May 14, 2026

punjabxnews

 ਅੰਮ੍ਰਿਤਸਰ,13 ਮਾਰਚ ਪੰਜਾਬ ਟਰੇਡਰਜ਼ ਕਮਿਸ਼ਨ ਦੇ ਸੰਵਿਧਾਨਿਕ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਬੁਲਾਰਾ ਜਸਕਰਨ ਬੰਦੇਸ਼ਾ ਨੇ ਅੱਜ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਸਾਂਝੇ ਤੌਰ ‘ਤੇ ਅਗਾਮੀ ਲੋਕ ਸਭਾ ਚੋਣਾਂ ਲਈ ਰਸਮੀ ਤੌਰ ‘ਤੇ ਪੰਜਾਬ ‘ਚ ਪਾਰਟੀ ਦੇ ਹੱਕ ‘ਚ ਚੋਣ ਪ੍ਰਚਾਰ ਦਾ ਬਿਗੁਲ ਵਜਾਏ ਜਾਣ ਲਈ ਪੰਜਾਬ ”ਆਪ” ਵੱਲੋਂ ਧੰਨਵਾਦ ਤੇ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਸੁਪ੍ਰੀਮੋ ਕੇਜਰੀਵਾਲ ਵੱਲੋਂ ਇਸ ਮੌਕੇ ‘ਤੇ ਦਿੱਤੇ ਗਏ ਨਾਅਰੇ ”ਸੰਸਦ ‘ਚ ਵੀ ਭਗਵੰਤ ਮਾਨ – ਖੁਸ਼ਹਾਲ ਪੰਜਾਬ ਤੇ ਵਧੇਗੀ ਸ਼ਾਨ” ਨੂੰ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਪੂਰੀ ਤਰ੍ਹਾਂ ਤਨਦੇਹੀ ਨਾਲ ਅਮਲੀਜਾਮਾ ਪਹਿਨਾ ਕੇ ਪੰਜਾਬ ‘ਚ 13 ਸੀਟਾਂ ‘ਤੇ ਹੀ ਜਿੱਤ ਦਰਜ ਕਰਵਾ ਕੇ 13-0 ਦਾ ਟੀਚਾ ਪ੍ਰਾਪਤ ਕਰੇਗੀ।  ਪੰਜਾਬ ਦੀਆਂ 13 ਸੀਟਾਂ ਜਿੱਤ ਕੇ ਵੋਟਰਾਂ ਦੇ ਫਤਵੇ ਨਾਲ ਪਾਰਟੀ ਸੁਪ੍ਰੀਮੋ ਕੇਜਰੀਵਾਲ ਦੀ ਝੋਲੀ ‘ਚ ਪਾਈਆਂ ਜਾਣਗੀਆਂ। ਗੱਲਬਾਤ ਦੌਰਾਨ ਸੂਬਾਈ ਬੁਲਾਰੇ ਬੰਦੇਸ਼ਾ ਨੇ ਕਿਹਾ ਕਿ ਪਾਰਟੀ ਦੇ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਪੰਜਾਬ ਦੀਆਂ 13 ਸੀਟਾਂ ‘ਤੇ ਹੀ ਲੋਕਾਂ ਦਾ ਫਤਵਾ ਹਾਸਿਲ ਕਰਨ ਲਈ ਪਾਰਟੀ ਵੱਲੋਂ ਬਕਾਇਦਾ ਚੋਣ ਪ੍ਰਚਾਰ ਜਨਸੰਪਰਕ ਮੁਹਿੰਮ ਹੁਣ ਰਸਮੀ ਤੌਰ ‘ਤੇ ਵਿੱਢ ਕੇ ਹਰ ਪਿੰਡ ਤੇ ਹਰ ਸ਼ਹਿਰ ਦੇ ਹਰ ਘਰ ਤੱਕ ਪਹੁੰਚ ਕੀਤੀ ਜਾਵੇਗੀ ਅਤੇ ਇਸ ਮੁਹਿੰਮ ਦੌਰਾਨ ਪਾਰਟੀ ਦੇ ਪੰਜਾਬ ਪੱਧਰ ਤੋਂ ਲੈ ਕੇ ਹੇਠਾਂ ਬੂਥ ਪੱਧਰ ਤੱਕ ਦੇ ਵਲੰਟੀਅਰਾਂ ਤੇ ਆਗੂਆਂ ਵੱਲੋਂ ਪੇਂਡੂ ਤੇ ਸ਼ਹਿਰੀ ਬਹੁਪੱਖੀ ਵਿਕਾਸ ‘ਚ ਕ੍ਰਾਂਤੀਕਾਰੀ ਮੱਲਾਂ ਮਾਰਕੇ ਪੇਂਡੂ ਤੇ ਸ਼ਹਿਰੀ ਪਾੜੇ ਨੂੰ ਸਾਬਕਾ ਸਰਕਾਰਾਂ ਵੱਲੋਂ ਪੈਦਾ ਕੀਤੀ ਗਈ ਰਵਾਇਤ ਨੂੰ ਤੋੜੇ ਜਾਣ, ਪੰਜਾਬ ਵਾਸੀਆਂ ਦੇ ਜੀਵਨ ‘ਚ ਝੂਠੇ ਮੁਕੱਦਮਿਆਂ ‘ਤੇ ਵਿਰਾਮ ਲਗਾ ਕੇ ਲੋਕਾਂ ਨੂੰ ਬਿਨਾਂ ਸਰਕਾਰੀ ਦਖਲ ਤੋਂ ਸੁਖਾਲਾ ਜੀਵਨ ਬਤੀਤ ਕਰਨ, ਪੰਜਾਬ ਵਾਸੀਆਂ ਨੂੰ ਹਰ ਪੱਖੋਂ ਆਧੁਨਿਕ ਤੇ ਮਿਆਰੀ ਬੁਨਿਆਦੀ ਮੂਲ ਢਾਂਚਾ ਮੁਹੱਈਆ ਕਰਵਾਏ ਜਾਣ, ਪੰਜਾਬ ‘ਚੋਂ ਗੈਂਗਸਟਰ ਕਲਚਰ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਨਕੇਲ ਪਾ ਕੇ ਅਮਨ-ਕਾਨੂੰਨ ਦੀ ਹਾਲਤ ਸਥਿਰ ਬਣਾਏ ਜਾਣ ਨਾਲ ਵੱਡੇ ਉਦਯੋਗਪਤੀਆਂ ਵੱਲੋਂ ਉਦਯੋਗਾਂ ਲਈ ਆਪਣਾ ਅਰਬਾਂ ਰੁਪਏ ਪੂੰਜੀਨਿਵੇਸ਼ ਕੀਤੇ ਜਾਣ, ਅਨੁਕੂਲ ਤੇ ਟਿਕਾਊ ਵਿਕਾਸ ਤੋਂ ਇਲਾਵਾ ਰੁਜਗਾਰ ਦੇ ਲੱਖਾਂ ਅਵਸਰ ਪੈਦਾ ਕੀਤੇ ਜਾਣ, ਸਿੱਖਿਆ ਤੇ ਸਿਹਤ ਨੂੰ ਸਮੇਂ ਦੇ ਹਾਣੀ ਬਨਾਉਣ ਅਤੇ ਪੰਜਾਬ ਨੂੰ ਆਰਥਿਕ ਵਿਕਾਸ ਦੇ ਕੇਂਦਰ ਵਜੋਂ ਉਭਾਰ ਕੇ ਰੰਗਲੇ ਪੰਜਾਬ ਦੀ ਸਿਰਜਣਾ ਲਈ ਕੀਤੀਆਂ ਗਈਆਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਪ੍ਰਾਪਤੀਆਂ ਤੋਂ ਵੋਟਰਾਂ ਨੂੰ ਜਾਣੂੰ ਕਰਵਾਇਆ ਜਾਵੇਗਾ। ਇਨ੍ਹਾਂ ਵਿਕਾਸਮੁਖੀ, ਸੁੱਖ ਸ਼ਾਂਤੀ ਤੇ ਰੁਜਗਾਰ ਦੀਆਂ ਪ੍ਰਾਪਤੀਆਂ ਦੇ ਮੁੱਦੇ ‘ਤੇ ਚੋਣ ਮੈਦਾਨ ‘ਚ ਕੁੱਦ ਕੇ ਲੋਕਾਂ ਦਾ ਫਤਵਾ ਪਾਰਟੀ ਦੇ ਉਮੀਦਵਾਰਾਂ ਲਈ ਹਾਸਿਲ ਕਰਕੇ ਸੂਬਾ ਮਾਨ ਸਰਕਾਰ ਤੇ ਪਾਰਟੀ ਸੁਪ੍ਰੀਮੋ ਕੇਜਰੀਵਾਲ ਦੇ ਹੱਥ ਹੋਰ ਮਜਬੂਤ ਕੀਤੇ ਜਾਣਗੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ‘ਚੋਂ 13 ਸੀਟਾਂ ‘ਤੇ ਹੀ ਪਾਰਟੀ ਉਮੀਦਵਾਰਾਂ ਨੂੰ ਵੋਟਰਾਂ ਵੱਲੋਂ ਜੇਤੂ ਬਣਾਏ ਜਾਣ ਨਾਲ ਕੇਂਦਰੀ ਸਰਕਾਰ ਵੱਲੋਂ ਕੀਤੇ ਜਾ ਰਹੇ ਪੈਰ-ਪੈਰ ‘ਤੇ ਮਤਰਈ ਮਾਂ ਵਾਲੇ ਸਲੂਕ ਤੇ ਪੰਜਾਬ ਨਾਲ ਨਫਰਤ ਭਰੇ ਵਤੀਰੇ ਤੋਂ ਜਿੱਥੇ ਰਾਹਤ ਮਿਲੇਗੀ ਉੱਥੇ ਆਰਥਿਕ ਵਿਕਾਸ ਮਜਬੂਤ ਕਰਨ ਲਈ ਵੀ 13 ਸੀਟਾਂ ਦੀ ਜਿੱਤ ਇਕ ਗੇਮ ਚੇਂਜਰ ਵਜੋਂ ਉਭਰੇਗੀ। ਜਿਸ ਦੇ ਨਤੀਜੇ ਵਜੋਂ ਕੇਂਦਰ ਸਰਕਾਰ ਵੱਲੋਂ ਪੇਂਡੂ ਵਿਕਾਸ ਫੰਡ ਸਮੇਤ ਹੋਰ ਰੋਕੇ ਹੋਏ 8 ਹਜਾਰ ਕਰੋੜ ਰੁਪਏ ਦੇ ਫੰਡ ਮੁੜ ਪੰਜਾਬ ਨੂੰ ਦਿਵਾਉਣ ਲਈ ਪਾਰਟੀ ਦੇ ਜੇਤੂ ਸੰਸਦ ਮੈਂਬਰ ਇਕਸੁਰ ਹੋ ਕੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਵੱਲੋਂ ਸੰਸਦ ਵਿਚ ਆਵਾਜ਼ ਬੁਲੰਦ ਕਰਨਗੇ। ਜਿਸ ਦੇ ਨਤੀਜੇ ਵਜੋਂ ਪੰਜਾਬ ਦੇ ਫੰਡ ਰੋਕ ਕੇ ਪੰਜਾਬ ਵਾਸੀਆਂ ਨੂੰ ਦਿੱਤੀ ਜਾ ਰਹੀ ਸਜਾ ਪੱਕੇ ਤੌਰ ‘ਤੇ ਖਤਮ ਹੋ ਜਾਵੇਗੀ।
ਫ਼ਰੀਦਕੋਟ 13 ਮਾਰਚ,2024  ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਫਰੀਦਕੋਟ ਵੱਲੋਂ ਜਿਲ੍ਹਾ ਬਾਲ ਸੁਰੱਖਿਆ ਅਫਸਰ ਸ.ਅਮਨਦੀਪ ਸਿੰਘ ਸੋਢੀ ਦੀ ਯੋਗ ਅਗਵਾਈ ਵਿੱਚ ਜਿਲ੍ਹਾ ਫਰੀਦਕੋਟ ਦੇ ਸਲੱਮ ਏਰੀਏ ਵਿੱਚ ਲੋਕਾਂ ਨੂੰ ਵਿਭਾਗ ਵੱਲੋਂ ਬੱਚਿਆਂ ਦੀ ਭਲਾਈ ਲਈ ਸਕੀਮਾਂ ਅਤੇ ਕਾਨੂੰਨ, ਜਿਵੇਂ ਕਿ ਸਪੌਸਰਸ਼ਿਪ ਸਕੀਮ, ਬਾਲ ਵਿਆਹ ਦੀ ਰੋਕਥਾਮ ਸਬੰਧੀ ਕਾਨੂੰਨ, ਬਾਲ ਮਜਦੂਰੀ ਅਤੇ ਬਾਲ ਭਿੱਖਿਆ ਨਾਂ ਕਰਵਾਉਣ ਸਬੰਧੀ ਜਾਗਰੂਕ ਕਰਨ ਲਈ ਜਾਗਰੂਕਤਾ ਕੈਪ ਲਗਾਇਆ ਗਿਆ ।  ਇਸ ਦੌਰਾਨ ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਫਰੀਦਕੋਟ ਤੋਂ ਪ੍ਰੋਟੈਕਸ਼ਨ ਅਫਸਰ ਆਈ.ਸੀ. ਸੁਖਮੰਦਰ ਸਿੰਘ ਵੱਲੋਂ ਅਵੇਅਰਨੈੱਸ ਕੈਂਪ ਵਿੱਚ ਹਾਜ਼ਰ ਲੋਕਾਂ ਨੂੰ ਸਪੌਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ। ਉਹਨਾਂ ਵੱਲੋਂ ਦੱਸਿਆ ਗਿਆ ਕਿ ਅਣਗੌਲੇ, ਅਨਾਥ ਬੱਚੇ ਜਿਹੜੇ ਦੂਜੇ ਪਰਿਵਾਰਾਂ ਨਾਲ ਰਹਿ ਰਹੇ ਹੋਣ, ਜਿਨ੍ਹਾਂ ਬੱਚਿਆਂ ਦੇ ਮਾਂ-ਬਾਪ ਕਿਸੇ ਬਿਮਾਰੀ ਕਾਰਨ ਪਾਲਨ- ਪੋਸ਼ਣ/ਪੜ੍ਹਾਉਣ ਵਿੱਚ ਅਸਮਰਥ ਹੋਣ, ਜਿਨ੍ਹਾਂ ਬੱਚਿਆਂ ਦੇ ਮਾਂ ਬਾਪ ਜੇਲ੍ਹ ਵਿੱਚ ਹੋਣ, ਜਿਨ੍ਹਾਂ ਬੱਚਿਆਂ ਦੇ ਮਾਤਾ-ਪਿਤਾ ਸਰੀਰਕ ਅਤੇ ਆਰਥਿਕ ਤੌਰ ਤੇ ਪਰਵਰਿਸ਼ ਕਰਨ ਤੋਂ ਅਸਮਰੱਥ ਹੋਣ ਅਤੇ ਜੇ.ਜੇ. ਐਕਟ 2015 ਦੇ ਅਨੁਸਾਰ ਦੇਖਭਾਲ ਅਤੇ ਸੁਰੱਖਿਆ ਦੀ ਲੋੜ ਵਾਲੇ ਬੱਚੇ ਜਿਵੇਂ ਕਿ ਬੇਘਰ, ਕੁਦਰਤੀ ਆਫਤਾਂ ਦਾ ਸ਼ਿਕਾਰ, ਬਾਲ ਮਜਦੂਰੀ, ਬਾਲ ਭਿੱਖਿਆ, ਬਾਲ ਵਿਆਹ ਤੋਂ ਪੀੜਤ, ਤਸਕਰੀ ਨਾਲ ਪ੍ਰਭਾਵਿਤ, ਅਪਾਹਿਜ ਜਾਂ ਉਹ ਬੱਚੇ ਜੋ ਸੜਕ ਤੇ ਰਹਿ ਰਹੇ ਹੋਣ, ਦੁਰਵਿਵਹਾਰ ਜਾਂ ਸ਼ੋਸ਼ਣ ਦਾ ਸ਼ਿਕਾਰ ਬੱਚੇ, ਪੀ.ਐੱਮ. ਕੇਅਰਜ ਫਾਰ ਚਿਲਡਰਨ ਸਕੀਮ ਅਧੀਨ ਕਵਰ ਕੀਤੇ ਬੱਚੇ ਇਸ ਸਕੀਮ ਦਾ ਲਾਭ ਲੈ ਸਕਦੇ ਹਨ। ਉਹਨਾਂ ਦੀ ਆਮਦਨ ਸ਼ਹਿਰੀ ਖੇਤਰ ਲਈ 96,000 ਰੁਪਏ ਸਲਾਨਾ ਅਤੇ ਪੇਂਡੂ ਖੇਤਰ ਲਈ 72,000  ਰੁਪਏ ਸਲਾਨਾ ਤੋਂ ਵੱਧ ਨਹੀਂ ਹੋਣੀ ਚਾਹੀਦੀ। ਅਜਿਹੇ ਪਰਿਵਾਰਾਂ ਦੇ ਬੱਚਿਆਂ ਨੂੰ  4000/-ਰੁ: ਪ੍ਰਤੀ ਮਹੀਨਾ ਰਾਸ਼ੀ ਦਿੱਤੀ ਜਾਂਦੀ ਹੈ। ਅਵੇਰਨੈਂਸ ਕੈਪ ਦੌਰਾਨ ਉਹਨਾਂ ਵੱਲੋਂ ਲੋਕਾਂ ਨੂੰ ਬੱਚਿਆਂ ਤੋਂ ਮਜਦੂਰੀ, ਭਿੱਖਿਆ ਅਤੇ...