
ਫ਼ਰੀਦਕੋਟ 16 ਮਈ
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਸੂਬੇ ਵਿੱਚ ਨਸ਼ਿਆਂ ਦਾ ਮੁਕੰਮਲ ਤੌਰ ਤੇ ਖਾਤਮਾ ਕਰਨ ਲਈ ਪਿੰਡਾਂ ਅਤੇ ਵਾਰਡਾਂ ਵਿੱਚ ਜ਼ਮੀਨੀ ਪੱਧਰ ਤੇ ਠੋਸ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ । ਇਹ ਪ੍ਰਗਟਾਵਾ ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਢਿੱਲਵਾ ਖੁਰਦ, ਜੰਡ ਵਾਲਾ ਅਤੇ ਸਾਧੂਵਾਲਾ ਵਿਖੇ ਕਰਵਾਏ ਗਏ ਵੱਖ-ਵੱਖ ਸਮਾਗਮਾਂ ਦੌਰਾਨ ਕੀਤਾ ।
ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਪੰਚਾਇਤ ਵਿਭਾਗ, ਸਿਹਤ ਵਿਭਾਗ, ਪੁਲਿਸ ਵਿਭਾਗ ਅਤੇ ਸਹਿਕਾਰਤਾ ਵਿਭਾਗ ਦੇ ਸਹਿਯੋਗ ਨਾਲ ਇਹ ਜਾਗਰੂਕਤਾ ਸਮਾਗਮ ਕਰਵਾਏ ਜਾ ਰਹੇ ਹਨ।
ਵਿਧਾਇਕ ਸ. ਸੇਖੋਂ ਨੇ ਕਿਹਾ ਕਿ ਗ੍ਰਾਮ ਸਭਾਵਾ, ਪਿੰਡ ਵਾਸੀਆਂ, ਪਿੰਡ ਰੱਖਿਆ ਕਮੇਟੀਆਂ, ਯੂਥ ਕਲੱਬਾਂ ਦੇ ਵੱਡੇ ਇੱਕਠ ਕਰਕੇ ਜਾਗਰੂਕਤਾ ਸਮਾਗਮ ਕੀਤੇ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਨਸ਼ੇ ਸਾਡੇ ਸਮਾਜ ਲਈ ਗੰਭੀਰ ਸਮੱਸਿਆ ਤੇ ਵੱਡੀ ਚਣੌਤੀ ਹਨ । ਉਨ੍ਹਾਂ ਕਿਹਾ ਕਿ ਨਸ਼ੇ ਤੇ ਨਸ਼ਾ ਤਸਕਰਾਂ ਦੇ ਖਾਤਮੇ ਤੱਕ ਇਸ ਜਾਗਰੂਕਤਾ ਮੁਹਿੰਮ ਨੂੰ ਜਾਰੀ ਰੱਖਿਆ ਜਾਵੇਗਾ ਤੇ ਨਸ਼ਾ ਤਸਕਰਾਂ ਵਿਰੁੱਧ ਵੱਡੀ ਪੱਧਰ ਤੇ ਕਾਰਵਾਈ ਹੋਂਦ ਵਿੱਚ ਲਿਆਂਦੀ ਜਾਵੇਗੀ ।
ਉਨ੍ਹਾਂ ਦੱਸਿਆ ਕਿ ਬਹੁਤ ਸਾਰੇ ਨਸ਼ਾ ਕਰਨ ਵਾਲੇ ਲੋਕਾਂ ਦੀ ਜਦੋਂ ਕੌਂਸਲਿੰਗ ਕੀਤੀ ਗਈ ਅਤੇ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਉਹ ਨਸ਼ਾ ਕਿਉਂ ਕਰਦੇ ਹਨ ਤਾਂ ਉਨ੍ਹਾਂ ਨੂੰ ਇਸ ਦਾ ਕਾਰਨ ਨਹੀਂ ਪਤਾ ਹੁੰਦਾ। ਉਨ੍ਹਾਂ ਕਿਹਾ ਕਿ ਨਸ਼ਾ ਇੱਕ ਬਿਮਾਰੀ ਹੀ ਹੈ ਅਤੇ ਇਹ ਘਰ ਬਰਬਾਦ ਕਰ ਦਿੰਦੀ ਹੈ। ਉਨ੍ਹਾਂ ਕਿਹਾ ਕਿਅਜਿਹੇ ਲੋਕਾਂ ਨੂੰ ਅੱਜ ਸੰਭਾਲਣ ਦੀ ਲੋੜ ਹੈ।
ਇਸ ਉਪਰੰਤ ਵਿਧਾਇਕ ਸੇਖੋਂ ਵੱਲੋਂ ਨਸ਼ਾ ਨਾ ਕਰਨ ਸਬੰਧੀ ਸੁਹੰ ਵੀ ਚੁਕਵਾਈ ਗਈ।
ਸ. ਸੇਖੋਂ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਸੂਬੇ ਦੇ ਹਰ ਪਿੰਡ, ਹਰ ਵਾਰਡ ਅਤੇ ਹਰ ਮੁਹੱਲੇ ਨੂੰ ਨਸ਼ਾ ਮੁਕਤ ਬਣਾਉਣ ਦੇ ਸੰਕਲਪ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਛੱਡਣ ਦੇ ਚਾਹਵਾਨਾਂ ਲਈ ਇਲਾਜ ਅਤੇ ਪੁਨਰਵਾਸ ਕੇਂਦਰਾਂ ਦੀ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਉਦੇਸ਼ ਸਿਰਫ਼ ਨਸ਼ਾ ਵਿਰੋਧੀ ਜਾਗਰੂਕਤਾ ਪੈਦਾ ਕਰਨਾ ਹੀ ਨਹੀਂ ਹੈ, ਸਗੋਂ ਸਮਾਜ ਵਿੱਚ ਇੱਕ ਸਕਾਰਾਤਮਕ ਮਾਹੌਲ ਵੀ ਬਣਾਉਣਾ ਹੈ।
ਉਨ੍ਹਾਂ ਕਿਹਾ ਕਿ ਜੇਕਰ ਤੁਹਾਡੇ ਨਜ਼ਦੀਕ ਕੋਈ ਨਸ਼ਾ ਵੇਚਦਾ ਹੈ ਤਾਂ ਉਸ ਦੀ ਸੂਚਨਾ ਦਿੱਤੀ ਜਾਵੇ ਸੁਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ । ਉਨ੍ਹਾਂ ਲੋਕਾਂ ਨੂੰ ਇਨ੍ਹਾਂ ਜਾਗਰੂਕਤਾ ਸਮਾਗਮਾਂ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ ਅਤੇ ਸਹਿਯੋਗ ਦੀ ਅਪੀਲ ਕੀਤੀ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਕਰਕੇ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾ ਸਕੇ ।
ਚੇਅਰਮੈਨ ਇੰਮਪੂਰਵਮੈਂਟ ਟਰੱਸਟ ਸ. ਗਗਨਦੀਪ ਸਿੰਘ ਧਾਲੀਵਾਲ ਨੇ ਇਸ ਜਾਗਰੂਕਤਾ ਮੁਹਿੰਮ ਵਿੱਚ ਸਭ ਦਾ ਸਵਾਗਤ ਕੀਤਾ ਅਤੇ ਮੁਹਿੰਮ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਬਹੁਤ ਹੀ ਸ਼ਲਾਂਘਾ ਯੋਗ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਭ ਦੇ ਸਹਿਯੋਗ ਦੀ ਬਹੁਤ ਜਰੂਰਤ ਹੈ।
ਇਸ ਮੌਕੇ ਸ.ਰਮਨਦੀਪ ਸਿੰਘ ਮੁਮਾਰਾ ਚੇਅਰਮੈਨ ਮਾਰਕੀਟ ਕਮੇਟੀ ਸਾਦਿਕ , ਚੇਅਰਮੈਨ ਸ.ਗੁਰਸੇਵਕ ਸਿੰਘ,ਐਸ.ਡੀ.ਐਮ ਫਰੀਦਕੋਟ ਮੇਜਰ ਵਰੁਣ ਕੁਮਾਰ, ਬੀ.ਡੀ.ਪੀ.ਓ ਸ.ਨੱਥਾ ਸਿੰਘ, ਸ. ਪ੍ਰਭਦੀਪ ਸਿੰਘ ਚਾਵਲਾ ਡਿਪਟੀ ਮਾਸ ਮੀਡੀਆ ਅਫਸਰ, ਸ੍ਰੀ ਸੁਧੀਰ ਧੀਰ ਡਿਪਟੀ ਮਾਸ ਮੀਡੀਆ ਅਫਸਰ,ਸ. ਲਖਵਿੰਦਰ ਸਿੰਘ ਕੈਂਥ ਡਿਪਟੀ ਮਾਸ ਮੀਡੀਆ ਅਫਸਰ,ਐਸ.ਐਚ.ਓ ਸਾਦਿਕ ਨਵਦੀਪ ਸਿੰਘ, ਉੱਤਮ ਸਿੰਘ ਹਲਕਾ ਕੋਆਰਡੀਨੇਟਰ, ਗੁਰਸੇਵਕ ਸਿੰਘ ਬੁੱਟਰ, ਪ੍ਰੀਤਮ ਸਿੰਘ ਭਾਣਾ, ਜਸਵੀਰ ਸਿੰਘ, ਹੈਰੀ ਢਿੱਲੋ ਸਮੇਤ ਸਿਹਤ ਵਿਭਾਗ ਦੇ ਕਰਮਚਾਰੀ ਹਾਜ਼ਰ ਸਨ।