ਅਬੋਹਰ 5 ਜੁਲਾਈ
ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰੰਗਲੇ ਪੰਜਾਬ ਬਣਾਉਣ ਦੇ ਉਦੇਸ਼ ਦੀ ਪੂਰਤੀ ਲਈ ਸੂਬੇ ਅੰਦਰ ਸੀਐਮ ਦੀ ਯੋਗਸ਼ਾਲਾ ਦਾ ਪਾਇਲਟ ਪ੍ਰੋਜੈਕਟ ਚਲਾਇਆ ਜਾ ਰਿਹਾ ਹੈ| ਪਿੰਡਾਂ ਦੀਆਂ ਪੰਚਾਇਤਾਂ ਅਤੇ ਸੀਐਮ ਵੀ ਯੋਗਸ਼ਾਲਾ ਦੀ ਟੀਮਾਂ ਵੱਲੋਂ ਇਸ ਪ੍ਰੋਜੈਕਟ ਨੂੰ ਸਫਲਤਾ ਪੂਰਵਕ ਚਲਾਇਆ ਜਾ ਰਿਹਾ ਹੈ|
ਪਿੰਡ ਕੇਰਾ ਖੇੜਾ ਦੀ ਪੰਚਾਇਤ ਸਰਪੰਚ ਕਾਂਤਾ ਰਾਣੀ ਪਤਨੀ ਬ੍ਰਿਜ ਮੋਹਨ, ਪੂਰਨ ਰਾਮ, ਜਸਵੀਰ ਕੌਰ, ਰਾਣੀ, ਸੁਰਿੰਦਰ ਕੌਰ, ਵਿਦਿਆ ਰਾਣੀ, ਰਮੇਸ਼ਵਰ ਲਾਲ, ਚੰਦਰਭਾਨ, ਰਾਮ ਕੁਮਾਰ, ਮਹਿੰਦਰ ਕੁਮਾਰ, ਸੰਦੀਪ ਕੁਮਾਰ, ਜਗਸੀਰ ਰਾਮ ਵੱਲੋਂ ਵਿਖੇ ਪਿੰਡ ਵਿਖ਼ੇ ਯੋਗਾ ਕਰਨ ਵਾਲਿਆਂ ਨੂੰ ਯੋਗਾ ਮੈਟ ਮੁਹਈਆ ਕਰਵਾਏ ਗਏ ਤਾਂ ਜੋ ਉਹ ਹੋਰ ਬਿਹਤਰ ਤਰੀਕੇ ਨਾਲ ਯੋਗਾ ਨੂੰ ਕਰ ਸਕਣ ਤੇ ਤੰਦਰੁਸਤ ਬਣ ਸਕਣ| ਉਹਨਾਂ ਕਿਹਾ ਕਿ ਪਿੰਡ ਵਾਸੀਆਂ ਦੀ ਯੋਗਾ ਪ੍ਰਤੀ ਦਿਲਚਸਪੀ ਨੂੰ ਵੇਖਦੇ ਹੋਏ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ ਹੈ| ਉਹਨਾਂ ਕਿਹਾ ਕਿ ਯੋਗਾ ਦਾ ਵੱਧ ਤੋਂ ਵੱਧ ਲਾਭ ਉਠਾਓ, ਰੋਗ ਭਜਾਉ ਤੇ ਤੰਦਰੁਸਤੀ ਪਾਓ ਤਹਿਤ ਯੋਗ ਸ਼ਾਲਾ ਚਲਾਈ ਜਾ ਰਹੀ ਹੈ|
ਸੀਐਮ ਯੋਗਸ਼ਾਲਾ ਦੇ ਜਿਲਾ ਕੋਆਰਡੀਨੇਟਰ ਰਾਧੇ ਸ਼ਾਮ ਨੇ ਦੱਸਿਆ ਕਿ ਯੋਗਾ ਨਾ ਸਿਰਫ਼ ਅੰਦਰੂਨੀ ਅਤੇ ਬਾਹਰੀ ਸੁੰਦਰਤਾ ਨੂੰ ਵਧਾਉਂਦਾ ਹੈ, ਸਗੋਂ ਇਹ ਸਰੀਰ ਦੀ ਜੀਵਨਸ਼ਕਤੀ, ਮਾਸਪੇਸ਼ੀਆਂ ਅਤੇ ਅੰਦਰੂਨੀ ਅੰਗਾਂ ਦੇ ਕੰਮਕਾਜ ਨੂੰ ਵੀ ਵਧਾਉਂਦਾ ਹੈ। ਸੂਰਜ ਨਮਸਕਾਰ, ਪ੍ਰਾਣਾਯਾਮ, ਕਪਾਲਭਾਤੀ ਆਦਿ ਵਰਗੇ ਨਿਯਮਤ ਯੋਗਾ ਅਭਿਆਸ ਕਰਨ ਨਾਲ, ਇੱਕ ਵਿਅਕਤੀ ਆਪਣੀ ਜਵਾਨੀ ਅਤੇ ਆਕਰਸ਼ਕਤਾ ਨੂੰ ਜੀਵਨ ਭਰ ਬਣਾਈ ਰੱਖ ਸਕਦਾ ਹੈ।
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਸੀ.ਐਮ.”ਯੋਗਸ਼ਾਲਾ’ ਸਕੀਮ ਸੇਵਾ ਪੂਰੀ ਤਰ੍ਹਾਂ ਮੁਫ਼ਤ ਹੈ। ਇਸਦਾ ਉਦੇਸ਼ ਯੋਗਾ ਰਾਹੀਂ ਪੰਜਾਬ ਦੇ ਲੋਕਾਂ ਨੂੰ ਬਿਮਾਰੀਆਂ ਤੋਂ ਮੁਕਤ ਕਰਨਾ ਅਤੇ ਇਸਨੂੰ ਆਮ ਜੀਵਨ ਸ਼ੈਲੀ ਦਾ ਹਿੱਸਾ ਬਣਾਉਣਾ ਹੈ।
ਜੇਕਰ ਕੋਈ ਵਿਅਕਤੀ ਆਪਣੇ ਇਲਾਕੇ ਵਿੱਚ ਯੋਗਾ ਕਲਾਸਾਂ ਸ਼ੁਰੂ ਕਰਨਾ ਚਾਹੁੰਦਾ ਹੈ ਤਾਂ ਉਹ ਸਰਕਾਰੀ ਹੈਲਪਲਾਈਨ 76694-00500 ‘ਤੇ ਸੰਪਰਕ ਕਰ ਸਕਦਾ ਹੈ। ਇਸ ਸਹੂਲਤ ਦਾ ਲਾਭ ਸਿਰਫ਼ 25 ਲੋਕਾਂ ਦਾ ਸਮੂਹ ਬਣਾ ਕੇ ਲਿਆ ਜਾ ਸਕਦਾ ਹੈ।
ਯੋਗ ਰਾਹੀਂ ਸਿਹਤਮੰਦ ਅਤੇ ਸੰਤੁਲਿਤ ਜੀਵਨ ਵੱਲ ਚੁੱਕਿਆ ਗਿਆ ਇਹ ਕਦਮ ਪੰਜਾਬ ਦੇ ਲੋਕਾਂ ਲਈ ਪ੍ਰੇਰਨਾ ਸਰੋਤ ਬਣ ਰਿਹਾ ਹੈ।
ਬਾਕਸ ਲਈ ਪ੍ਰਸਤਾਵਿਤ
ਯੋਗਾ ਮੈਟ ਦੇਣ ਤੇ ਪਿੰਡ ਵਾਸੀ ਕਰ ਰਹੇ ਪੰਚਾਇਤ ਦਾ ਧੰਨਵਾਦ
ਰਜਿੰਦਰ ਕੁਮਾਰ, ਪ੍ਰੇਮ ਕੁਮਾਰ ਫੁੱਲਾਰਾਮ, ਸਰੋਜ, ਸੁਮਨ ਰਾਣੀ ਪੂਨਮ ਰਾਣੀ, ਸੁਮਨ, ਉਰਮਿਲਾ ਦੇਵੀ, ਸ਼ਾਂਤੀ ਦੇਵੀ ਆਦਿ ਯੋਗਾ ਕਰਨ ਵਾਲੇ ਲਾਭਪਾਤਰੀਆਂ ਨੇ ਯੋਗਾ ਮੈਟ ਦੇਣ ਤੇ ਪੂਰੀ ਪੰਚਾਇਤ ਦਾ ਧੰਨਵਾਦ ਕੀਤਾ ਕਿ ਹੁਣ ਉਹ ਹੋਰ ਸੁਖਾਵੇਂ ਢੰਗ ਨਾਲ ਯੋਗਾ ਕਰ ਸਕਣਗੇ ਤੇ ਰੋਗਾਂ ਤੋਂ ਛੁਟਕਾਰਾ ਪਾ ਸਕਣਗੇ| ਇਸ ਦੇ ਨਾਲ ਨਾਲ ਉਹ ਯੋਗਾ ਟਰੇਨਰ ਮਨੀਸ਼ ਕੁਮਾਰ ਦਾ ਵੀ ਧੰਨਵਾਦ ਕਰਦੇ ਹਨ ਜਿਨਾਂ ਦੀ ਬਦੌਲਤ ਉਹ ਵੱਖ-ਵੱਖ ਤਰ੍ਹਾਂ ਦੇ ਯੋਗ ਅਭਿਆਸ ਸਿੱਖ ਰਹੇ ਹਨ |
