ਵੱਖ ਵੱਖ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਲਗਾਇਆ ਕੈਂਪ

ਫਿਰੋਜ਼ਪੁਰ 9 ਸਤੰਬਰ ( ) ਮਾਣਯੋਗ ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਪਿੰਡ ਢੀਂਡਸਾ ਵਿਖੇ ਆਮ ਲੋਕਾ ਦੀਆਂ ਮੁਸ਼ਕਿਲਾ ਸੁਨਣ ਲਈ ਕੈਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਹਲਕਾ ਫਿਰੋਜਪੁਰ ਦਿਹਾਤੀ ਦੇ ਵਿਧਾਇਕ. ਸ਼੍ਰੀ ਰਜਨੀਸ਼ ਦਹੀਯਾ ਵੱਲੋਂ ਵਿਸ਼ੇਸ਼ ਤੋਰ ਤੇ ਸ਼ਿਰਕਤ ਕੀਤੀ ਗਈ ਅਤੇ ਕੈਂਪ ਵਿੱਚ ਪਿੰਡ ਢੀਂਡਸਾ, ਮਿਸ਼ਰੀ ਵਾਲਾ, ਉਗੋਕੇ ਅਤੇ ਭੰਬਾ ਵਾਲਾ ਉਰਫ ਲੰਡਾ ਤੋਂ ਆਏ ਲੋਕਾ ਦੀਆਂ ਮੁਸ਼ਕਿਲਾ ਨੂੰ ਸੁਣਿਆ ਅਤੇ ਲੋਕਾ ਦੀਆਂ ਮੁਸ਼ਕਿਲਾ ਨੂੰ ਮੌਕੇ ਤੇ ਹਲ ਕੀਤਾ।
ਇਸ ਮੌਕੇ ਤੇ ਪਿੰਡ ਢੀਂਡਸਾ ਦੇ ਮੋਹਤਵਾਰ ਵਿਅਕਤੀਆਂ ਵੱਲੋਂ ਵਿਧਾਇਕ ਫਿਰੋਜ਼ਪੁਰ ਦਿਹਾਤੀ ਨੂੰ ਮੰਗ ਪੱਤਰ ਵੀ ਪੇਸ਼ ਕੀਤਾ, ਜਿਸ ਵਿੱਚ ਦਰਜ ਮੁਸ਼ਕਿਲਾ ਨੂੰ ਉਨ੍ਹਾਂ ਵੱਲੋਂ ਮੌਕੇ ਤੇ ਹਾਜ਼ਰ ਬੀ.ਡੀ.ਪੀ.ਓ. ਘੱਲ ਖੁਰਦ ਨੂੰ ਮੁਸ਼ਕਿਲਾ ਦਾ ਹੱਲ ਕਰਨ ਦੀ ਹਦਾਇਤ ਵੀ ਜਾਰੀ ਕੀਤੀ ਗਈ। ਇਸ ਕੈਂਪ ਵਿੱਚ ਪਿੰਡਾ ਦੇ ਵੱਡੀ ਗਿਣਤੀ ਵਿੱਚ ਲੋਕ ਸ਼ਾਮਲ ਹੋਏ, ਕੈਂਪ ਦੌਰਾਨ 116 ਸ਼ਿਕਾਇਤਾ ਪ੍ਰਾਪਤ ਕੀਤੀਆਂ ਜਿਨ੍ਹਾਂ ਵਿੱਚੋਂ ਜ਼ਿਆਦਾਤਰ ਦਾ ਮੌਕੇ ਤੇ ਹੀ ਹੱਲ ਕੀਤਾ ਗਿਆ। ਇਸ ਕੈਂਪ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐਸ.ਡੀ.ਐਮ. ਫਿਰੋਜ਼ਪੁਰ ਸ੍ਰੀ ਹਰਕੰਵਲਜੀਤ ਸਿੰਘ ਸਮੇਤ 28 ਵਿਭਾਗਾ ਦੇ ਅਧਿਕਾਰੀਆਂ ਵੱਲੋਂ ਸ਼ਿਰਕਤ ਕੀਤੀ ਗਈ ਅਤੇ ਜੋ ਸੇਵਾਵਾਂ ਮੌਕੇ ਤੇ ਦਿੱਤੀਆਂ ਜਾ ਸਕਦੀਆਂ ਸਨ, ਉਨ੍ਹਾਂ ਸੇਵਾਵਾ ਨੂੰ ਮੌਕੇ ਤੇ ਹੀ ਦੇ ਕੇ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ।


Posted

in

, ,

by

Tags:

Comments

Leave a Reply

Your email address will not be published. Required fields are marked *