ਵੋਟਾਂ ਦੀ ਗਿਣਤੀ ਵਾਲੇ ਕੇਂਦਰਾਂ ਵਿੱਚ 29 ਮਈ ਨੂੰ ਛੁੱਟੀ ਘੋਸ਼ਿਤ

ਮਾਲੇਰਕੋਟਲਾ, 28 ਮਈ:                     ਸਕੱਤਰ, ਰਾਜ ਚੋਣ ਕਮਿਸ਼ਨ, ਪੰਜਾਬ, ਚੰਡੀਗੜ੍ਹ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਨਗਰ ਕੌਂਸਲ/ਨਗਰ ਪੰਚਾਇਤ ਮਾਲੇਰਕੋਟਲਾ, ਅਹਿਮਦਗੜ੍ਹ ਅਤੇ ਅਮਰਗੜ੍ਹ ਦੀਆਂ ਚੋਣਾਂ ਮਿਤੀ 26 ਮਈ 2026 ਨੂੰ ਸਫਲਤਾਪੂਰਵਕ ਕਰਵਾਈਆਂ ਗਈਆਂ ਹਨ। ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਚੋਣ ਪ੍ਰੋਗਰਾਮ ਅਨੁਸਾਰ ਉਕਤ ਚੋਣਾਂ ਲਈ ਪਈਆਂ ਵੋਟਾਂ ਦੀ ਗਿਣਤੀ ਮਿਤੀ 29 ਮਈ 2026 (ਸ਼ੁੱਕਰਵਾਰ) ਨੂੰ ਕੀਤੀ ਜਾਣੀ ਹੈ।

                     ਵੋਟਾਂ ਦੀ ਗਿਣਤੀ ਦੀ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਮਾਲੇਰਕੋਟਲਾ ਅਧੀਨ ਸਥਾਪਿਤ ਗਿਣਤੀ ਕੇਂਦਰ ਸਰਕਾਰੀ ਕਾਲਜ, ਮਾਲੇਰਕੋਟਲਾ, ਸਰਕਾਰੀ ਕਾਲਜ, ਅਮਰਗੜ੍ਹ ਅਤੇ ਐਮ.ਜੀ.ਐਮ.ਐੱਨ. ਸੀਨੀਅਰ ਸੈਕੰਡਰੀ ਸਕੂਲ, ਅਹਿਮਦਗੜ੍ਹ ਵਿਖੇ  ਮਿਤੀ 29 ਮਈ 2026 ਨੂੰ ਛੁੱਟੀ ਘੋਸ਼ਿਤ ਕੀਤੀ ਗਈ ਹੈ ।


Posted

in

,

by

Comments

Leave a Reply

Your email address will not be published. Required fields are marked *