ਫਾਜਿਲਕਾ, 11 ਮਈ- ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਭਲਾਈ ਅਤੇ ਆਰਥਿਕ ਸਸ਼ਕਤੀਕਰਨ ਲਈ ਚਲਾਈ ਜਾ ਰਹੀ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਹਲਕਾ ਫਾਜਿਲਕਾ ਵਿਖੇ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦੀ 1000 /1500 ਮਹਿਲਾਂਵਾ ਨੂੰ ਦੇਣ ਦੀ ਫਾਰਮ ਭਰਨ ਦੀ ਸ਼ੁਰੂਆਤ ਕਰਵਾਈ ਗਈ ।
ਇਸ ਮੌਕੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਇਹ ਯੋਜਨਾ ਮਹਿਲਾਵਾਂ ਦੇ ਸਨਮਾਨ ਅਤੇ ਉਨ੍ਹਾਂ ਦੀ ਆਰਥਿਕ ਮਜ਼ਬੂਤੀ ਲਈ ਇਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਦੱਸਿਆ ਕਿ ਯੋਜਨਾ ਤਹਿਤ ਯੋਗ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ ਅਤੇ 1500 ਰੁਪਏ ਤੱਕ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ, ਜਿਸ ਨਾਲ ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਯੋਗ ਲਾਭਪਾਤਰੀਆਂ ਨੂੰ ਇਸ ਯੋਜਨਾ ਨਾਲ ਜੋੜਨ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਕੋਈ ਵੀ ਯੋਗ ਮਹਿਲਾ ਇਸ ਯੋਜਨਾ ਦੇ ਲਾਭ ਤੋਂ ਵਾਂਝੀ ਨਾ ਰਹੇ।
ਇਸ ਦੌਰਾਨ ਮਹਿਲਾਵਾਂ ਨੂੰ ਯੋਜਨਾ ਸਬੰਧੀ ਯੋਗਤਾ, ਲੋੜੀਂਦੇ ਦਸਤਾਵੇਜ਼ ਅਤੇ ਰਜਿਸਟ੍ਰੇਸ਼ਨ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਆਂਗਣਵਾੜੀ ਵਰਕਰਾਂ ਅਤੇ ਵਿਭਾਗੀ ਟੀਮਾਂ ਵੱਲੋਂ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਫਾਰਮ ਭਰਨ ਲਈ ਪ੍ਰੇਰਿਤ ਕੀਤਾ ਗਿਆ।
