ਚੰਡੀਗੜ੍ਹ ਦੇ ਕਈ ਪੈਟਰੋਲ ਪੰਪਾਂ ‘ਤੇ ਡੀਜ਼ਲ ਅਤੇ ਪੈਟਰੋਲ ਖਤਮ ਹੋ ਗਿਆ ਹੈ। ਚੰਡੀਗੜ੍ਹ ਦੇ ਸਾਰੇ ਪੰਪਾਂ ‘ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਹਨ। ਅੱਜ ਸ਼ਾਮ ਤੱਕ ਸਾਰੇ ਪੰਪਾਂ ‘ਤੇ ਡੀਜ਼ਲ ਅਤੇ ਪੈਟਰੋਲ ਦਾ ਕੋਟਾ ਖਤਮ ਹੋ ਜਾਵੇਗਾ।
ਨਵੇਂ ਹਿੱਟ ਐਂਡ ਰਨ ਕਾਨੂੰਨ ਖ਼ਿਲਾਫ਼ ਟਰੱਕ ਡਰਾਈਵਰ ਹੜਤਾਲ ’ਤੇ ਚਲੇ ਗਏ ਹਨ। ਉਨ੍ਹਾਂ ਦੀ ਹੜਤਾਲ ਦਾ ਅੱਜ ਦੂਜਾ ਦਿਨ ਹੈ। ਅਜਿਹੇ ‘ਚ ਸ਼ਹਿਰ ਅੰਦਰ ਪੈਟਰੋਲ ਅਤੇ ਡੀਜ਼ਲ ਸਮੇਤ ਫਲ ਅਤੇ ਸਬਜ਼ੀਆਂ ਦੀ ਸਪਲਾਈ ਪ੍ਰਭਾਵਿਤ ਹੋ ਰਹੀ ਹੈ।
ਡਰਾਈਵਰਾਂ ਵੱਲੋਂ ਇਹ ਹੜਤਾਲ ਸਿਰਫ਼ 3 ਦਿਨਾਂ ਲਈ ਕੀਤੀ ਗਈ ਹੈ। ਇਸ ਦਾ ਸਿੱਧਾ ਅਸਰ ਆਮ ਜਨਤਾ ‘ਤੇ ਪਵੇਗਾ।
ਟਰੱਕ ਆਪਰੇਟਰ ਅਤੇ ਡਰਾਈਵਰ ਨਵੇਂ ਕਾਨੂੰਨ ‘ਚ ਦੋਸ਼ੀ ਡਰਾਈਵਰ ‘ਤੇ 7 ਲੱਖ ਰੁਪਏ ਤੱਕ ਦੇ ਜੁਰਮਾਨੇ ਅਤੇ 10 ਸਾਲ ਤੱਕ ਦੀ ਸਜ਼ਾ ਦੀ ਵਿਵਸਥਾ ਦਾ ਵਿਰੋਧ ਕਰ ਰਹੇ ਹਨ। ਇਸ ਕਾਨੂੰਨ ਦਾ ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਸੈਕਟਰ 26 ਸਥਿਤ ਟਰਾਂਸਪੋਰਟ ਨਗਰ ਵਿੱਚ ਟਰਾਂਸਪੋਰਟਰ ਅਤੇ ਡਰਾਈਵਰ ਇਕੱਠੇ ਹੋ ਗਏ। ਉਹ ਇੱਥੇ ਇਸ ਕਾਨੂੰਨ ਦਾ ਵਿਰੋਧ ਕਰ ਰਿਹਾ ਹੈ।