ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 24 ਅਗਸਤ ਨੂੰ ਸ਼ੁਰੂ

ਬਟਾਲਾ, 21 ਅਗਸਤ – ਡੇਅਰੀ ਫਾਰਮਰਾਂ ਲਈ 2 ਹਫਤੇ ਦਾ ਡੇਅਰੀ ਸਿਖਲਾਈ ਕੋਰਸ ਮਿਤੀ 24 ਅਗਸਤ ਤੋਂ 3 ਸਤੰਬਰ 2026 (2 ਹਫਤੇ) ਡੇਅਰੀ ਸਿਖਲਾਈ ਕੇਂਦਰ ਵੇਰਕਾ, ਜ਼ਿਲਾ ਅੰਮ੍ਰਿਤਸਰ ਵਿਖੇ ਚਲਾਇਆ ਜਾਣਾ ਹੈ।

ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀਸਿਖਲਾਈ ਕੋਰਸ ਵਾਸਤੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਗੁਰਦਾਸਪੁਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਲਾਕ ਬੀ, ਚੌਥੀ ਮੰਜਿਲ, ਕਮਰਾ ਨੰਬਰ 508 ਵਿਖੇ 21 ਅਗਸਤ ਤੱਕ ਅਰਜੀਆਂ ਦੇ ਸਕਦੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੇਅਰੀ ਵਿਕਾਸ ਇੰਸਪੈਕਟਰ ਗੁਰਦਾਸਪੁਰ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ 2 ਹਫਤੇ ਦੀ ਡੇਅਰੀ ਸਿਖਲਾਈ ਮਿਤੀ 24 ਅਗਸਤ ਤੋਂ ਡੇਅਰੀ ਸਿਖਲਾਈ ਤੇਵਿਸਥਾਰ ਕੇਦਰ, ਵੇਰਕਾ ਜਿਲਾ ਅੰਮ੍ਰਿਤਸਰ ਵਿਖੇ ਕਰਵਾਈ ਜਾਣੀ ਹੈ। ਇਸ ਸਿਖਲਾਈ ਕੋਰਸ ਵਿੱਚ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਤ ਬੇਰੁਜਗਾਰ ਨੌਜਵਾਨ ਲੜਕੇ /ਲੜਕੀਆਂ ਜੋ ਘੱਟੋ ਘੱਟ 5 ਵੀਂ ਪਾਸ ਹੋਣ,ਉਮਰ 18 ਤੋਂ 55 ਸਾਲ ਦਰਮਿਆਨ ਹੋਵੇ,ਪੇਂਡੂ ਖੇਤਰ ਨਾਲ ਸਬੰਧਤਹੋਣ, ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।

ਸਿਖਲਾਈ ਉਪਰੰਤ ਵਿਭਾਗ ਵੱਲੋਂ ਸਬੰਧਤਾਂ ਨੂੰ ਵੱਖ ਵੱਖ ਬੈਂਕਾਂ ਤੋਂ ਡੇਅਰੀ ਕਰਜੇ ਦੀ ਸੁਵਿਧਾ ਰਾਹੀਂ 2 ਤੋਂ 20 ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਵਾ ਕੇ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ ।ਇਸ ਦੇ ਨਾਲਕੈਟਲ ਸ਼ੈਡ, ਮਿਲਕਿੰਗ ਮਸ਼ੀਨ , ਫੋਡਰ ਹਾਰਵੈਸਟਰ ਅਤੇ ਹੋਰ ਮਸ਼ੀਨਰੀ ਆਦਿ ਤੇ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ ।

ਚਾਹਵਾਨ ਲੜਕੇ/ ਲੜਕੀਆਂ ਇਸ ਸਬੰਧੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ,ਗੁਰਦਾਸਪੁਰ ਨਾਲ ਆਪਣੇ ਅਸਲ ਯੋਗਤਾਸਰਟੀਫਿਕੇਟ ਅਤੇ ਪਾਸਪੋਰਟ ਸਾਈਜ ਫੋਟੋ ਅਤੇ ਆਧਾਰ ਕਾਰਡ ਲੈ ਕੇ ਫਾਰਮ ਭਰਵਾ ਸਕਦੇ ।

ਵਧੇਰੇ ਜਾਣਕਾਰੀ ਲਈ ਫੋਨ ਨੰਬਰ 80548- 00880,75089- 73471-78888-50893-98783-45930 ਅਤੇ 94177- 66062

‘ਤੇ ਸੰਪਰਕ ਕੀਤਾ ਜਾ ਸਕਦਾ ਹੈ।


Posted

in

,

by

Comments

Leave a Reply

Your email address will not be published. Required fields are marked *