ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ ‘ਤੇ ਹੋਣਗੇ ਉਪਲਬਧ: ਰਾਜ ਚੋਣ ਕਮਿਸ਼ਨ

ਚੰਡੀਗੜ੍ਹ, 12 ਮਈ 2026:

ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ (ਕੁੱਲ 105) ਦੀਆਂ ਆਮ ਨਗਰ ਨਿਗਮ ਚੋਣਾਂ ਦਾ ਐਲਾਨ ਕੀਤਾ ਗਿਆ ਹੈ ਅਤੇ ਇਹ ਚੋਣਾਂ 26.05.2026 (ਮੰਗਲਵਾਰ) ਨੂੰ ਹੋਣਗੀਆਂ। ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਦੁਆਰਾ ਨਾਮਜ਼ਦਗੀ ਪੱਤਰ 13.05.2026 (ਬੁੱਧਵਾਰ) ਤੋਂ ਦਾਖ਼ਲ ਹੋਣੀਆਂ ਸ਼ੁਰੂ ਹੋਣਗੀਆਂ ਅਤੇ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਆਖਰੀ ਮਿਤੀ 16.05.2026 (ਸ਼ਨੀਵਾਰ) (ਸ਼ਾਮ 3.00 ਵਜੇ ਤੱਕ) ਹੈ।

ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਹਲਫਨਾਮਿਆਂ ਦੇ ਨਾਲ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13.05.2026 ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ ‘ਤੇ ਉਪਲਬਧ ਹੋਣਗੇ ਅਤੇ ਇਸਦਾ ਲਿੰਕ ਕਮਿਸ਼ਨ ਦੀ ਵੈੱਬਸਾਈਟ “sec.punjab.gov.in” ‘ਤੇ ਵੀ ਹੇਠ ਲਿਖੇ ਅਨੁਸਾਰ ਉਪਲਬਧ ਹੋਵੇਗਾ:-
https://sec.punjab.gov.in/en/–
ਨਗਰ ਨਿਗਮ ਚੋਣ—ਕੇ.ਵਾਈ.ਸੀ. (ਆਪਣੇ ਉਮੀਦਵਾਰ ਬਾਰੇ ਜਾਣੋ)


Posted

in

,

by

Comments

Leave a Reply

Your email address will not be published. Required fields are marked *