ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਗਰੂਕਤਾ ਕੈਂਪ ਲਗਾਇਆ

ਮਾਨਸਾ, 20 ਮਈ:ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਵਲੋਂ ਨਬਾਰਡ ਦੇ ਸਹਿਯੋਗ ਨਾਲ ਵੱਖ ਵੱਖ ਐਫ.ਪੀ.ੳ, ਸਵੈ ਸਹਾਇਤਾ ਗਰੁੱਪ, ਕਸ਼ਟਮ ਹਾਇਰਿੰਗ ਸੈਂਟਰ ਅਤੇ ਪ੍ਰਗਤੀਸ਼ੀਲ ਕਿਸਾਨਾਂ ਲਈ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਗਰੂਕਤਾ ਕੈਂਪ ਲਗਾਇਆ ਗਿਆ।

ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਅਜੀਤਪਾਲ ਸਿੰਘ ਧਾਲੀਵਾਲ ਨੇ ਕੈਂਪ ਦੌਰਾਨ ਕਿਸਾਨਾਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਉਪਲੱਬਧ ਸਹੂਲਤਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ।

ਇੰਜ. ਅਲੋਕ ਗੁਪਤਾ, ਸਹਾਇਕ ਪ੍ਰੋਫੈਸਰ (ਭੂਮੀ ਅਤੇ ਜਲ ਇੰਜੀਨੀਅਰਿੰਗ) ਨੇ ਫ਼ਸਲਾਂ ਵਿਚ ਮਿੱਟੀ ਪਰਖ ਆਧਾਰਤ ਖਾਦ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਦੀ ਸਲਾਹ ਦਿੱਤੀ।ਉਨ੍ਹਾਂ ਕਿਸਾਨਾਂ ਨੂੰ ਖਾਦਾਂ ਦੀ ਸੰਤੁਲਿਤ ਅਤੇ ਸੁਚੱਜੀ ਵਰਤੋਂ ਲਈ ਮਿੱਟੀ ਦਾ ਨਮੂਨਾ ਲੈਣ ਦੇ ਢੰਗ ਬਾਰੇ ਵੀ ਜਾਣਕਾਰੀ ਦਿੱਤੀ।

ਡਾ. ਰਣਵੀਰ ਸਿੰਘ, ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਨੇ ਕਿਸਾਨ ਵੀਰਾਂ ਨੂੰ ਫ਼ਸਲਾਂ ਦੀ ਕਾਸ਼ਤ ਕਰਦੇ ਸਮੇਂ ਯੂਨੀਵਰਸਿਟੀ ਦੀਆਂ ਸਿਫ਼ਾਰਿਸ਼ ਕਿਸਮਾਂ ਅਤੇ ਕਾਸ਼ਤ ਦੇ ਢੰਗ ਅਪਨਾਉਣ ‘ਤੇ ਜ਼ੋਰ ਦਿੱਤਾ।


Posted

in

,

by

Comments

Leave a Reply

Your email address will not be published. Required fields are marked *