ਲੁਧਿਆਣਾ, 30 ਅਪ੍ਰੈਲ (000) – ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੁਧਿਆਣਾ ਦੀਆਂ ਦਾਣਾ ਮੰਡੀਆਂ ਵਿੱਚੋਂ 652829.8 ਮੀਟਰਕ ਟਨ ਕਣਕ ਦੀ ਖਰੀਦ ਕਰਕੇ ਕਣਕ ਦੀ ਖਰੀਦ ਸੀਜ਼ਨ ਦਾ 80 ਫੀਸਦ ਅੰਕੜਾ ਪਾਰ ਕਰ ਲਿਆ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਹਾੜੀ ਦੇ ਚੱਲ ਰਹੇ ਖਰੀਦ ਸੀਜ਼ਨ ਦੌਰਾਨ ਸਾਰੀਆਂ ਅਨਾਜ ਮੰਡੀਆਂ ਵਿੱਚ 8.13 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਦੀ ਉਮੀਦ ਹੈ। ਹੁਣ ਤੱਕ ਮੰਡੀਆਂ ਵਿੱਚ 702375.8 ਮੀਟਰਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚ ਏਜੰਸੀਆਂ ਨੇ 80 ਫੀਸਦ ਤੋਂ ਵੱਧ ਅਨਾਜ ਜਾਂ 652829.8 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਹੈ।

ਡਿਪਟੀ ਕਮਿਸ਼ਨਰ ਸਾਹਨੀ ਨੇ ਇਹ ਵੀ ਦੱਸਿਆ ਕਿ ਕਿਸਾਨਾਂ ਨੂੰ 1387 ਕਰੋੜ ਰੁਪਏ ਦੀਆਂ ਅਦਾਇਗੀਆਂ ਵੀ ਕੀਤੀਆਂ ਜਾ ਚੁੱਕੀਆਂ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫ਼ਸਲਾਂ ਨੂੰ ਖ਼ਰਾਬ ਮੌਸਮ ਤੋਂ ਬਚਾਉਣ ਲਈ ਵਿਸ਼ੇਸ਼ ਕਦਮ ਚੁੱਕੇ ਗਏ ਸਨ ਅਤੇ ਅਨਾਜ ਨੂੰ ਸੰਭਾਵੀ ਨੁਕਸਾਨ ਤੋਂ ਬਚਾਉਣ ਲਈ ਤੁਰੰਤ ਲਿਫਟਿੰਗ ਕੀਤੀ ਜਾ ਰਹੀ ਸੀ।

ਇਸੇ ਤਰ੍ਹਾਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਖਰੀਦ ਕਾਰਜਾਂ ਦੀ ਨਿਰੰਤਰ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

Leave a Reply

Your email address will not be published. Required fields are marked *