ਅਕਾਲੀ ਦਲ ਨੂੰ ਲੰਬੀ ਹਲਕੇ ਵਿੱਚ ਇੱਕ ਹੋਰ ਝਟਕਾ, ਟਕਸਾਲੀ ਅਕਾਲੀ ਆਗੂਆਂ ਸਮੇਤ ਅੱਧਾ ਦਰਜਨ ਪਰਿਵਾਰ ‘ਆਪ’ ਵਿੱਚ ਸ਼ਾਮਲ

ਲੰਬੀ 3 ਅਕਤੂਬਰ, 2026- ਆਮ ਆਦਮੀ ਪਾਰਟੀ ਨੂੰ ਹਲਕਾ ਲੰਬੀ ਵਿੱਚ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਪਿੰਡ ਭਗਵਾਨਪੁਰਾ ਵਿਖੇ ਅਕਾਲੀ ਦਲ ਨਾਲ ਜੁੜੇ ਟਕਸਾਲੀ ਆਗੂਆਂ ਅਤੇ ਅੱਧਾ ਦਰਜਨ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਕੈਬਨਿਟ ਮੰਤਰੀ ਪੰਜਾਬ ਸਰਦਾਰ ਗੁਰਮੀਤ ਸਿੰਘ ਖੁੱਡੀਆਂ ਦੀ ਹਾਜ਼ਰੀ ਵਿੱਚ ਹੋਏ ਇਸ ਸਮਾਗਮ ਦੌਰਾਨ ਨਵੇਂ ਸ਼ਾਮਲ ਹੋਏ ਆਗੂਆਂ ਅਤੇ ਪਰਿਵਾਰਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ ਗਿਆ।

ਇਸ ਮੌਕੇ ਸਰਦਾਰ ਗੁਰਬਚਨ ਸਿੰਘ (ਸਾਬਕਾ ਪੰਚਾਇਤ ਮੈਂਬਰ), ਸਰਦਾਰ ਜਿਉਣ ਸਿੰਘ, ਸਰਦਾਰ ਮਹਿੰਦਰ ਸਿੰਘ, ਸਰਦਾਰ ਬਲਜਿੰਦਰ ਸਿੰਘ ਬੱਬੀ, ਸਰਦਾਰ ਸਤਵਿੰਦਰ ਸਿੰਘ, ਡਾ. ਗੁਰਨਾਮ ਸਿੰਘ, ਕੁਲਵਿੰਦਰ ਸਿੰਘ ਅਤੇ ਮਨਜਿੰਦਰ ਸਿੰਘ ਕਾਲਾ ਸਮੇਤ ਕਈ ਸਤਿਕਾਰਯੋਗ ਸ਼ਖ਼ਸੀਅਤਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਈਆਂ।

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਸ਼ਾਮਲ ਹੋਏ ਆਗੂਆਂ ਅਤੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਹਰ ਵਰਗ ਨੂੰ ਨਾਲ ਲੈ ਕੇ ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਆਗੂ ਅਤੇ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ।

ਇਸ ਮੌਕੇ ਨਵੇਂ ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ ਹਨ। ਉਨ੍ਹਾਂ ਨੇ ਪਾਰਟੀ ਦੀ ਮਜ਼ਬੂਤੀ ਲਈ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਵੀ ਦਿੱਤਾ।

ਪਿੰਡ ਭਗਵਾਨਪੁਰਾ ਵਿੱਚ ਹੋਈ ਇਸ ਸ਼ਮੂਲੀਅਤ ਨਾਲ ਹਲਕਾ ਲੰਬੀ ਵਿੱਚ ਆਮ ਆਦਮੀ ਪਾਰਟੀ ਦੇ ਸਥਾਨਕ ਸੰਗਠਨ ਨੂੰ ਹੋਰ ਮਜ਼ਬੂਤੀ ਮਿਲਣ ਦਾ ਦਾਅਵਾ ਕੀਤਾ ਗਿਆ।ਆਪ ਨੇ ਪਾਰਟੀ ਵਿਰੋਧੀ ਸਰਗਰਮੀਆਂ ਕਾਰਨ ਮੌੜ ਤੋਂ ਵਿਧਾਇਕ ਸੁਖਵੀਰ ਸਿੰਘ ਮਾਇਸਰਖਾਨਾ ਨੂੰ ਮੁਢਲੀ ਮੈਂਬਰਸ਼ਿਪ ਤੋਂ ਕੀਤਾ ਮੁਅੱਤਲ


Posted

in

,

by

Comments

Leave a Reply

Your email address will not be published. Required fields are marked *