ਜ਼ਿਲ੍ਹਾ ਮੈਜਿਸਟ੍ਰੇਟ ਨੇ ਪ੍ਰੈਗਾਬਲਿਨ 75 ਐਮ.ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਵਿਕਰੀ ’ਤੇ ਲਗਾਈ ਪਾਬੰਦੀ

ਮਾਨਸਾ, 09 ਜੂਨ:             ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ ਪ੍ਰੈਗਾਬਲਿਨ 75 ਐਮ.ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਵਿਕਰੀ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰੀਸਕਰਿਪਸ਼ਨ ਸਲਿੱਪ ’ਤੇ ਆਪਣੀ ਮੋਹਰ ਲਗਾਈ ਜਾਵੇਗੀ ਅਤੇ ਦਵਾਈ ਦੇਣ ਦੀ ਮਿਤੀ ਦਰਜ ਕੀਤੀ ਜਾਵੇਗੀ।

            ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਸਿਵਲ ਸਰਜਨ ਮਾਨਸਾ ਨੇ ਧਿਆਨ ਵਿੱਚ ਲਿਆਂਦਾ ਹੈ ਕਿ ਪ੍ਰੈਗਾਬਲਿਨ 300 ਐਮ.ਜੀ. ਕੈਪਸੂਲ ਦੀ ਆਮ ਲੋਕਾਂ ਵੱਲੋਂ ਗਲਤ ਵਰਤੋਂ ਕੀਤੀ ਜਾ ਰਹੀ ਹੈ ਅਤੇ ਕਈ ਲੋਕਾਂ ਵੱਲੋਂ ਇਸ ਨੂੰ ਨਸ਼ੇ ਦੇ ਤੌਰ ’ਤੇ ਵਰਤਿਆ ਜਾ ਰਿਹਾ ਹੈ (ਸਿਗਨੇਚਰ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ)। ਉਨ੍ਹਾਂ ਵੱਲੋਂ ਜ਼ਿਲ੍ਹਾ ਮਾਨਸਾ ਵਿੱਚ ਇਸ ਦੀ ਵਿਕਰੀ ’ਤੇ ਬੈਨ ਲਗਾਉਣ ਦੀ ਮੰਗ ਕੀਤੀ ਗਈ ਹੈ।

            ਉਨ੍ਹਾਂ ਦੱਸਿਆ ਕਿ ਸਿਵਲ ਸਰਜਨ ਵੱਲੋਂ ਪ੍ਰਾਪਤ ਰਿਪੋਰਟ ਅਨੁਸਾਰ ਆਮ ਤੌਰ ‘ਤੇ ਮਰੀਜ਼ ਨੂੰ ਉਸ ਦੀ ਕਲੀਨਿਕਲ ਕੰਡੀਸ਼ਨ ਦੇ ਅਧਾਰ ’ਤੇ ਪ੍ਰੈਗਾਬਲਿਨ ਦੀ ਡੋਜ਼ 25-150 ਐਮ.ਜੀ./ ਰੋਜ਼ਾਨਾ ਪ੍ਰੀਸਕਰਾਇਬ ਕੀਤੀ ਜਾ ਸਕਦੀ ਹੈ।

            ਇਹ ਹੁਕਮ 31 ਜੁਲਾਈ 2026 ਤੱਕ ਲਾਗੂ ਰਹੇਗਾ।


Posted

in

,

by

Comments

Leave a Reply

Your email address will not be published. Required fields are marked *