ਅੰਮ੍ਰਿਤਸਰ 6 ਦਸੰਬਰ 2025=== ਮਿਊਂਸਿਪਲ ਠੋਸ ਕੂੜੇ (MSW) ਦੇ ਸਾੜਨ ਖਿਲਾਫ਼ ਜ਼ਿਲਾ-ਪੱਧਰੀ ਮੁਹਿੰਮ ਦੇ ਤਹਿਤ, ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ (PPCB) ਦੇ ਰੀਜਨਲ ਦਫ਼ਤਰ ਅੰਮ੍ਰਿਤਸਰ ਵੱਲੋਂ ਅੱਜ ਵੀ ਹੋਰ ਜਾਗਰੂਕਤਾ ਅਤੇ ਸੰਵੇਦਨਸ਼ੀਲਤਾ ਸੈਸ਼ਨ ਕਰਵਾਏ ਗਏ। ਇਹ ਯਤਨ ਲੋਕਾਂ ਦੀ ਸਿਹਤ ਦੀ ਸੁਰੱਖਿਆ ਅਤੇ ਸਥਾਨਕ ਹਵਾ ਗੁਣਵੱਤਾ ਵਿੱਚ ਸੁਧਾਰ ਲਈ ਬੋਰਡ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦੇ ਹਨ। ਇਸ ਮੁਹਿੰਮ ਦੇ ਹਿੱਸੇ ਵਜੋਂ, ਅਸਿਸਟੈਂਟ ਇਨਵਾਇਰਨਮੈਂਟਲ ਇੰਜੀਨੀਅਰ ਇੰਜੀ. ਸੁਖਮਨੀ ਸਿੰਘ ਨੇ ਮਜੀਠਾ ਅਤੇ ਰਮਦਾਸ ਦੀਆਂ ਮਿਊਂਸਿਪਲ ਕੌਂਸਲਾਂ ਵਿਚ ਕਮਿਊਨਟੀ ਫੈਸਿਲੀਟੇਟਰਜ਼, ਮੋਟੀਵੇਟਰਜ਼ ਅਤੇ ਸਫਾਈ ਸੇਵਕਾਂ ਨਾਲ ਮੁਲਾਕਾਤ ਕਰਕੇ ਉਹਨਾਂ ਨੂੰ ਕੂੜਾ ਸਾੜਨ ਨਾਲ ਪੈਦਾ ਹੋਣ ਵਾਲੇ ਗੰਭੀਰ ਸਿਹਤ ਅਤੇ ਪਰੀਵਰਣਕ ਨੁਕਸਾਨਾਂ ਬਾਰੇ ਜਾਗਰੂਕ ਕੀਤਾ। ਮਿਊਂਸਿਪਲ ਕੌਂਸਲ ਮਜੀਠਾ ਵਿਖੇ ਕਮਿਊਨਟੀ ਫੈਸਿਲੀਟੇਟਰ, ਮੋਟੀਵੇਟਰ ਅਤੇ 21 ਸਫਾਈ ਸੇਵਕਾਂ ਨੇ ਹਾਜ਼ਰੀ ਭਰੀ, ਜਦਕਿ ਮਿਊਂਸਿਪਲ ਕੌਂਸਲ ਰਮਦਾਸ ਵਿਖੇ ਕਮਿਊਨਟੀ ਫੈਸਿਲੀਟੇਟਰ, ਮੋਟੀਵੇਟਰ ਅਤੇ 15 ਸਫਾਈ ਸੇਵਕਾਂ ਨੇ ਜਾਗਰੂਕਤਾ ਕਾਰਜਕ੍ਰਮ ਵਿੱਚ ਭਾਗ ਲਿਆ। ਉਨ੍ਹਾਂ ਨੇ ਜ਼ੋਰ ਦਿੱਤਾ ਕਿ MSW ਸਾੜਨ ਪ੍ਰਤੀ ਜ਼ੀਰੋ ਟੋਲਰੈਂਸ ਰੱਖੀ ਜਾਵੇ ਅਤੇ Solid Waste Management Rules, 2016 ਦੇ ਤਹਿਤ ਵਧੀਆ ਪ੍ਰਥਾਵਾਂ ਜਿਵੇਂ ਕਿ ਢੰਗ ਨਾਲ ਕੂੜੇ ਦੀ ਛਟਾਈ, ਸਮੇਂ-ਸਿਰ ਇਕੱਠਾ ਕਰਨ ਅਤੇ ਵਿਗਿਆਨਕ ਢੰਗ ਨਾਲ ਨਿਪਟਾਨ ਦੀ ਪਾਲਣਾ ਕੀਤੀ ਜਾਵੇ। ਪੀ.ਪੀ.ਸੀ.ਬੀ. ਨੇ ਸਪਸ਼ਟ ਕੀਤਾ ਕਿ ਇਸ ਤਰ੍ਹਾਂ ਦੀਆਂ ਰੋਜ਼ਾਨਾ ਜਾਗਰੂਕਤਾ ਅਤੇ ਲਾਗੂ ਕਰਨ ਵਾਲੀਆਂ ਗਤੀਵਿਧੀਆਂ ਜ਼ਿਲ੍ਹੇ ਦੀਆਂ ਸਭ ਸ਼ਹਿਰੀ ਸਥਾਨਕ ਸਰਕਾਰਾਂ ਵਿੱਚ ਨਿਰੰਤਰ ਚਲਦੀਆਂ ਰਹਿਣਗੀਆਂ, ਤਾਂ ਜੋ ਮੈਦਾਨੀ ਪੱਧਰ ‘ਤੇ ਪ੍ਰਭਾਵਸ਼ਾਲੀ ਕਾਰਵਾਈ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਸਮੇਂ-ਸਿਰ ਨਿਵਾਰਨ ਸੁਨਿਸ਼ਚਿਤ ਕੀਤਾ ਜਾ ਸਕੇ।
punjabxnews
ਅੰਮ੍ਰਿਤਸਰ, 6 ਦਸੰਬਰ — ਹਲਕਾ ਦੱਖਣੀ ਦੇ ਐਮ ਐਲ ਏ ਡਾ. ਇੰਦਰਬੀਰ ਸਿੰਘ ਨਿੱਝਰ ਦੇ ਯਤਨਾਂ ਸਦਕਾ ਭਗਤਾਂਵਾਲਾ ਡੰਪ ਸਾਈਟ ’ਤੇ ਚੱਲ ਰਹੀ ਬਾਇਓ-ਰੀਮੀਡੀਏਸ਼ਨ ਪ੍ਰਕਿਰਿਆ ਤਹਿਤ ਲਗਭਗਇਕ ਲੱਖ ਟਨ ਕੂੜੇ ਦੀ ਸਫਾਈ ਕਰ ਦਿੱਤੀ ਗਈ ਹੈ ਅਤੇ ਕੰਮ ਨਿਰੰਤਰ ਜਾਰੀ ਹੈ। ਡਾਕਟਰ ਨਿੱਜਰ ਖੁਦ ਇਸ ਕੰਮ ਦੀ ਨਿਗਰਾਨੀ ਕਰ ਰਹੇ ਹਨ। ਉਹਨਾਂ ਨੇ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸਫ਼ਾਈ ਅਤੇ ਵਾਤਾਵਰਣ ਸੁਧਾਰ ਲਈ ਇਹ ਪ੍ਰੋਜੈਕਟ ਬਹੁਤ ਮਹੱਤਵਪੂਰਨ ਹੈ ਅਤੇ ਕੰਮ ਤੇਜ਼ੀ ਨਾਲ ਅਗੇ ਵੱਧ ਰਿਹਾ ਹੈ। ਡਾ. ਨਿੱਝਰ ਨੇ ਦੱਸਿਆ ਕਿ ਹੁਣ ਤੱਕ ਲਗਭਗ 1 ਲੱਖ ਟਨ ਕੂੜਾ ਸਾਫ਼ ਕੀਤਾ ਜਾ ਚੁੱਕਿਆ ਹੈ, ਜੋ ਕਿ ਪ੍ਰੋਜੈਕਟ ਦੀ ਵੱਡੀ ਉਪਲਬਧੀ ਹੈ। ਇਸਦੇ ਨਾਲ ਹੀ 350 ਟਰੱਕਾਂ ਰਾਹੀਂ ਟਰੀਟ ਕੀਤਾ ਹੋਇਆ ਬਾਇਓ-ਰੀਮੀਡੀਏਟਡ ਮਟੀਰੀਅਲ (ਮਿੱਟੀ ਅਤੇ ਪਲਾਸਟਿਕ) ਸਾਈਟ ਤੋਂ ਹਟਾਇਆ ਜਾ ਚੁੱਕਿਆ ਹੈ। ਉਹਨਾਂ ਕਿਹਾ ਕਿ ਇਹ ਸਾਰਾ ਕੰਮ ਅੰਮ੍ਰਿਤਸਰ ਨੂੰ ਸੁੰਦਰ ਅਤੇ ਸਾਫ਼-ਸੁਥਰਾ ਬਣਾਉਣ ਦੇ ਵੱਡੇ ਮਿਸ਼ਨ ਦਾ ਹਿੱਸਾ ਹੈ। ਇਸ ਮੌਕੇ ਮਿਊਂਸਿਪਲ ਕਾਰਪੋਰੇਸ਼ਨ ਅੰਮ੍ਰਿਤਸਰ ਦੇ ਅਧਿਕਾਰੀ ਵੀ ਮੌਜੂਦ ਸਨ,ਅਤੇ ਉਹਨਾਂ ਨੇ ਤੇ ਨਵਨੀਤ ਸ਼ਰਮਾ ਪੀ.ਏ. ਡਾ. ਇੰਦਰਬੀਰ ਸਿੰਘ ਨਿੱਝਰ ਆਪਣੇ ਟੀਮ ਸਮੇਤ ਸ਼ਾਮਲ ਰਹੇ। ਅਧਿਕਾਰੀਆਂ ਵੱਲੋਂ ਡਾ. ਨਿੱਝਰ ਨੂੰ ਸਾਈਟ ’ਤੇ ਚੱਲ ਰਹੇ ਸਾਰੇ ਕੰਮਾਂ ਦੀ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ ਗਈ। ਉਹਨਾਂ ਨੇ ਦੱਸਿਆ ਕਿ ਸਫ਼ਾਈ ਪ੍ਰਕਿਰਿਆ ਨੂੰ ਹੋਰ ਵੀ ਤੇਜ਼ੀ ਨਾਲ ਅਗੇ ਵਧਾਉਣ ਲਈ ਵਾਧੂ ਮਸ਼ੀਨਰੀ ਅਤੇ ਟੈਕਨੀਕੀ ਸਹਾਇਤਾ ਤਾਇਨਾਤ ਕੀਤੀ ਗਈ ਹੈ। ਇਸ ਦੌਰੇ ਦੌਰਾਨ ਹਲਕੇ ਦੇ ਆਮ ਆਦਮੀ ਪਾਰਟੀ ਦੇ ਕਈ ਸਥਾਨਕ ਆਗੂ ਅਤੇ ਵਰਕਰ ਵੀ ਡਾ. ਨਿੱਝਰ ਦੇ ਪੀ ਏ ਸ੍ਰੀ ਨਵਨੀਤ ਸ਼ਰਮਾ ਨਾਲ ਮੌਜੂਦ ਸਨ। ਉਹਨਾਂ ਨੇ ਕਿਹਾ ਕਿ ਇਹ ਸਾਰਾ ਕੰਮ ਹਲਕੇ ਦੇ ਲੋਕਾਂ ਨਾਲ ਕੀਤੇ ਪੱਕੇ ਵਾਅਦੇ ਦੇ ਤਹਿਤ ਕੀਤਾ ਜਾ ਰਿਹਾ ਹੈ ਅਤੇ ਭਗਤਾਂਵਾਲਾ ਡੰਪ ਸਾਈਟ ਨੂੰ ਪੂਰੀ ਤਰ੍ਹਾਂ ਸਾਫ਼ ਕਰਨਾ ਮੇਰੀ ਤਰਜੀਹ ਹੈ। ਡਾ. ਨਿੱਝਰ ਨੇ ਵਿਸ਼ਵਾਸ ਦਿਵਾਇਆ ਕਿ ਇਸ ਪ੍ਰੋਜੈਕਟ ਦੀ ਪੂਰਤੀ ਨਾਲ ਅੰਮ੍ਰਿਤਸਰ ਦੇ ਵਾਤਾਵਰਣ, ਹਵਾ ਦੀ ਗੁਣਵੱਤਾ ਅਤੇ ਆਲੇ ਦੁਆਲੇ ਦੇ ਇਲਾਕਿਆਂ ਦੀ ਸਿਹਤ ਵਿੱਚ ਵੱਡਾ ਸੁਧਾਰ ਆਵੇਗਾ। ਉਹਨਾਂ ਨੇ ਕਿਹਾ ਕਿ ਸਰਕਾਰ ਇਸ ਮਿਸ਼ਨ ਨੂੰ ਜਲਦੀ ਪੂਰਾ ਕਰਨ ਲਈ ਵਚਨਬੱਧ ਹਨ।
ਚੰਡੀਗੜ੍ਹ, 6 ਦਸੰਬਰ:– ਨੰਗਲ ਵਾਸੀਆਂ ਦੇ ਹੱਕਾਂ ਦੀ ਰਾਖੀ ਲਈ ਸਖ਼ਤ ਸਟੈਂਡ ਲੈਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ...
ਜਲੰਧਰ, 6 ਦਸੰਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਜਲੰਧਰ ਜ਼ਿਲ੍ਹੇ ਵਿੱਚ ਚੱਲ ਰਹੇ ਪ੍ਰਮੁੱਖ...
ਕੈਬਨਿਟ ਮੰਤਰੀ, ਚੇਅਰਮੈਨ, ਮੇਅਰ ਵੱਲੋਂ ਮਹਾ ਪ੍ਰੀ-ਨਿਰਵਾਣ ਦਿਵਸ ਮੌਕੇ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ
ਕੈਬਨਿਟ ਮੰਤਰੀ, ਚੇਅਰਮੈਨ, ਮੇਅਰ ਵੱਲੋਂ ਮਹਾ ਪ੍ਰੀ-ਨਿਰਵਾਣ ਦਿਵਸ ਮੌਕੇ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ
ਜਲੰਧਰ, 6 ਦਸੰਬਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ, ਪੰਜਾਬ...
ਮਾਲੇਰਕੋਟਲਾ 06 ਮਾਲੇਰਕੋਟਲਾ :- ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ ਨੇ...
ਨੰਗਲ 06 ਦਸੰਬਰ: ਸ੍ਰ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਤੇ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ...
ਧੂਰੀ/ਸੰਗਰੂਰ, 6 ਦਸੰਬਰ: ਧੂਰੀ ਹਲਕੇ ਦੇ ਹਰੇਕ ਵੋਟਰ ਤੱਕ ਪਹੁੰਚ ਯਕੀਨੀ ਬਣਾਉਣ ਲਈ ਪੰਜਾਬ ਲਘੂ ਉਦਯੋਗ ਅਤੇ...
ਤਰਨ ਤਾਰਨ, 06 ਦਸੰਬਰ ( ) – ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰੀਸ਼ਦ...
ਸੁਨਾਮ, 06 ਦਸੰਬਰ 2025- ਸੁਨਾਮ ਊਧਮ ਸਿੰਘ ਵਾਲਾ ਦੇ ਵਾਰਡ ਨੰ. 17 ਤੋਂ ਸਾਬਕਾ ਨਗਰ ਕੌਂਸਲਰ ਯਾਦਵਿੰਦਰ...
ਚੰਡੀਗੜ੍ਹ, 6 ਦਸੰਬਰ:ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ...
ਚੰਡੀਗੜ੍ਹ, 6 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚੱਲ ਰਹੀ ਨਸ਼ਾ...
ਅੰਮ੍ਰਿਤਸਰ, 5 ਦਸੰਬਰ। ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬੀ.ਐਮ. ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਕੂਲੀ...
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 4 ਦਸੰਬਰ:ਠੋਸ ਕੂੜੇ ਨੂੰ ਅੱਗ ਲਾਉਣ ਦੀ ਗਤਿਵਿਧੀਆਂ ਨੂੰ ਪੂਰੀ ਤਰ੍ਹਾਂ ਰੋਕਣ ਅਤੇ...
ਜ਼ੀਰਕਪੁਰ (ਐੱਸ.ਏ.ਐੱਸ. ਨਗਰ), 5 ਦਸੰਬਰ, 2025: ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਸ਼੍ਰੀ ਪ੍ਰਿਆਂਕ ਕਾਨੂੰਗੋ ਵੱਲੋਂ ਅੱਜ...
ਰੂਪਨਗਰ, 05 ਦਸੰਬਰ: ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਰੂਪਨਗਰ ਵੱਲੋਂ ਜ਼ਿਲ੍ਹਾ ਰੂਪਨਗਰ ਵਿੱਚ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ...
ਧੂਰੀ/ਸੰਗਰੂਰ, 5 ਦਸੰਬਰ: ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਵਿੱਚ ਹਰੇਕ ਘਰ ਤੱਕ ਪਹੁੰਚ ਬਣਾ ਕੇ ਪਿਛਲੇ...
ਸ੍ਰੀ ਮੁਕਤਸਰ ਸਾਹਿਬ, 05 ਦਸੰਬਰ ਨਾਲਸਾ ਦੀ (Child Friendly Legal Services for Children) ਸਕੀਮ-2024 ਦੇ ਤਹਿਤ ਅਤੇ ਪੰਜਾਬ ਰਾਜ ਕਾਨੂੰਨੀ...
ਫ਼ਰੀਦਕੋਟ, 4 ਦਸੰਬਰ ( ): ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਫ਼ਰੀਦਕੋਟ...
