ਆਤਮਾ ਸਕੀਮ ਤਹਿਤ ਕਿਸਾਨ ਗੋਸ਼ਟੀ ਅਤੇ ਖੇਤ ਬਚਾਓ ਅਭਿਆਨ ਤਹਿਤ ਜਾਗਰੂਕਤਾ ਕੈਂਪ ਲਗਾਇਆ

ਤਰਨ ਤਾਰਨ, 5 ਜੂਨ :         ਡਿਪਟੀ ਕਮਿਸਨਰ, ਤਰਨ ਤਾਰਨ ਸ੍ਰੀ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਡਾ. ਤੇਜਬੀਰ ਸਿੰਘ ਭੰਗੂ ਦੀ  ਰਹਿਨੁਮਾਈ ਅਤੇ ਬਲਾਕ ਖੇਤੀਬਾੜੀ ਅਫ਼ਸਰ ਨੌਸ਼ਹਿਰਾ ਪਨੂੰਆਂ ਡਾ. ਮਲਵਿੰਦਰ ਸਿੰਘ ਦੀ ਅਗਵਾਈ ਵਿੱਚ ਬਲਾਕ ਨੌਸ਼ਹਿਰਾ ਪੰਨੂਆਂ ਦੇ ਪਿੰਡ ਢੋਟੀਆਂ ਵਿਖੇ ਆਤਮਾ ਸਕੀਮ ਤਹਿਤ ਕਿਸਾਨ ਗੋਸ਼ਟੀ ਅਤੇ ਖੇਤ ਬਚਾਓ ਅਭਿਆਨ ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਮੰਤਵ ਖੇਤ ਦੀ ਜ਼ਮੀਨ ਦੀ ਦੇਖ-ਭਾਲ ਤੇ ਖ਼ਾਦਾਂ ਦੀ ਸੰਤੁਲਿਤ ਵਰਤੋਂ ਅਤੇ ਬਾਸਮਤੀ ਦੀ ਪਨੀਰੀ ਨੂੰ ਬੀਜਣ ਦਾ ਢੰਗ ਅਤੇ ਝੋਨੇ ਦੀ ਫ਼ਸਲ ਦੀਆਂ ਬਿਮਾਰੀਆਂ ਸਬੰਧੀ ਜਾਣਕਾਰੀ  ਦੇਣਾ ਸੀ। ਫਾਰਮ ਸਲਾਹਕਾਰ ਕੇਂਦਰ ਤੋਂ ਆਏ ਡਾ. ਪਰਮਿੰਦਰ ਸਿੰਘ ਨੇ ਝੋਨੇ ਅਤੇ ਬਾਸਮਤੀ ਦੀਆਂ ਕਿਸਮਾਂ ਅਤੇ ਝੋਨੇ ਅਤੇ ਬਾਸਮਤੀ ਵਿੱਚ ਨਦੀਨਾਂ ਦੀ ਰੋਕਥਾਮ, ਬਿਮਾਰੀਆਂ ਅਤੇ ਕੀੜੇ-ਮਕੌੜਿਆਂ ਦੇ ਹਮਲਿਆਂ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ। ਫਾਰਮਰ ਸਲਾਹਕਾਰ ਕੇਂਦਰ ਵੱਲੋਂ ਡਾ. ਪਰਮਿੰਦਰ ਕੌਰ ਨੇ ਝੋਨੇ ਅਤੇ ਬਾਸਮਤੀ ਵਿੱਚ ਕੀੜੇ-ਮਕੌੜਿਆਂ ਦੀ ਰੋਕਥਾਮ ਲਈ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਸੁਖਵਿੰਦਰ  ਸਿੰਘ ਏ.ਈ.ਓ ਨੇ ਕਿਸਾਨਾਂ ਨੂੰ ਪੀ.ਐਮ ਕਿਸਾਨ ਸਨਮਾਨ ਨਿਧੀ ਯੋਜਨਾ ਅਤੇ ਫਾਰਮਰ ਐਡਵਾਈਜ਼ਰੀ ਕੈਂਪ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਮਨਦੀਪ ਸਿੰਘ ਪੰਨੂ ਏ.ਈ.ਓ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਅਤੇ ਸਾਉਣੀ ਮੱਕੀ ਦੀ ਬਿਜਾਈ ਸਬੰਧੀ ਜਾਣਕਾਰੀ ਦਿੱਤੀ। ਬਲਜਿੰਦਰ ਸਿੰਘ ਬਾਠ ਏ.ਈ.ਓ ਨੇ ਕਿਸਾਨਾਂ ਨੂੰ ਮਿੱਟੀ ਪਰਖ ਬਾਰੇ ਸੰਖੇਪ ਜਾਣਕਾਰੀ ਦਿੱਤੀ। ਸਟੇਜ ਸਕੱਤਰ ਦੀ ਭੂਮਿਕਾ ਮਨਦੀਪ ਸਿੰਘ ਏ,ਈ,ਓ ਨੇ ਨਿਭਾਈ। ਅੰਤ ਵਿੱਚ ਸੁਖਵਿੰਦਰ ਸਿੰਘ ਏ.ਈ.ਓ ਨੇ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਵਿੱਚ ਚੱਲ ਰਹੀਆ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਆਏ ਹੋਏ ਕਿਸਾਨਾਂ ਦਾ ਧੰਨਵਾਦ ਕੀਤਾ। ਇਸ ਕੈਂਪ ਵਿੱਚ ਤਲਵਿੰਦਰ ਸਿੰਘ ਏ.ਐਸ.ਆਈ, ਅਜੇਪਾਲ ਸਿੰਘ ਏ.ਟੀ.ਐਮ, ਸੁਖਮਨ ਸਿੰਘ, ਜਗਜੀਤ ਸਿੰਘ ਫੀਲਡ ਵਰਕਰ, ਪਿੰਡ ਢੋਟੀਆਂ ਤੇ ਹੋਰ ਪਿੰਡਾਂ ਦੇ ਕਿਸਾਨ ਵੱਡੀ ਗਿਣਤੀ ਵਿੱਚ ਹਾਜ਼ਰ ਸਨ।


Posted

in

,

by

Comments

Leave a Reply

Your email address will not be published. Required fields are marked *