ਮਾਨਸਾ, 28 ਮਈ: ਪੰਜਾਬ ਰਾਜ ਵਿੱਚ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ-2026 ਦੀ ਗਿਣਤੀ ਮਿਤੀ 29.05.2026 ਨੂੰ ਹੋਣ ਜਾ ਰਹੀ ਹੈ। ਜ਼ਿਲ੍ਹਾ ਮਾਨਸਾ ਵਿੱਚ ਇਹਨਾਂ ਚੋਣਾਂ ਦੀ ਗਿਣਤੀ ਲਈ
ਆਡੀਟੋਰੀਅਮ ਹਾਲ, ਨਹਿਰੂ ਮੈਮੋਰੀਅਲ ਸਰਕਾਰੀ ਕਾਲਜ,
ਜ਼ਿਮਨੇਜੀਅਮ ਹਾਲ, ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ,
ਕ੍ਰਿਸ਼ਨਾ ਕਾਲਜ ਆਫ਼ ਫਾਰਮੈਸੀ ਰੱਲੀ ਜ਼ਿਲ੍ਹਾ ਮਾਨਸਾ, ਸ਼ਹੀਦ ਨੰਦ ਸਿੰਘ ਸਰਕਾਰੀ ਪੌਲੀਟੈਕਨੀਕਲ ਕਾਲਜ਼ ਬਰੇਟਾ ਅਤੇ ਸ਼ਹੀਦ ਜਗਸੀਰ ਸਿੰਘ ਸਕੂਲ ਆਫ਼ ਐਮੀਨੈਂਸ ਬੋਹਾ ਵਿਖੇ ਗਿਣਤੀ ਕੇਂਦਰ ਬਣਾਏ ਗਏ ਹਨ।
ਇਸ ਮਹੱਤਵਪੂਰਨ ਕੰਮ ਨੂੰ ਨਿਰਵਿਘਨ ਅਤੇ ਸ਼ਾਂਤੀਪੂਰਵਕ ਢੰਗ ਨਾਲ ਨਿਪਟਾਉਣ ਲਈ ਗਿਣਤੀ ਕੇਂਦਰਾਂ ਵਿੱਚ ਕਿਸੇ ਵੀ ਅਣਅਧਿਕਾਰਤ ਵਿਅਕਤੀ ਦੇ ਆਉਣ ਤੋਂ ਰੋਕਣਾ ਜਰੂਰੀ ਹੈ।
ਇਸ ਲਈ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ-2026 ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਮੈਜਿਸਟਰੇਟ ਨਵਜੋਤ ਕੌਰ, ਵੱਲੋ ਉਕਤ ਕਾਲਜਾਂ/ਸਕੂਲਾਂ ਵਿੱਚ ਮਿਤੀ 29.05.2026 (ਦਿਨ ਸ਼ੁੱਕਰਵਾਰ) ਦੀ ਛੁੱਟੀ ਘੋਸ਼ਿਤ ਕੀਤੀ ਹੈ।
ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, 1881 ਅਧੀਨ ਘੋਸ਼ਿਤ ਕੀਤੀ ਜਾਂਦੀ ਹੈ।
