ਬਠਿੰਡਾ ਦੇ ਮਾਲ ਰੋਡ ‘ਤੇ ਦਰਦਨਾਕ ਸੜਕ ਹਾਦਸਾ ਵਾਪਰ ਗਿਆ ਹੈ। ਹਾਦਸੇ ਵਿੱਚ 2 ਨੌਜਵਾਨਾਂ ਦੀ ਮੌਤ ਹੋ ਗਈ ਹੈ। ਤੁਹਾਨੂੰ ਦੱਸ ਦਈਏ ਕਿ ਕਾਰ ਦੇ ਡਿਵਾਈਡਰ ਨਾਲ ਟਕਰਾਉਣ ‘ਤੇ ਹਾਦਸਾ ਵਾਪਰਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਕਾਰ ਵਿੱਚ 4 ਲੋਕ ਸਵਾਰ ਸੀ, ਜਿਨ੍ਹਾਂ ਵਿੱਚੋਂ ਦੋ ਦੀ ਮੌਤ ਹੋ ਗਈ ਹੈ ਅਤੇ ਦੋ ਗੰਭੀਰ ਜ਼ਖਮੀ ਹੋਏ ਹਨ। ਜਿਨ੍ਹਾਂ ਨੂੰ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਕਾਰ ਵਿੱਚ ਸਵਾਰ ਚਾਰੇ ਨੌਜਵਾਨ ਐੱਮਬੀਬੀਐੱਸ ਦੇ ਵਿਦਿਆਰਥੀ ਦੱਸੇ ਜਾ ਰਹੇ ਹਨ। ਹਾਦਸਾ ਇਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਤੱਕ ਉਡ ਗਏ।
