਟ, 22 ਅਪ੍ਰੈਲ- ਜ਼ਿਲ੍ਹਾ ਫ਼ਰੀਦਕੋਟ ਦੇ ਮਾਲ ਵਿਭਾਗ ਦੇ ਅਧਿਕਾਰੀਆਂ ਵੱਲੋਂ ਕਮਿਸ਼ਨਰ ਫ਼ਰੀਦਕੋਟ ਡਵੀਜ਼ਨ ਫ਼ਰੀਦਕੋਟ ਮੈਡਮ ਕੰਵਲਪ੍ਰੀਤ ਕੌਰ ਬਰਾੜ ਦਾ ਸਵਾਗਤ ਕੀਤਾ ਗਿਆ।

ਇਸ ਮੌਕੇ ਕਮਿਸ਼ਨਰ ਮੈਡਮ ਕੰਵਲਪ੍ਰੀਤ ਕੌਰ ਬਰਾੜ ਨੇ ਜ਼ਿਲ੍ਹੇ ਵਿੱਚ ਚੱਲ ਰਹੇ ਮਾਲ ਵਿਭਾਗ ਨਾਲ ਸਬੰਧਤ ਸੇਵਾਵਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਉਨ੍ਹਾਂ ਨੇ ਹਦਾਇਤ ਕੀਤੀ ਕਿ ਮਾਲ ਵਿਭਾਗ ਨਾਲ ਸਬੰਧਤ ਸੇਵਾਵਾਂ ਨੂੰ ਤਰਜੀਹੀ ਤੌਰ ਤੇ ਕੀਤਾ ਜਾਵੇ ਅਤੇ ਹਰ ਲੋੜਵੰਦ ਵਿਅਕਤੀ ਨੂੰ ਇਸ ਦਾ ਲਾਭ ਪਹੁੰਚਾਇਆ ਜਾਵੇ। ਉਨ੍ਹਾਂ ਨੇ ਕਿਹਾ ਕਿ ਅਧਿਕਾਰੀ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਲੋਕਾਂ ਨਾਲ ਸੰਵੇਦਨਸ਼ੀਲ ਰਵੱਈਆ ਅਪਣਾਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਉਣ। ਉਨ੍ਹਾਂ ਨੇ ਕਿਹਾ ਕਿ ਸੇਵਾਵਾਂ ਦੀ ਡਿਲੀਵਰੀ ਨੂੰ ਹੋਰ ਸੁਚਾਰੂ ਬਣਾਉਣ ਲਈ ਤਕਨਾਲੋਜੀ ਦਾ ਵੱਧ ਤੋਂ ਵੱਧ ਇਸਤੇਮਾਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਟੀਮ ਵਰਕ ਨਾਲ ਹੀ ਜ਼ਿਲ੍ਹੇ ਦਾ ਸਮੁੱਚਾ ਵਿਕਾਸ ਸੰਭਵ ਹੈ।

ਇਸ ਮੌਕੇ ਡੀ.ਆਰ.ਓ ਮੈਡਮ ਲਵਪ੍ਰੀਤ ਕੌਰ, ਪਰਮਿੰਦਰ ਸਿੰਘ ਤਹਿਸੀਲਦਾਰ ਕੋਟਕਪੂਰਾ, ਵਿਪਨ ਕੁਮਾਰ ਤਹਿਸੀਲਦਾਰ ਫਰੀਦਕੋਟ, ਹਰਸ਼ਵੀਰ ਗੋਇਲ ਨਾਇਬ ਤਹਿਸੀਲਦਾਰ ਫਰੀਦਕੋਟ, ਗੁਰਚਰਨ ਸਿੰਘ ਬਰਾੜ ਨਾਇਬ ਤਹਿਸੀਲਦਾਰ ਕੋਟਕਪੂਰਾ ਹਾਜ਼ਰ ਸਨ।


Posted

in

, ,

by

Comments

Leave a Reply

Your email address will not be published. Required fields are marked *