ਫਰੀਦਕੋਟ ਦੇ ਘੰਟਾ ਘਰ ਕੋਲ ਸੜਕ ਦੀ ਉਸਾਰੀ ਲਈ ਲਗਭਗ ਦੋ ਕਰੋੜ ਰੁਪਏ ਕੀਤੇ ਜਾਣਗੇ ਖਰਚ – ਸੇਖੋਂ

ਫ਼ਰੀਦਕੋਟ 17 ਜੂਨ () ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਫਰੀਦਕੋਟ ਵਿਖੇ ਘਨੱਈਆ ਚੌਕ ਤੋਂ ਲੈ ਕੇ ਰੇਲਵੇ ਪੁੱਲ ਤੇ ਸੁਭਾਸ਼ ਚੌਂਕ ਜੋ ਵੀ ਹਿੱਸਾ ਖਰਾਬ ਹੈ ਉਸ ਉੱਤੇ ਲਗਭਗ ਦੋ ਕਰੋੜ ਰੁਪਏ ਦੀ ਲਾਗਤ ਨਾਲ 100 ਐਮ.ਐਮ ਦੀ ਲਾਕ ਟਾਇਲ ਲਗਾਈ ਜਾ ਰਹੀ ਹੈ। ਇਸ ਨਾਲ ਭਾਰੀ ਵਾਹਨਾਂ ਨੂੰ ਲੰਘਣ ਵਿੱਚ ਵੀ ਆਸਾਨੀ ਹੋਵੇਗੀ। ਇਸ ਤੋਂ ਇਲਾਵਾ ਬਰਸਾਤਾਂ ਦੇ ਮੱਦੇਨਜ਼ਰ ਸੇਮ ਨਾਲਿਆਂ ਦੀ ਸਫਾਈ ਵੀ ਕਰਵਾਈ ਜਾ ਰਹੀ ਹੈ, ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ।

 ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆਂ ਕਿ ਪੰਜਾਬ ਸਰਕਾਰ  ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਕਾਰਜਾਂ ਪ੍ਰਤੀ ਪੂਰੀ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦਾ ਇਕੋ ਇਕ ਸੁਪਨਾ ਕਿ ਸੂਬੇ ਦੇ ਸਰਵਪੱਖੀ ਵਿਕਾਸ ਕਰਨਾ ਹੈ ਜਿਸ ਦੀ ਪੂਰਤੀ ਲਈ ਵੱਡੀ ਪੱਧਰ ਤੇ ਗਰਾਂਟਾ ਦਿੱਤੀਆਂ ਜਾ ਰਹੀਆਂ ਹਨ। ਜਿਸ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਫ਼ਰੀਦਕੋਟ ਸ਼ਹਿਰ ਵਿੱਚ ਕੁਲ ਲਗਭਗ ਦੋ ਕਰੋੜ ਰੁਪਏ ਦੇ ਕਰੀਬ ਕੇਵਲ ਘੰਟਾ ਘਰ ਫਰੀਦਕੋਟ ਦੀਆਂ ਸੜਕਾਂ ਦੀ ਉਸਾਰੀ ਉੱਪਰ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਸੰਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਕੰਮ ਪ੍ਰਤੀ ਕੁਤਾਹੀ ਨਾ ਵਰਤਨ ਦੀ  ਹਦਾਇਤ ਕੀਤੀ ਤੇ ਕਿਹਾ ਕਿ ਇੰਨ੍ਹਾਂ ਕੰਮਾਂ ਵਿੱਚ ਹੋਰ ਤੇਜੀ ਲਿਆਂਦੀ ਜਾਵੇ।

ਇਸ ਮੌਕੇ ਸਵਰਨਦੀਪ ਸਿੰਘ ਐਸ.ਡੀ.ਓ, ਜਸਵਿੰਦਰ ਸਿੰਘ ਜੇ.ਈ, ਵਿਜੈ ਛਾਬੜਾ, ਐਮ.ਸੀ. ਕਮਲਜੀਤ ਸਿੰਘ, ਆਦਿ ਵੀ ਹਾਜ਼ਰ ਸਨ।

Leave a Reply

Your email address will not be published. Required fields are marked *