ਸਾਹਿਬਜ਼ਾਦਾ ਅਜੀਤ ਸਿੰਘ ਨਗਰ, 31 ਦਸੰਬਰ: 

 ਵਿਕਸਤ ਭਾਰਤ ਸੰਕਲਪ ਯਾਤਰਾ ਤਹਿਤ ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਪਿੰਡ ਸ਼ਾਮਪੁਰ ਵਿਖੇ ਭਾਰਤ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਬਾਰੇ ਜਾਣੂ ਕਰਵਾਉਣ ਅਤੇ ਲਾਭਪਾਤਰੀਆਂ ਨੂੰ ਸੇਵਾਵਾਂ ਦੇਣ ਲਈ ਵੱਖ-ਵੱਖ ਵਿਭਾਗਾਂ ਵਲੋਂ ਕੈਂਪ ਲਗਾਇਆ ਗਿਆ। ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਭਾਰਤ ਸਰਕਾਰ ਦੇ ਡਾਇਰੈਕਟਰ ਨਿਧੀ ਕੇਸਰਵਾਨੀ ਨੇ ਕੈਂਪ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਸੁਰਿੰਦਰਪਾਲ ਕੌਰ, ਜਿਲ੍ਹਾ ਸਿਹਤ ਅਫ਼ਸਰ ਡਾ. ਸੁਭਾਸ਼ ਕੁਮਾਰ, ਡਾ. ਨਵਦੀਪ ਸਿੰਘ, ਡਾ. ਰੁਪਿੰਦਰ ਸਿੰਘ, ਡਾ. ਮਾਨਸੀ ਅਰੋੜਾ, ਬਲਾਕ ਐਕਸਟੈਨਸ਼ਨ ਐਜੂਕੇਟਰ ਗੌਤਮ ਰਿਸ਼ੀ, ਐਸ.ਟੀ.ਐਲ.ਐਸ. ਸੰਧਿਆ ਸ਼ਰਮਾ, ਟੀ.ਬੀ.ਐਚ.ਵੀ. ਅਮਰਜੀਤ ਕੌਰ, ਕਮਿਊਨਿਟੀ ਹੈਲਥ ਅਫ਼ਸਰ ਮਨਜਿੰਦਰ ਸਿੰਘ ਤੇ ਰਚਨਾ, ਐਲਐਚਵੀ ਕ੍ਰਿਸ਼ਨਾ ਰਾਣੀ, ਐਨ.ਐਫ.ਐਲ ਦੇ ਮੈਨੇਜਰ ਗਗਨਦੀਪ ਸਿੰਘ, ਪੰਚਾਇਤ ਸਕੱਤਰ ਹਰਪਿੰਦਰ ਸਿੰਘ, ਸਰਪੰਚ-ਪੰਚ ਅਤੇ ਹੋਰ ਅਧਿਕਾਰੀ ਕਰਮਚਾਰੀ ਮੌਜੂਦ ਸਨ। ਕ੍ਰਿਸ਼ੀ ਵਿਗਿਆਨ ਕੇਂਦਰ, ਡਾਕਘਰ ਵਿਭਾਗ, ਐਨ.ਐਫ.ਐਲ., ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਵੀ ਲੋਕਾਂ ਨੂੰ ਸਰਕਾਰੀ ਸਕੀਮਾਂ ਬਾਰੇ ਜਾਣੂੰ ਕਰਵਾਇਆ। ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ, ਜਿਸ ਵਿਚ ਲੋਕਾਂ ਦੇ ਬੀ.ਪੀ., ਸ਼ੂਗਰ ਤੇ ਖੂਨ ਦੀ ਜਾਂਚ ਕੀਤੀ ਗਈ। ਆਯੂਸ਼ਮਾਨ ਭਾਰਤ- ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਸਿਹਤ ਬੀਮਾ ਕਾਰਡ ਬਣਾਏ ਗਏ। ਨੈਸ਼ਨਲ ਟੀ.ਬੀ. ਇਲਮੀਨੇਸ਼ਨ ਪ੍ਰੋਗਰਾਮ ਤਹਿਤ ਲੋਕਾਂ ਦੇ ਟੀ.ਬੀ. ਦੇ ਸ਼ੱਕੀ ਮਰੀਜ਼ਾਂ ਦੀ ਜਾਂਚ ਕੀਤੀ ਗਈ।

Leave a Reply

Your email address will not be published. Required fields are marked *