ਪੰਜਾਬੀ ਗਾਇਕ ਸਤਿੰਦਰ ਸਰਤਾਜ ਸੰਗੀਤ ਜਗਤ ਦੇ ਟੌਪ ਕਲਾਕਾਰਾਂ ਵਿੱਚ ਗਿਣੇ ਜਾਂਦੇ ਹਨ। ਉਨ੍ਹਾਂ ਨੇ ਆਪਣੇ ਕਰੀਅਰ ‘ਚ ਮਿਊਜ਼ਿਕ ਇੰਡਸਟਰੀ ਨੂੰ ਅਨੇਕਾਂ ਸੁਪਰਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ। ਸਰਤਾਜ ਇੰਨੀਂ ਦਿਨੀਂ ਆਪਣੇ Live Show ਨੂੰ ਲੈ ਕੇ ਖੂਬ ਸੁਰਖੀਆਂ ਬਟੋਰ ਰਹੇ ਹਨ। ਇਸ ਵਿਚਾਲੇ ਕਲਾਕਾਰ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦਈਏ ਕਿ ਪੰਜਾਬ ਦੇ ਪਟਿਆਲਾ ਸਥਿਤ ਰਾਜੀਵ ਗਾਂਧੀ ਲਾਅ ਯੂਨੀਵਰਸਿਟੀ ਵਿੱਚ ਐਤਵਾਰ ਰਾਤ ਨੂੰ ਵਿਦਿਆਰਥੀਆਂ ਨੇ ਪ੍ਰਦਰਸ਼ਨ ਕੀਤਾ ਅਤੇ ਸਥਾਨਕ ਪੁਲਿਸ ਵਿਰੁੱਧ ਨਾਅਰੇਬਾਜ਼ੀ ਕੀਤੀ। ਦਰਅਸਲ ਇੱਥੇ ਪੰਜਾਬੀ ਸੂਫੀ ਗਾਇਕ ਸਤਿੰਦਰ ਸਰਤਾਜ ਦਾ ਸ਼ੋਅ ਚੱਲ ਰਿਹਾ ਸੀ। ਜਿਸ ਨੂੰ ਰੋਕਣ ਲਈ ਪੁਲਿਸ ਪਹੁੰਚੀ। ਪੁਲਿਸ ਦੇ ਕਹਿਣ ‘ਤੇ ਸਤਿੰਦਰ ਸਰਤਾਜ ਨੇ ਵੀ ਸ਼ੋਅ ਅੱਗੇ ਵਧਣ ਤੋਂ ਇਨਕਾਰ ਕਰ ਦਿੱਤਾ।

ਸ਼ੋਅ ਬੰਦ ਹੋਣ ‘ਤੇ ਲੋਕ ਕਾਫ਼ੀ ਭੜਕ ਗਏ। ਤੁਹਾਨੂੰ ਦੱਸ ਦਈਏ ਕਿ ਸ਼ੋਅ ਬੰਦ ਕਰਵਾਉਣ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਕਾਫ਼ੀ ਤੇਜੀ ਦੇ ਨਾਲ ਵਾਇਰਲ ਹੋ ਰਹੀ ਐ। ਜਿਸ ਵਿੱਚ Satinder sartaaj ਇਹ ਕਹਿ ਰਹੇ ਹਨ ਕਿ Am Sorry ਫ਼ਿਰ ਕਦੇ ਆਵਾਂਗਾ…… ਪੁਲਿਸ Department ਦਾ ਹੁਕਮ ਆ ਵੀ ਕਹਿੰਦੇ ਬੰਦ ਕਰ ਦਿਓ…….

Leave a Reply

Your email address will not be published. Required fields are marked *