ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਨੇ 6 ਨੌਜਵਾਨਾਂ ਨੂੰ ਲੈਪਟਾਪ ਦਿੱਤੇ

ਅੰਮ੍ਰਿਤਸਰ, 25 ਅਪ੍ਰੈਲ (     ) – ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਭਾਰਤੀ ਰੈੱਡ ਕਰਾਸ ਸੁਸਾਇਟੀ ਵੱਲੋਂ 6 ਨੌਜਵਾਨਾਂ ਨੂੰ ਲੈਪਟਾਪ ਤਕਸੀਮ ਕੀਤੇ। ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਗੈਸਟ ਹਾਊਸ ਵਿਖੇ ਇਨ੍ਹਾਂ ਹੋਣਹਾਰ ਨੌਜਵਾਨਾਂ ਨੂੰ ਲੈਪਟਾਪ ਤਕਸੀਮ ਕਰਦਿਆਂ ਰਾਜਪਾਲ ਪੰਜਾਬ ਨੇ ਕਿਹਾ ਕਿ ਸੂਚਨਾ ਤੇ ਤਕਨੌਲੋਜੀ ਦੇ ਅਜੋਕੇ ਸਮੇਂ ਵਿੱਚ ਕੰਪਿਊਟਰ ਸਿੱਖਿਆ ਹਰ ਨੌਜਵਾਨ ਲਈ ਬਹੁਤ ਹੀ ਜਰੂਰੀ ਬਣ ਚੁੱਕੀ ਹੈ ਅਤੇ ਇਸ ਤੋਂ ਬਿਨਾਂ ਰੁਜ਼ਗਾਰ ਦੇ ਮੌਕੇ ਹਾਸਲ ਕਰਨਾ ਮੁਸ਼ਕਲ ਹੈ। ਉਨ੍ਹਾਂ ਕਿਹਾ ਕਿ ਅਜੋਕਾ ਸਮਾਂ ਏ.ਆਈ. ਦਾ ਸਮਾਂ ਹੈ ਅਤੇ ਨੌਜਵਾਨਾਂ ਨੂੰ ਸਮੇਂ ਦੇ ਹਾਣੀ ਬਣਨ ਲਈ ਨਵੀਆਂ ਤਕਨੀਕਾਂ ਨੂੰ ਸਿੱਖਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਉਹ ਪੂਰੀ ਮਿਹਨਤ ਤੇ ਲਗਨ ਨਾਲ ਆਪਣੀ ਪੜ੍ਹਾਈ ਵੱਲ ਧਿਆਨ ਦੇਣ ਅਤੇ ਜ਼ਿੰਦਗੀ ਵਿੱਚ ਅੱਗੇ ਵੱਧਦੇ ਹੋਏ ਆਪਣੇ ਸੂਬੇ ਅਤੇ ਦੇਸ਼ ਦੀ ਸੇਵਾ ਕਰਨ।

ਇਸ ਮੌਕੇ ਨੌਜਵਾਨਾਂ ਨੇ ਲੈਪਟਾਪ ਦੇਣ ਲਈ ਮਾਣਯੋਗ ਰਾਜਪਾਲ ਪੰਜਾਬ ਅਤੇ ਭਾਰਤੀ ਰੈੱਡ ਕਰਾਸ ਸੁਸਾਇਟੀ ਦਾ ਧੰਨਵਾਦ ਕੀਤਾ। ਇਸ ਮੌਕੇ ਡਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਤੋਂ ਇਲਾਵਾ ਹੇਮਰ ਬੰਟੀ ਜੈਨ ਅਤੇ ਅਰੁਣ ਜੈਨ ਸਮੇਤ ਹੋਰ ਹਾਜ਼ਰੀਨ ਵੀ ਮੌਜੂਦ ਸਨ।


Posted

in

, ,

by

Comments

Leave a Reply

Your email address will not be published. Required fields are marked *