ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਭੈਲ ਵਿਖੇ ਤੇਜ ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਸ਼ਮਸ਼ੇਰ ਸਿੰਘ ਸਿੰਘ (22) ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਭੈਲ ਢਾਏਵਾਲਾ ਵਜੋਂ ਹੋਈ ਹੈ । ਦੱਸ ਦਈਏ ਕਿ ਨਵਜੰਮੀ ਲੜਕੀ ਦੇ ਧੁਮਾਣ ਪ੍ਰੋਗਰਾਮ ‘ਚ ਡੀ.ਜੇ ‘ਤੇ ਭੰਗੜੇ ਪਾਉਂਦੇ ਸਮੇਂ ਪਿੰਡ ਦੇ ਹੀ ਨੌਜਵਾਨਾਂ ਨਾਲ ਸ਼ਮਸ਼ੇਰ ਸਿੰਘ ਦਾ ਝਗੜਾ ਹੋ ਗਿਆ ਸੀ। ਜਿਸ ਦੌਰਾਨ ਇਨ੍ਹਾਂ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਸ਼ਮਸ਼ੇਰ ਸਿੰਘ ‘ਤੇ ਹਮਲਾ ਕਰ ਦਿੱਤਾ ਤੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਪੀੜਤ ਪਰਿਵਾਰ ਵੱਲੋਂ ਮ੍ਰਿਤਕ ਨੌਜਵਾਨ ਦੇ ਕਾਤਲਾਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਹੈ। ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਇਸ ਸਬੰਧੀ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਬਣਦੀ ਕਾਨੂੰਨੀ ਕਾਰਵਾਈ ਕਰ ਰਹੀ।