ਫਾਜ਼ਿਲਕਾ 29 ਦਸੰਬਰ
ਸ੍ਰੀ ਗੌਰਵ ਯਾਦਵ ਆਈ.ਪੀ.ਐਸ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਚੰਡੀਗੜ੍ਹ, ਡਿਪਟੀ ਇੰਸਪੈਕਟਰ ਜਨਰਲ, ਫਿਰੋਜਪੁਰ ਰੇਂਜ, ਫਿਰੋਜਪੁਰ  ਦੇ ਦਿਸ਼ਾ ਨਿਰਦੇਸ਼ਾਂ ਅਤੇ ਸ੍ਰੀ ਮਨਜੀਤ ਸਿੰਘ ਢੇਸੀ ਪੀ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਫਾਜਿਲਕਾ ਦੀ ਅਗਵਾਈ ਹੇਠ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਨਸ਼ਾ ਸਮਗਲਰਾਂ ਦੇ ਖਿਲਾਫ ਕਾਰਵਾਈ ਕਰਦੇ ਹੋਏ ਸ੍ਰੀ ਅਤੁਲ ਸੋਨੀ ਪੀ.ਪੀ.ਐਸ ਉਪ ਕਪਤਾਨ ਪੁਲਿਸ ਪੀ.ਬੀ.ਆਈ ਫਾਜਿਲਕਾ ਦੀ ਨਿਗਰਾਨੀ ਹੇਠ ਮੁਕੱਦਮਾ ਨੰਬਰ 101 ਮਿਤੀ 17-06-2021 ਜੁਰਮ 15/61/85 ਐਨ.ਡੀ.ਪੀ.ਐਸ ਐਕਟ ਥਾਣਾ ਵੈਰੋਕੇ ਜਿਲ੍ਹਾ ਫਾਜਿਲਕਾ ਵਿੱਚ ਦੋਸ਼ੀ ਰਾਜਪਾਲ ਸਿੰਘ ਉਰਫ ਵਿੱਕੀ ਪੁੱਤਰ ਹਰਜੀਤ ਸਿੰਘ ਵਾਸੀ ਪਿੰਡ ਚੱਕ ਬਲੋਚਾਂ (ਮਹਾਲਮ) ਤਹਿਸੀਲ ਜਲਾਲਾਬਾਦ ਜਿਲ੍ਹਾ ਫਾਜ਼ਿਲਕਾ ਦੀ ਕਰੀਬ 55,05,600 ਰੁਪਏ ਦੀ ਪ੍ਰੋਪਰਟੀ ਜਿਸ ਵਿੱਚ ਉਸਦੀ ਜ਼ਮੀਨ ਅਤੇ ਘਰ ਦੀ ਪ੍ਰੋਪਰਟੀ ਸ਼ਾਮਲ ਹੈ, ਨੂੰ ਅਟੈਚ ਕਰਨ ਸਬੰਧੀ ਉਸਦੇ ਘਰ ਦੇ ਬਾਹਰ ਪੋਸਟਰ ਚਿਪਕਾਏ ਗਏ। ਇਸ ਸਬੰਧੀ ਸ੍ਰੀ ਅਤੁਲ ਸੋਨੀ ਡੀ.ਐਸ.ਪੀ. ਪੀ.ਬੀ.ਆਈ ਫਾਜਿਲਕਾ ਜੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੋਸ਼ੀ ਰਾਜਪਾਲ ਸਿੰਘ ਉਰਫ ਵਿੱਕੀ ਪਾਸੋਂ 300 ਕਿਲੋ ਪੋਸਤ ਬਰਾਮਦ ਹੋਣ ਤੇ ਉਪਰੋਕਤ ਮੁਕੱਦਮਾ ਦਰਜ ਕੀਤਾ ਗਿਆ ਸੀ, ਜਿਸ ਵਿੱਚ ਦੋਸ਼ੀ ਨੂੰ ਮਾਨਯੋਗ ਅਦਾਲਤ ਵੱਲੋਂ ਸਜਾ ਵੀ ਹੋ ਚੁੱਕੀ ਹੈ। ਉਹਨਾਂ ਇਹ ਵੀ ਦੱਸਿਆ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਕਈ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Leave a Reply

Your email address will not be published. Required fields are marked *