ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮੀਂਹ ਅਤੇ ਗੜ੍ਹੇਮਾਰੀ ਕਾਰਨ ਨੁਕਸਾਨੀ ਝੋਨੇ ਦੀ ਫ਼ਸਲ ਦਾ ਲਿਆ ਜਾਇਜ਼ਾ

ਕੋਟਕਪੂਰਾ, 16 ਅਕਤੂਬਰ- ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਬਲਾਕ ਦੇ ਪਿੰਡ ਵਾਂਦਰ ਜਟਾਣਾ ਦਾ ਦੌਰਾ ਕਰਕੇ ਮੀਂਹ ਅਤੇ ਗੜ੍ਹੇਮਾਰੀ ਕਾਰਨ ਨੁਕਸਾਨੀ ਝੋਨੇ ਦੀ ਫ਼ਸਲ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਫ਼ਸਲਾਂ ਦੇ ਹੋਏ ਨੁਕਸਾਨ ਸਬੰਧੀ ਜਾਣਕਾਰੀ ਹਾਸਲ ਕੀਤੀ।
ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਹਾਲ ਹੀ ਵਿੱਚ ਪਏ ਭਾਰੀ ਮੀਂਹ ਅਤੇ ਗੜ੍ਹੇਮਾਰੀ ਕਾਰਨ ਕਿਸਾਨਾਂ ਦੀ ਝੋਨੇ ਦੀ ਖੜ੍ਹੀ ਫ਼ਸਲ ਦਾ ਕਾਫ਼ੀ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਪਿੰਡ ਵਾਂਦਰ ਜਟਾਣਾ ਸਮੇਤ ਖਾਰਾ, ਚੱਕ ਕਲਿਆਣ, ਵਾੜਾ ਦਰਾਕਾ ਅਤੇ ਕੋਟਕਪੂਰਾ ਦੇ ਹੋਰ ਇਲਾਕਿਆਂ ਵਿੱਚ ਫ਼ਸਲਾਂ ਦੇ ਨੁਕਸਾਨ ਦੇ ਨਾਲ-ਨਾਲ ਭਾਰੀ ਮੀਂਹ ਕਾਰਨ ਸ਼ੈਲਰਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤ ਵਿੱਚ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਸਮਝਦਿਆਂ ਨੁਕਸਾਨ ਦਾ ਸਹੀ ਮੁਲਾਂਕਣ ਕਰਨਾ ਜ਼ਰੂਰੀ ਹੈ।
ਉਨ੍ਹਾਂ ਦੱਸਿਆ ਕਿ ਪ੍ਰਭਾਵਿਤ ਕਿਸਾਨਾਂ ਦੀਆਂ ਫ਼ਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਫ਼ਰੀਦਕੋਟ ਨੂੰ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ, ਤਾਂ ਜੋ ਨੁਕਸਾਨ ਦਾ ਵੇਰਵਾ ਇਕੱਠਾ ਕਰਕੇ ਅਗਲੀ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ।
ਇਸ ਮੌਕੇ ਤਹਿਸੀਲਦਾਰ ਪਰਮਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।


Posted

in

, ,

by

Comments

Leave a Reply

Your email address will not be published. Required fields are marked *