ਕਾਰਪੋਰੇਸ਼ਨ ਬਟਾਲਾ ਦੀ ਪਹਿਲੀ ਹਾਊਸ ਦੀ ਮੀਟਿੰਗ ਵਿੱਚ ਇਤਿਹਾਸਕ ਮਤੇ ਪਾਸ- ਵਿਧਾਇਕ ਸ਼ੈਰੀ ਕਲਸੀ

ਬਟਾਲਾ, 21 ਅਗਸਤ ( ) ਅੱਜ ਕਾਰਪੋਰੇਸ਼ਨ ਬਟਾਲਾ ਹਾਊਸ ਦੀ ਪਹਿਲੀ ਮੀਟਿੰਗ ਵਿੱਚ ਬਟਾਲਾ ਸ਼ਹਿਰ ਦੇ ਵਿਕਾਸ ਤੇ ਤਰੱਕੀ ਲਈ ਇਤਿਹਾਸਕ ਮਤੇ ਪਾਸ ਕੀਤੇ ਗਏ। ਹਾਊਸ ਦੀ ਮੀਟਿੰਗ ਵਿੱਚ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਕਾਰੋਪਰੇਸ਼ਨ ਦੇ ਕਮਿਸ਼ਨਰ ਗੁਰਸਿਮਰਨ ਸਿੰਘ ਢਿੱਲੋਂ, ਕਾਰਪੋਰੇਸ਼ਨ ਦੇ ਮੇਅਰ ਭੁਪਿੰਦਰ ਸਿੰਘ ਬਾਜਵਾ, ਸੀਨੀਅਰ ਡਿਪਟੀ ਮੇਅਰ ਸ਼੍ਰੀਮਤੀ ਸੁਖਰਾਜ ਕੌਰ ਅਤੇ ਡਿਪਟੀ ਮੇਅਰ ਸ਼੍ਰੀਮਤੀ ਨੀਲਮ ਚੌਹਾਨ ਸਮੇਤ ਸਮੂਹ ਕੌਸਲਰ ਮੌਜੂਦ ਸਨ।

ਹਾਊਸ ਦੀ ਮੀਟਿੰਗ ਦੌਰਾਨ ਵਿਧਾਇਕ ਸ਼ੈਰੀ ਕਲਸੀ, ਕਮਿਸ਼ਨਰ ਕਾਰਪੋਰੇਸ਼ਨ ਅਤੇ ਮੇਅਰ ਬਟਾਲਾ ਵੱਲੋਂ ਨਵੇਂ ਚੁਣੇ ਗਏ ਕੌਸ਼ਲਰਾਂ ਨੂੰ ਮੁਬਾਰਕਬਾਦ ਦਿੰਦਿਆ ਕਿਹਾ ਕਿ ਸਮੂਹ ਕੌਸਲਰਾਂ ਦੇ ਸਹਿਯੋਗ ਨਾਲ ਬਟਾਲਾ ਸ਼ਹਿਰ ਅੰਦਰ ਲੋਕਪੱਖੀ ਵਿਕਾਸ ਕਾਰਜ ਕਰਵਾਏ ਜਾਣਗੇ ਅਤੇ ਅਸੀ ਸਾਰੇ ਬਟਾਲਾ ਸ਼ਹਿਰ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਆਪਸੀ ਸਹਿਯੋਗ ਨਾਲ ਕੰਮ ਕਰਾਂਗੇ। ਹਾਊਸ ਮੀਟਿੰਗ ਵਿੱਚ ਵੱਖ-ਵੱਖ 27 ਮਤੇ ਸਰਬਸੰਮਤੀ ਨਾਲ ਪਾਸ ਕੀਤੇ ਗਏ।

ਇਸ ਮੌਕੇ ਗੱਲਬਾਤ ਕਰਦਿਆ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਬਟਾਲਾ ਸ਼ਹਿਰ ਦੀ ਸਭ ਤੋਂ ਵੱਡੀ ਸਮੱਸਿਆ ਕੂੜੇ ਦੇ ਸੁੱਟਣ ਲਈ ਜਗ੍ਹਾ ਦਾ ਨਾ ਹੋਣਾ ਹੈ ਅਤੇ ਪਿਛਲੇ ਕਰੀਬ 7 ਦਹਾਕਿਆਂ ਤੋਂ ਬਟਾਲਾ ਵਾਸੀ ਇਸ ਸਮੱਸਿਆਂ ਨਾਲ ਜੂਝ ਰਹੇ ਹਨ। ਪਰ ਆਮ ਆਦਮੀ ਪਾਰਟੀ ਬਟਾਲਾ ਵਾਸੀਆਂ ਨੂੰ ਇਸ ਸਮੱਸਿਆਂ ਤੋਂ ਨਿਜਾਤ ਦਿਵਾਏਗੀ। ਉਨ੍ਹਾਂ ਦੱਸਿਆ ਕਿ ਅੱਜ ਹਾਊਸ ਦੀ ਮੀਟਿੰਗ ਵਿੱਚ ਖਜੂਰੀ ਗੇਟ ਨੇੜੇ ਮਲਹੋਤਰਾ ਪੈਟਰੋਲ ਪੰਪ ਕੋਲ ਸਥਿਤ ਨਗਰ ਨਿਗਮ ਬਟਾਲਾ ਦੀ ਮਲਕੀਅਤ ਵਾਲੀ ਜ਼ਮੀਨ ਸ਼ਹਿਰ ਦੀ ਪ੍ਰਮੁੱਖ ਜਗ੍ਹਾ ‘ਤੇ ਸਥਿਤ ਹੈ। ਇਸ ਜ਼ਮੀਨ ਦੀ ਸੇਲ ਕਰਕੇ ਸ਼ਹਿਰ ਤੋਂ ਬਾਹਰ ਵੱਡੇ ਰਕਬੇ ਦੀ ਜ਼ਮੀਨ ਖਰੀਦੀ ਜਾਵੇਗੀ, ਜਿੱਥੇ ਸ਼ਹਿਰ ਦੇ ਕੂੜੇ ਦੀ ਸੈਗਰੀਕੇਸ਼ਨ (ਅਲੱਗ-ਅਲੱਗ ਛਾਂਟੀ) ਅਤੇ ਠੋਸ ਕੂੜਾ ਪ੍ਰਬੰਧਨ ਦਾ ਉਚਿਤ ਪ੍ਰਬੰਧ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਕਤ ਜ਼ਮੀਨ ਦੀ ਵਿਕਰੀ ਤੋਂ ਪ੍ਰਾਪਤ ਹੋਣ  ਵਾਲੀ ਰਕਮ ਨਗਰ ਨਿਗਮ ਦੀ ਵਿੱਤੀ ਸਥਿਤੀ ਮਜ਼ਬੂਤ ਕਰਨ, ਬਕਾਇਆ ਦੇਣਦਾਰੀਆਂ ਦੇ ਨਿਪਟਾਰੇ ਅਤੇ ਸ਼ਹਿਰ ਦੇ ਵਿਕਾਸ ਅਤੇ ਲੋਕ ਹਿੱਤ ਦੇ ਹੋਰ ਕੰਮਾਂ ‘ਤੇ ਖਰਚ ਕੀਤਾ ਜਾਵੇਗੀ।

ਉਨ੍ਹਾਂ ਅੱਗੇ ਦੱਸਿਆ ਹਾਊਸ ਵਲੋਂ ਇਤਿਹਾਸਕ ਫੈਸਲਾ ਲੈਂਦਿਆ ਅੱਜ ਆਊਟਸੋਰਸ ਕਰਮਚਾਰੀਆਂ ਨੂੰ ਕੰਟਰੈਕਟ ਵਿੱਚ ਕਰਨ ਦਾ ਮਤਾ ਪਾਸ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਬਟਾਲਾ ਵਿਖੇ 19 ਕਲਰਕ ਕਮ-ਡਾਟਾ ਐਂਟਰੀ ਓਪਰੇਟਰਾਂ, ਸੈਨੇਟਰੀ ਕਲਰਕ, ਸੇਵਾਦਾਰ, ਮਾਲੀ, ਇਲੈਕਟ੍ਰੀਸ਼ਨ ਕਰਮਚਾਰੀ ਅਤੇ ਫਾਇਰ ਬ੍ਰਿਗੇਡ ਵਿੱਚ ਕੰਮ ਕਰ ਰਹੇ ਆਊਟਸੋਰਸ ਕਰਮਚਾਰੀਆਂ ਨੂੰ ਕੰਟਰੈਕਟ ਵਿੱਚ ਕਰਨ ਅਤੇ ਆਊਟਸੋਰਸ ਤੇ ਕੰਮ ਕਰ ਰਹੇ ਟਾਟਾ ਏਸੀ ਡਰਾਈਵਰਾਂ ਨੂੰ ਡੀ.ਸੀ ਰੇਟ ‘ਤੇ ਕਰਨ ਸਬੰਧੀ ਮਤਾ ਪਾਸ ਕੀਤਾ ਗਿਆ ਹੈ ਅਤੇ ਇਸ ਤੋਂ ਇਲਾਵਾ ਤਰਸ ਦੇ ਅਧਾਰ ‘ਤੇ ਸਫਾਈ ਸੇਵਕ ਦੀ ਨੌਕਰੀ ਦੇਣ ਸਬੰਧੀ ਮਤੇ ਪਾਸ ਕੀਤੇ ਗਏ ਹਨ। ਇਸ ਤੋਂ ਇਲਾਵਾ ਗੁਰਦੁਆਰਾ ਸ਼੍ਰੀ ਕੰਧ ਸਾਹਿਬ ਨੂੰ ਜਾਂਦੇ ਰਸਤਿਆਂ ‘ਤੇ ਸਟਰੀਟ ਲਾਈਟਾਂ ਲਗਾਉਣ, ਨਵੇ ਇਤਿਹਾਸਕ ਐਂਟਰੀ ਗੇਟ ਬਣਾਉਣ, ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਕਾਰਜ ਕਰਵਾਉਣ ਸਮੇਤ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸਬੰਧ ਵਿੱਚ ਵੱਖ-ਵੱਖ ਵਿਕਾਸ ਕਾਰਜ ਕਰਵਾਉਣ ਲਈ ਮਤੇ ਪੇਸ਼ ਕੀਤੇ ਗਏ, ਜਿਨ੍ਹਾਂ ਨੂੰ ਸਰਬਸੰਮਤੀ ਨਾਲ ਪਾਸ ਕੀਤਾ ਗਿਆ।

 ਪੱਤਰਕਾਰਾ ਨਾਲ ਗੱਲ  ਕਰਦਿਆ ਵਿਧਾਇਕ ਸ਼ੈਰੀ ਕਲਸੀ ਨੇ  ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਅਤੇ ਪਾਰਟੀ ਦੇ ਸੁਪਰੀਮੋ ਸ਼੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਲੋਕ ਹਿੱਤ ਵਿੱਚ ਵੱਡੇ ਕੰਮ ਕੀਤੇ ਗਏ ਹਨ। । ਉਸੇ ਲੜ੍ਹੀ  ਨੂੰ ਅੱਗੇ  ਵਧਾਉਂਦਿਆਂ ਅੱਜ ਨਗਰ ਨਿਗਮ ਬਟਾਲਾ ਦੇ ਹਾਊਸ ਦੀ ਪਹਿਲੀ ਮੀਟਿੰਗ ਵਿੱਚ ਲੋਕ ਹਿੱਤ ਵਿੱਚ ਇਤਿਹਾਸਕ ਫੈਸਲੇ ਲਏ ਗਏ ਹਨ। ਉਨ੍ਹਾਂ ਸਮੂਹ ਕੌਸਲਰਾਂ  ਨੂੰ ਬਟਾਲਾ ਸ਼ਹਿਰ ਦੇ ਵਿਕਾਸ, ਤਰੱਕੀ, ਖੂਬਸੂਰਤੀ ਅਤੇ ਲੋਕਾਂ ਦੀ ਭਲਾਈ ਲਈ ਦਿਨ ਰਾਤ ਮਿਹਨਤ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਤਿਹਾਸਕ ਤੇ ਧਾਰਮਿਕ ਧਰਤੀ ਬਟਾਲਾ ‘ਤੇ  ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ। ਇਸ ਲਈ ਸਾਡੀ ਜਿੰਮਵਾਰੀ ਬਣਦੀ ਹੈ ਕਿ ਅਸੀ ਬਟਾਲਾ ਸਹਿਰ ਦੇ ਵਿਕਾਸ ਲਈ ਵੱਧ ਤੋਂ ਵੱਧ ਮਿਹਨਤ ਕਰੀਏ ਅਤੇ ਲੋਕਾਂ ਦੀ ਭਲਾਈ ਲਈ ਕਾਰਜ ਕਰੀਏ।

 ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਜਦੋਂ ਦੀ ਬਟਾਲਾ ਵਾਸੀਆਂ ਨੇ ਉਨ੍ਹਾਂ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਉਹ 24 ਘੰਟੇ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ ਅਤੇ ਸਾਰਿਆਂ ਦੇ ਸਹਿਯੋਗ ਨਾਲ ਬਟਾਲਾ ਸ਼ਹਿਰ ਨੂੰ ਵਿਕਾਸ ਪੱਖੋਂ ਸੂਬੇ ਦਾ ਖੂਬਸੂਰਤ ਅਤੇ ਵਿਕਾਸਮੁਖੀ ਸ਼ਹਿਰ ਬਣਾਇਆ ਜਾਵੇਗਾ।


Posted

in

,

by

Comments

Leave a Reply

Your email address will not be published. Required fields are marked *