ਤਰਨ ਤਾਰਨ ਨਜਦੀਕ ਪਿੰਡ ਰੈਸੀ਼ਆਣਾ ਦੇ ਰਹਿਣ ਵਾਲੇ 33 ਸਾਲ ਨੌਜਵਾਨ ਨੇ ਘਰੇਲੂ ਕਲੇਸ਼ ਦੇ ਚਲਦਿਆ 12 ਬੋਰ ਰਾਈਫਲ ਨਾਲ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ।
ਇਸ ਸੰਬੰਧੀ ਪਰਿਵਾਰਿਕ ਮੈਂਬਰ ਨੇ ਦੱਸਿਆ ਕਿ ਨੌਜਵਾਨ ਸਿਮਰਨਦੀਪ ਸਿੰਘ ਨੇ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ ਹੈ। ਉਨ੍ਹਾਂ ਨੇ ਕਿਹਾ ਕਿ ਮ੍ਰਿਤਕ ਨੌਜਵਾਨ ਦਾ ਕਿਸੇ ਨਾਲ ਕੋਈ ਵੀ ਝਗੜਾ ਨਹੀਂ ਸੀ ਤੇ ਉਨ੍ਹਾਂ ਨੂੰ ਕਿਸੇ ਤੇ ਵੀ ਕੋਈ ਸ਼ੱਕ ਨਹੀਂ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਨਰੇਸ਼ ਕੁਮਾਰ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਕਿ ਸਦਰ ਥਾਣਾ ਅਧੀਨ ਆਉਂਦੇ ਪਿੰਡ ਰੈਸ਼ੀਆਣਾ ਦੇ ਨੌਜਵਾਨ ਸਿਮਰਨਦੀਪ ਸਿੰਘ ਜਿਸ ਦਾ 9 ਮਹੀਨੇ ਪਹਿਲਾ ਵਿਆਹ ਹੋਇਆ ਸੀ ਘਰ ਦੇ ਕਲੇਸ਼ ਦੇ ਚਲਦਿਆ ਉਸਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਪੁਲਿਸ ਨੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿਤਾ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ