ਭਲਕੇ 134 ਵੀਂ ਡਾ ਅੰਬੇਦਕਰ ਜਯੰਤੀ ਮੌਕੇ ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ

ਮਾਲੇਰਕੋਟਲਾ 13 ਅਪ੍ਰੈਲ :

              ਪੰਜਾਬ ਸਰਕਾਰ ਵੱਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੇ 134 ਵੀਂ ਡਾ ਅੰਬੇਦਕਰ ਜਯੰਤੀ ਦੇ ਮੌਕੇ ‘ 14 ਅਪ੍ਰੈਲ ਨੂੰ ਸਰਕਾਰੀ ਕਾਲਜ ਮਾਲੇਰਕੋਟਲਾ ਦੇ ਆਡੀਟੋਰੀਅਮ ਵਿੱਚ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ।  ਇਹ ਜਾਣਕਾਰੀ ਦਿੰਦਿਆ ਡਿਪਟੀ ਕਮਿਸਨਰ ਵਿਰਾਜ ਐਸ.ਤਿੜਕੇ ਨੇ ਦੱਸਿਆ ਕਿ ਇਸ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਮੁੱਖ ਮਹਿਮਾਨ ਵਜੋਂ ਸਮੂਲੀਅਤ ਕਰਨਗੇ ਅਤੇ ਬਾਬਾ ਸਾਹਿਬ ਜੀ ਨੂੰ ਉਨ੍ਹਾਂ ਦੇ ਜਨਮ ਦਿਵਸ ਮੌਕੇ ਸਰਧਾਂਜਲੀ ਭੇਟ ਕਰਨਗੇ ।

          ਉਹਨਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਬੁਲਾਰਿਆਂ ਵੱਲੋਂ ਡਾ. ਭੀਮ ਰਾਓ ਅੰਬੇਦਕਰ ਜੀ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਜਦਕਿ ਵਿਦਿਆਰਥੀ ਅਤੇ ਫੈਕਲਟੀ ਮੈਂਬਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਬਾਰੇ ਆਪਣੇ ਵਿਚਾਰ ਸਾਂਝੇ ਕਰਨਗੇ।

Leave a Reply

Your email address will not be published. Required fields are marked *