ਵਿਧਾਇਕ ਬੱਗਾ ਦੀ ਅਗਵਾਈ ’ਚ ਸਖੀ ਸਨਮਾਨ ਸਮਾਰੋਹ ਆਯੋਜਿਤ

ਲੁਧਿਆਣਾ, 19 ਸਤੰਬਰ: ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦੀ ਅਗਵਾਈ ਵਿੱਚ ਬੀਤੇ ਕੱਲ੍ਹ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਪ੍ਰਚਾਰ ਤੇ ਘਰ-ਘਰ ਫਾਰਮ ਭਰਨ ਵਾਲੀਆਂ ਬੀਬੀਆਂ ਦੇ ਯੋਗਦਾਨ ਦੀ ਸ਼ਲਾਘਾ ਲਈ ਵਿਸ਼ੇਸ਼ ਸਖੀ ਸਨਮਾਨ ਸਮਾਰੋਹ ਕਰਵਾਇਆ ਗਿਆ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਧਰਮੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਵੱਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈੇ।

ਹਲਕਾ ਵਿਧਾਇਕ ਬੱਗਾ ਦੀ ਅਗਵਾਈ ਹੇਠ ਬੈਨਸਨ ਪੈਲੇਸ ਵਿਖੇ ਹੋਏ ਇਸ ਸਮਾਗਮ ਵਿਚ ਸੇਵਾ ਨਿਭਾਉਣ ਵਾਲੀਆਂ ਮਾਵਾਂ, ਭੈਣਾਂ ਤੇ ਬੇਟੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਵਿਧਾਇਕ ਬੱਗਾ ਨੇ ਕਿਹਾ ਕਿ ਯੋਜਨਾ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਵਿਚ ਇਨ੍ਹਾਂ ਸਖੀਆਂ ਦੀ ਭੂਮਿਕਾ ਸ਼ਲਾਘਾਯੋਗ ਰਹੀ ਹੈ, ਜਿਨ੍ਹਾਂ ਦਿਨ-ਰਾਤ ਮਿਹਨਤ ਕਰਕੇ ਲੋੜਵੰਦ ਮਹਿਲਾਵਾਂ ਨੂੰ ਜੋੜਿਆ ਹੈ।

ਪ੍ਰੋਗਰਾਮ ਦੌਰਾਨ ਡਾ. ਗੁਰਪ੍ਰੀਤ ਕੌਰ ਮਾਨ ਵੱਲੋਂ ਸਖੀਆਂ ਨੂੰ ਸੂਟ ਭੇਟ ਕਰਕੇ ਉਨ੍ਹਾਂ ਦੇ ਜਜ਼ਬੇ ਨੂੰ ਸਲਾਮ ਕੀਤਾ ਗਿਆ। ਮਹਿਲਾਵਾਂ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਜਿਸ ਗਾਰੰਟੀ ਦਾ ਮਜ਼ਾਕ ਉਡਾਉਂਦੀਆਂ ਸਨ, ਮਾਨ ਸਰਕਾਰ ਨੇ ਉਸ ਨੂੰ ਅਮਲੀ ਜਾਮਾ ਪਹਿਨਾ ਦਿੱਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ 2027 ਦੀਆਂ ਚੋਣਾਂ ’ਚ ਮੁੜ ਭਗਵੰਤ ਸਿੰਘ ਮਾਨ ਦੀ ਸਰਕਾਰ ਬਣਨਾ ਤੈਅ ਹੈ।

ਇਸ ਮੌਕੇ ਆਦਮੀ ਪਾਰਟੀ ਦੇ ਪੰਜਾਬ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਡਾ. ਅਮਨਦੀਪ ਕੌਰ ਅਰੋੜਾ, ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਤੋਂ ਇਲਾਵਾ 2000 ਦੇ ਕਰੀਬ ਔਰਤਾਂ ਵੀ ਮੌਜੂਦ ਸਨ।


Posted

in

by

Comments

Leave a Reply

Your email address will not be published. Required fields are marked *