ਤਰਨ ਤਾਰਨ, 9 ਅਕਤੂਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਵਾਤਾਵਰਨ ਦੀ ਸੰਭਾਲ ਦੇ ਮੱਦੇਨਜ਼ਰ ਉੱਪ ਮੰਡਲ ਮੈਜਿਸਟਰੇਟ ਤਰਨ ਤਾਰਨ ਡਾ. ਕਰਨਵੀਰ ਸਿੰਘ ਵੱਲੋਂ ਖੇਤੀਬਾੜੀ ਅਤੇ ਪੁਲਿਸ ਵਿਭਾਗ ਦੀ ਟੀਮ ਸਮੇਤ ਤਰਨ ਧਾਰਨ ਦੇ ਹੌਟ ਸਪੌਟ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨਾਲ ਜਾਗਰੂਕਤਾ ਮੀਟਿੰਗਾਂ ਕੀਤੀਆਂ।
ਇਸ ਦੌਰਾਨ ਉਨ੍ਹਾਂ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਵਾਤਾਵਰਨ, ਮਨੁੱਖੀ ਸਿਹਤ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ’ਤੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਬਜਾਏ ਖੇਤੀਬਾੜੀ ਮਸ਼ੀਨਰੀ ਦੀ ਸਹਾਇਤਾ ਨਾਲ ਇਸ ਦਾ ਸੁਚੱਜਾ ਪ੍ਰਬੰਧਨ ਕਰਨ। ਉਨ੍ਹਾਂ ਨੇ ਕਿਸਾਨਾਂ ਨੂੰ ਕਿਹਾ ਕਿ ਉਹ ਪਰਾਲੀ ਪ੍ਰਬੰਧਨ ਮੁਹਿੰਮ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਰਗਰਮ ਸਹਿਯੋਗ ਦੇਣ ਅਤੇ ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਵਿੱਚ ਆਪਣਾ ਵਡਮੁੱਲਾ ਰਾਜੂ ਯੋਗਦਾਨ ਪਾਉਣ। ਇਸ ਦੌਰਾਨ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੀਆਂ ਵਿਗਿਆਨਕ ਤਕਨੀਕਾਂ ਅਤੇ ਉਪਲਬੱਧ ਖੇਤੀ ਮਸ਼ੀਨਰੀ ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਨਾਇਬ ਤਹਿਸੀਲਦਾਰ ਰਤਨਜੀਤ ਖੁੱਲਰ, ਬੀ.ਡੀ.ਪੀ.ਓ ਹਰਜੀਤ ਸਿੰਘ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

Leave a Reply