ਬੁਢਲਾਡਾ/ਮਾਨਸਾ, 20 ਜੁਲਾਈ:

      ਪਿੰਡ ਅੱਕਾਂਵਾਲੀ ਦੇ ਨਿਵਾਸੀਆਂ ਦੀ ਲੰਬੇ ਸਮੇਂ ਦੀ ਮੰਗ ਨੂੰ ਪੂਰੀ ਕਰਦਿਆਂ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪ੍ਰਾਪਤ 02 ਕਰੋੜ 60 ਲੱਖ ਰੁਪਏ ਦੀ ਗਰਾਂਟ ਨਾਲ ਬਣਨ ਵਾਲੇ ਨਵੇਂ ਵਾਟਰ ਵਰਕਸ ਦਾ ਨੀਂਹ ਪੱਥਰ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ੍ਰ ਬੁੱਧ ਰਾਮ ਨੇ ਰੱਖਿਆ। ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ੍ਰ ਚਰਨਜੀਤ ਸਿੰਘ ਅੱਕਾਂਵਾਲੀ ਵੀ ਹਾਜ਼ਰ ਸਨ।

    ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਉਹ ਹਲਕੇ ਦੇ ਵਿਕਾਸ ਲਈ ਸਦਾ ਯਤਨਸ਼ੀਲ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਕੋਲ ਫੰਡਾਂ ਦੀ ਕਮੀ ਨਹੀਂ ਹੈ। ਲੋਕਾਂ ਦੇ ਸਹਿਯੋਗ ਅਤੇ ਸਾਡੇ ਸਾਂਝੇ ਉਪਰਾਲਿਆਂ ਸਦਕਾ ਪਿੰਡਾਂ ਦੇ ਵਿਕਾਸ ਕਾਰਜ ਇਸੇ ਤਰ੍ਹਾਂ ਜਾਰੀ ਰਹਿਣਗੇ।

   ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੀ ਲੰਮੇ ਸਮੇਂ ਤੋਂ ਮੰਗ ਸੀ ਕਿ ਇੱਥੇ ਵਾਟਰ ਵਰਕਸ ਬਣਾਇਆ ਜਾਵੇ। ਕੈਬਨਿਟ ਮੰਤਰੀ ਸ੍ਰ ਹਰਦੀਪ ਸਿੰਘ ਮੁੰਡੀਆਂ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ੍ਰ ਚਰਨਜੀਤ ਸਿੰਘ ਅੱਕਾਂਵਾਲੀ ਦੇ ਹੰਭਲੇ ਸਦਕਾ ਇਹ ਕਾਰਜ ਸੰਭਵ ਹੋ ਸਕਿਆ ਹੈ।

     ਚੇਅਰਮੈਨ ਸ੍ਰ. ਚਰਨਜੀਤ ਸਿੰਘ ਅੱਕਾਂਵਾਲੀ ਨੇ ਕਿਹਾ ਕਿ ਨਵੇਂ ਵਾਟਰ ਵਰਕਸ ਦੇ ਨੀਂਹ ਪੱਥਰ ਰੱਖੇ ਜਾਣ ਨਾਲ ਪਿੰਡ ਵਾਸੀਆਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਉਨ੍ਹਾਂ ਸਮੂਹ ਨਗਰ ਵਾਸੀਆਂ ਵੱਲੋਂ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਅਤੇ ਵਿਧਾਇਕ ਬੁੱਧ ਰਾਮ ਦਾ ਧੰਨਵਾਦ ਕੀਤਾ।

    ਇਸ ਮੌਕੇ ਚੇਅਰਮੈਨ ਰਣਜੀਤ ਸਿੰਘ ਫਰੀਦਕੇ, ਐਸ ਡੀ ਓ ਕਰਮਜੀਤ ਸਿੰਘ, ਜੇ ਈ ਕਰਮਜੀਤ ਸਿੰਘ, ਪਿੰਡ ਦੇ ਸਰਪੰਚ ਸਾਹਿਬ, ਪੰਚ ਸਾਹਿਬਾਨ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ।

Leave a Reply

Your email address will not be published. Required fields are marked *