ਪੰਜਾਬ ਦੇ ਅਬੋਹਰ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਿੱਥੇ ਹਾਲ ਹੀ ਦੇ ਵਿੱਚ ਕਰੀਬ ਚਾਰ ਦਿਨ ਪਹਿਲਾਂ ਪੰਜਾਬ ਦੇ ਕੈਬਨਿਟ ਮੰਤਰੀ ਬਲਜੀਤ ਕੌਰ ਅਤੇ ਗੁਰਮੀਤ ਸਿੰਘ ਖੁੰਡੀਆਂ ਵੱਲੋਂ ਲੋਕ ਅਰਪਿਤ ਕੀਤੇ ਗਏ ਸ਼ਹੀਦ ਊਧਮ ਸਿੰਘ ਦੇ ਬੁੱਤ ਦਾ ਸ਼ਰਾਰਤੀ ਅਨਸਰਾਂ ਵੱਲੋਂ ਅਪਮਾਨ ਕੀਤਾ ਗਿਆ ਹੈ।
ਇੰਨਾ ਹੀ ਨਹੀਂ ਉਨ੍ਹਾਂ ਦੇ ਹੱਥ ਵਿੱਚ ਫੜ੍ਹੀ ਬੰਦੂਕ ਵੀ ਚੋਰੀ ਕਰ ਲਈ ਗਈ ਹੈ। ਹਾਲਾਂਕਿ ਮੌਕੇ ਉਪਰ ਪੁੱਜੇ ਅਬੋਹਰ ਤੋਂ ਹਲਕਾ ਇੰਚਾਰਜ ਅਤੇ ਸਮਾਜਸੇਵੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਇਸ ਘਟਨਾ ਦੀ ਕੜੀ ਨਿੰਦਾ ਕਰਦੇ ਹੋਏ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
ਇਸ ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਨਗਰ ਥਾਣਾ ਇੱਕ ਦੇ ਪੁਲਿਸ ਐਸਐਚਓ ਸੁਨੀਲ ਕੁਮਾਰ ਆਪਣੀ ਟੀਮ ਸਮੇਤ ਮੌਕੇ ਉਪਰ ਪੁੱਜੇ ਅਤੇ ਘਟਨਾ ਦਾ ਜਾਇਜ਼ਾ ਲੈਣ ਤੋਂ ਬਾਅਦ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ।