ਹੁਸ਼ਿਆਰਪੁਰ ਦੇ ਮੁਕੇਰੀਆਂ ‘ਚ ਮਾਂ ਨੇ ਆਪਣੀਆਂ ਦੋ ਧੀਆਂ ਸਮੇਤ ਨਹਿਰ ‘ਚ ਛਾਲ ਮਾਰ ਦਿੱਤੀ। ਦੱਸ ਦਈਏ ਕਿ 4 ਮਹੀਨੇ ਦੀ ਨੀਰੂ ਅਤੇ 5 ਸਾਲ ਦੀ ਭੂਮਿਕਾ ਦੀ ਨਹਿਰ ‘ਚ ਡੁੱਬਣ ਕਾਰਨ ਮੌਤ ਹੋ ਗਈ ਅਤੇ ਉੱਥੇ ਤੋਂ ਜਾ ਰਹੇ ਲੋਕਾਂ ਨੇ ਉਸ ਔਰਤ ਨੂੰ ਬਚਾ ਲਿਆ। ਜਿਸ ਨੂੰ ਗੰਭੀਰ ਹਾਲਤ ‘ਚ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਛਾਲ ਮਾਰਨ ਵਾਲੀ ਔਰਤ ਸਪਨਾ ਦੇਵੀ ਹੈ। ਜੋ ਪਿੰਡ ਸਿੰਗੋਵਾਲ ਦਾ ਰਹਿਣ ਵਾਲੀ ਹੈ। ਉਸ ਦਾ ਪਤੀ ਜਤਿੰਦਰ ਸਿੰਘ ਵਿਦੇਸ਼ ਰਹਿੰਦਾ ਹੈ। ਸਪਨਾ ਨੇ ਆਪਣੀਆਂ ਦੋ ਧੀਆਂ ਸਮੇਤ ਪਿੰਡ ਬੰਬੋਵਾਲ ਨੇੜੇ ਵਗਦੀ ਮੁਕੇਰੀਆਂ ਹਾਈਡਲ ਨਹਿਰ ਦੇ ਪੁਲ ਤੋਂ ਛਾਲ ਮਾਰ ਦਿੱਤੀ। ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਔਰਤ ਨੇ ਅਜਿਹਾ ਕਿਉਂ ਕੀਤਾ। ਔਰਤ ਦਾ ਪਤੀ ਫਿਲਹਾਲ ਵਿਦੇਸ਼ ‘ਚ ਹੈ। ਉਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਔਰਤ ਦੇ ਪਤੀ ਅਤੇ ਪਰਿਵਾਰ ਤੋਂ ਪੁੱਛਗਿੱਛ ਕਰ ਰਹੀ ਹੈ।
ਪੁਲਿਸ ਦਾ ਕਹਿਣਾ ਹੈ ਕਿ ਟੀਮ ਉਸ ਦੇ ਘਰ ਵੀ ਗਈ ਪਰ ਉੱਥੇ ਕੋਈ ਨਹੀਂ ਮਿਲਿਆ। ਫਿਲਹਾਲ ਇਸ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ। ਔਰਤ ਫਿਲਹਾਲ ਕੋਈ ਬਿਆਨ ਦੇਣ ਦੀ ਸਥਿਤੀ ‘ਚ ਨਹੀਂ ਹੈ। ਪੁਲਿਸ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ।