6 ਬਲਾਕਾਂ ’ਚ ਟੈਨਿਸ ਕ੍ਰਿਕਟ ਦੇ ਮੁਕਾਬਲੇ ਕਰਵਾਏ

ਜਲੰਧਰ, 14 ਸਤੰਬਰ :  ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ- 2026’ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿੱਚ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਸੀਜ਼ਨ ਵਿੱਚ ਟੈਨਿਸ ਕ੍ਰਿਕਟ ਨੂੰ ਪਹਿਲੀ ਵਾਰ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਸ਼ਾਮਲ ਕੀਤਾ ਗਿਆ ਹੈ। ਅੱਜ ਟੈਨਿਸ ਕ੍ਰਿਕਟ ਮੁਕਾਬਲਿਆਂ ਦਾ ਪਹਿਲਾ ਦਿਨ ਸੀ।

ਸੋਮਵਾਰ ਨੂੰ 6 ਬਲਾਕਾਂ ਵਿੱਚ ਟੈਨਿਸ ਕ੍ਰਿਕਟ ਦੇ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਮਹਿਤਪੁਰ, ਨਕੋਦਰ, ਨੂਰਮਹਿਲ, ਲੋਹੀਆਂ, ਸ਼ਾਹਕੋਟ ਅਤੇ ਜਲੰਧਰ ਪੱਛਮੀ ਬਲਾਕ ਸ਼ਾਮਲ ਹਨ।

ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਬਾਜਵਾ ਨੇ ਅੱਜ ਹੋਏ ਖੇਡ ਮੁਕਾਬਲਿਆਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਲਾਕ ਮਹਿਤਪੁਰ ਦੇ ਟੈਨਿਸ ਕ੍ਰਿਕਟ ਮੁਕਾਬਲਿਆਂ ਵਿੱਚ ਕੈਂਬ੍ਰਿਜ ਸਕੂਲ ਦੀ ਟੀਮ ਨੇ ਪਹਿਲਾ ਅਤੇ ਐੱਚ.ਪੀ. ਸਕੂਲ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। 

ਇਸੇ ਤਰ੍ਹਾਂ ਬਲਾਕ ਲੋਹੀਆਂ ਵਿੱਚ ਫੁਲਵਾਰੀ ਪਿੰਡ ਨੇ ਪਹਿਲਾ ਅਤੇ ਨਵਾਂ ਪਿੰਡ ਦੋਨੇਵਾਲ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਬਲਾਕ ਸ਼ਾਹਕੋਟ ਦੇ ਮੁਕਾਬਲਿਆਂ ਵਿੱਚ ਪਿੰਡ ਮਲਸੀਆਂ ਪਹਿਲੇ ਅਤੇ ਕੋਟਲੀ ਗੁਜਰਾਂ ਦੂਜੇ ਸਥਾਨ ’ਤੇ ਰਿਹਾ। 

ਸ਼ਾਹਕੋਟ ਬਲਾਕ ਵਿਖੇ ਹੋਏ ਖੇਡ ਮੁਕਾਬਲਿਆਂ ਦੌਰਾਨ ‘ਆਪ’ ਆਗੂ ਪਰਮਿੰਦਰ ਸਿੰਘ ਪੰਡੋਰੀ ਅਤੇ ਮਹਿਤਪੁਰ ਬਲਾਕ ਦੇ ਮੁਕਾਬਲਿਆਂ ਵਿੱਚ ਪਿੰਡ ਸੰਗੋਵਾਲ ਦੇ ਸਰਪੰਚ ਕੁਲਵੰਤ ਸਿੰਘ ਨੇ ਸ਼ਿਰਕਤ ਕਰਦਿਆਂ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ।


Posted

in

,

by

Comments

Leave a Reply

Your email address will not be published. Required fields are marked *