ਪਿੰਡ ਰਹੂੜਿਆਂਵਾਲੀ ਵਿਖੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸ੍ਰੀ ਮੁਕਤਸਰ ਸਾਹਿਬ, 7 ਮਈ-ਮੁੱਖ ਖੇਤੀਬਾੜੀ ਅਫਸਰ ਸ੍ਰੀ ਮੁਕਤਸਰ ਸਾਹਿਬ ਡਾ. ਜਗਸੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾ ਅਤੇ ਸਹਾਇਕ ਪੌਦਾ ਸੁਰੱਖਿਆ ਅਫਸਰ, ਸ੍ਰੀ ਮੁਕਤਸਰ ਸਾਹਿਬ ਡਾ. ਰਾਜਵਿੰਦਰ ਸਿੰਘ ਦੀ ਅਗਵਾਹੀ ਹੇਠ ਬਲਾਕ ਸ਼੍ਰੀ ਮੁਕਤਸਰ ਸਾਹਿਬ ਅਧੀਨ ਪੈਂਦੇ ਪਿੰਡ ਰਹੂੜਿਆਂਵਾਲੀ ਵਿਖੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ I

ਡਾ. ਹਰਮਨਦੀਪ ਸਿੰਘ ਏ.ਡੀ.ਓ. ਸਰਕਲ ਬਧਾਈ ਨੇ ਕੈਂਪ ਦੌਰਾਨ ਮੰਚ ਦਾ ਸੰਚਾਲਨ ਕੀਤਾ ਅਤੇ ਕਿਸਾਨਾਂ ਨੂੰ ਧਰਤੀ ਮਾਤਾ ਬਚਾਓ ਅਭਿਆਨ ਤਹਿਤ ਮਿੱਟੀ ਪਾਣੀ ਪਰਖ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਇਹ ਸਮਾਂ ਮਿੱਟੀ ਅਤੇ ਪਾਣੀ ਪਰਖ ਕਰਵਾਉਣ ਲਈ ਬਿਲਕੁਲ ਢੁਕਵਾਂ ਹੈ ਤਾਂ ਜੋ ਰਸਾਇਣਿਕ ਖਾਦਾਂ ਤੇ ਹੋ ਰਹੇ ਖਰਚੇ ਨੂੰ ਘਟਾਇਆ ਜਾ ਸਕੇ ਅਤੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ I

ਡਾ. ਵਿਵੇਕ ਕੁਮਾਰ ਸਹਾਇਕ ਪ੍ਰੋਫੈਸਰ ਕ੍ਰਿਸ਼ੀ ਵਿਗਿਆਨ ਕੇਂਦਰ ਗੋਨੇਆਣਾ ਨੇ ਕਿਸਾਨਾਂ ਨੂੰ ਨਰਮੇਂ ਅਤੇ ਝੋਨੇ ਦੀ ਸਿੱਧੀ ਬਿਜਾਈ ਦੀ ਸੁਚੱਜੀ ਕਾਸ਼ਤ ਸੰਬੰਧੀ ਜਾਣਕਾਰੀ ਦਿੱਤੀ I ਡਾ. ਗੁਰਵਿੰਦਰ ਸਿੰਘ ਸਹਾਇਕ ਪ੍ਰੋਫੈਸਰ ਕ੍ਰਿਸ਼ੀ ਵਿਗਿਆਨ ਕੇਂਦਰ ਗੋਨੇਆਣਾ ਨੇ ਸਾਉਣੀ ਦੀਆਂ ਫਸਲਾਂ ਵਿਚ ਖਾਦਾਂ ਦੀ ਸੁਚੱਜੀ ਵਰਤੋਂ ਸੰਬੰਧੀ ਆਪਣੇ ਵਿਚਾਰ ਕਿਸਾਨਾਂ ਨਾਲ ਸਾਂਝੇ ਕੀਤੇ। ਸ਼੍ਰੀ ਰਾਜਿੰਦਰ ਕੁਮਾਰ, ਸਹਾਇਕ ਖੇਤੀਬਾੜੀ ਇੰਜੀਨਿਅਰ, ਗ੍ਰੇਡ ਨੇ ਵਿਭਾਗ ਵਿਚ ਖੇਤੀਬਾੜੀ ਸੰਦਾਂ ਤੇ ਸਬਸਿਡੀ ਸੰਬੰਧੀ ਚੱਲ ਰਹੀਆਂ ਸਕੀਮਾਂ ਜਿਵੇਂ ਕਿ ਸੀਆਰਐਮ, ਸਮੈਮ ਅਤੇ  ਸੀਡੀਪੀ ਦੀ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ I

ਕੈਂਪ ਵਿਚ ਉਚੇਚੇ ਤੌਰ ਤੇ ਪਹੁੰਚੇ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਜਗਸੀਰ ਸਿੰਘ ਨੇ ਕਿਸਾਨਾਂ ਨਾਲ ਨਰਮੇਂ ਦੀ ਗੁਲਾਬੀ ਸੁੰਡੀ ਦੀ ਰੋਕਥਾਮ ਸੰਬੰਧੀ, ਫਾਰਮਰ ਰਜਿਸਟਰੀ, ਪੰਜਾਬ ਸਰਕਾਰ ਵੱਲੋਂ ਵਿਭਾਗ ਵਿਚ ਚੱਲ ਰਹੀਆਂ ਵੱਖ ਵੱਖ ਸਕੀਮਾਂ ਜਿਵੇ ਕਿ ਨਰਮੇਂ ਬੀਜ ਤੇ 33 ਪ੍ਰਤੀਸ਼ਤ ਸਬਸਿਡੀ, ਜੰਤਰ ਬੀਜ ਸਬਸਿਡੀ, ਝੋਨੇ ਦੀ ਸਿੱਧੀ ਬਿਜਾਈ ਲਈ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਆਦਿ ਦੀ ਜਾਣਕਾਰੀ ਕਿਸਾਨਾਂ ਨਾਲ ਸਾਂਝੀ ਕੀਤੀ I

ਇਸ ਟਰੇਨਿੰਗ ਦਾ ਸਾਰਾ ਪ੍ਰਬੰਧ ਸ਼੍ਰੀ ਸਵਰਨਜੀਤ ਸਿੰਘ, ਅਸਿਸਟੈਂਟ ਟੈਕਨੋਲੋਜੀ ਮੈਨੇਜਰ (ਆਤਮਾ) ਅਤੇ ਸ਼੍ਰੀ ਦੀਪਇੰਦਰ ਸਿੰਘ, ਸੇਵਦਾਰ ਵੱਲੋਂ ਕੀਤਾ ਗਿਆ । ਇਸ ਮੌਕੇ ਪਿੰਡ ਦੇ ਮੌਜੂਦਾ ਸਰਪੰਚ ਸ਼੍ਰੀ ਜੱਸਲ ਸਿੰਘ ਅਤੇ ਹੋਰ ਕਿਸਾਨ ਹਾਜ਼ਰ ਸਨ l


Posted

in

, ,

by

Comments

Leave a Reply

Your email address will not be published. Required fields are marked *