ਅਮਨ-ਕਾਨੂੰਨ ਦੀ ਸਥਿਤੀ ਨੂੰ ਯਕੀਨੀ ਬਣਾਉਣ ਲਈ ਮਾਲੇਰਕੋਟਲਾ ਪੁਲਿਸ ਵੱਲੋਂ ਫਲੈਗ ਮਾਰਚ

ਮਾਲੇਰਕੋਟਲਾ, 6 ਜੂਨ-                         ਸੀਨੀਅਰ ਕਪਤਾਨ ਪੁਲਿਸ ਗੁਰਮੀਤ ਸਿੰਘ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਅਮਨ ਕਾਨੂੰਨ ਦੀ ਸਥਿਤੀ ਨੂੰ ਯਕੀਨੀ ਬਣਾਉਣ ਲਈ ਕਪਤਾਨ ਪੁਲਿਸ (ਪੀ.ਬੀ.ਆਈ)  ਰਾਜਵਿੰਦਰ ਸਿੰਘ ਦੀ ਅਗਵਾਈ ਹੇਠ ਉਪ ਕਪਤਾਨ ਪੁਲਿਸ (ਸਪੈਸਲ ਬ੍ਰਾਂਚ) ਸਤੀਸ ਕੁਮਾਰ, ਉਪ ਕਪਤਾਨ ਪੁਲਿਸ ਅਹਿਮਦਗੜ੍ਹ ਇੰਦਰਪਾਲ ਸਿੰਘ ਅਤੇ ਉਪ ਕਪਤਾਨ ਪੁਲਿਸ ਸਬ ਡਵੀਜਨ ਅਮਰਗੜ੍ਹ ਸੰਜੀਵ ਕਪੂਰ ਵੱਲੋਂ ਸਬ-ਡਵੀਜਨ ਮਾਲੇਰਕੋਟਲਾ ਦੇ ਮੁੱਖ ਅਧਿਕਾਰੀਆਂ ਅਤੇ ਭਾਰੀ ਪੁਲਿਸ ਫੋਰਸ ਸਮੇਤ ਸ਼ਹਿਰ ਦੀ ਭੀੜ ਭੜੱਕੇ ਵਾਲੀਆਂ ਥਾਵਾਂ ਉੱਤੇ ਫਲੈਗ ਮਾਰਚ ਕੀਤਾ ਗਿਆ, ਇਹ ਫਲੈਗ ਮਾਰਚ ਡਾਕਟਰ ਜਾਕਿਰ ਹੁਸੈਨ ਸਟੇਡੀਅਮ ਤੋਂ ਸ਼ੁਰੂ ਹੋ ਕੇ ਦਿੱਲੀ ਗੇਟ, ਸਰਕਾਰੀ ਇਮਾਮਵਾੜਾ, ਛੋਟਾ ਚੌਂਕ, ਸੁਨਿਆਰਾ ਚੌਕ, ਸਦਰ ਬਜਾਰ, ਜੈਨ ਸਥਾਪਕ ਤੱਕ ਪੈਦਲ ਕੀਤਾ ਗਿਆ। ਜਿਸ ਤੋਂ ਬਾਅਦ ਗੱਡੀਆ ਵਿੱਚ ਸਵਾਰ ਹੋ ਕੇ ਕੂਲਰ ਚੌਂਕ, ਹਨੂੰਮਾਨ ਮੰਦਰ, ਸਰਹੰਦੀ ਗੇਟ, ਜਰਗ ਚੌਕ, ਗਰੇਵਾਲ ਚੌਕ, ਕਿਲਾ ਰਹਿਮਤਗੜ੍ਹ, ਨਵੀਂ ਕਚਹਿਰੀ ਹੁੰਦਾ ਹੋਇਆ ਵਾਪਸ ਰੇਲਵੇ ਸਟੇਸ਼ਨ ਮਾਲੇਰਕੋਟਲਾ ਵਿਖੇ ਖਤਮ ਹੋਇਆ। ਜਿੱਥੇ ਰੇਲਵੇ ਸਟੇਸ਼ਨ ਤੇ ਸੱਕੀ ਵਿਅਕਤੀਆਂ ਅਤੇ ਰੇਲਵੇ ਸਟੇਸ਼ਨ ਦੀ ਬਿਲਡਿੰਗ ਦੀ ਚੈਕਿੰਗ ਕੀਤੀ ਗਈ।

                        ਇਸ ਤਰਾਂ ਹੀ ਸਬ ਡਵੀਜਨ ਅਹਿਮਦਗੜ੍ਹ ਵਿਖੇ ਪੁਲਿਸ ਫੋਰਸ ਅਤੇ ਸਬ ਡਵੀਜਨ ਅਮਰਗੜ੍ਹ ਵਿਖੇ ਪੁਲਿਸ ਫੋਰਸ ਵੱਲੋਂ ਆਪੋ ਆਪਣੇ ਏਰੀਆ ਵਿੱਚ ਫਲੈਗ ਮਾਰਚ ਕੀਤਾ ਗਿਆ। ਸੀਨੀਅਰ ਕਪਤਾਨ ਪੁਲਿਸ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਮਾਲੇਰਕੋਟਲਾ ਪੁਲਿਸ ਆਮ ਪਬਲਿਕ ਦੀ ਸਰੁੱਖਿਆ ਨੂੰ ਹਰ ਪੱਖ ਤੋਂ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਸ ਤੋਂ ਇਲਾਵਾ ਮਾਲੇਰਕੋਟਲਾ ਪੁਲਿਸ ਆਮ ਪਬਲਿਕ ਦੀ ਸੁਰੱਖਿਆ ਦੀ 24 ਘੰਟੇ ਪੂਰੀ ਤਰਾਂ ਚੌਕਸ ਹੈ । ਉਨ੍ਹਾਂ ਆਮ ਲੋਕਾਂ ਨੂੰ ਸ਼ੱਕੀ ਗਤੀਵਿਧੀਆਂ ਦੀ ਜਾਣਕਾਰੀ ਤੁਰੰਤ 112 ਹੈਲਮਾਈਨ ਜਾਂ ਕੰਟਰੋਲ ਰੂਮ ਮਾਲੇਰਕੋਟਲਾ 91135-87100 ਤੇ ਦੇਣ ਦੀ ਅਪੀਲ ਕੀਤੀ


Posted

in

by

Comments

Leave a Reply

Your email address will not be published. Required fields are marked *