ਬਾਲ ਸੁਰੱਖਿਆ ਵਿਭਾਗ ਵੱਲੋਂ ਜਾਗਰੂਕਤਾ ਕੈਂਪ ਆਯੋਜਿਤ

ਮਾਨਸਾ, 07 ਨਵੰਬਰ:
   ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਸਰਕਾਰੀ ਪ੍ਰਇਮਰੀ ਸਕੂਲ ਜਵਾਹਰਕੇ ਵਿਖੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ, ਜਿੱਥੇ ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਸੁਰੱਖਿਆ ਸਬੰਧੀ ਜਾਣੂ ਕਰਵਾਇਆ ਗਿਆ।
ਇਸ ਦੌਰਾਨ ਕਾਊਂਸਲਰ ਸ੍ਰੀ ਰਾਜਿੰਦਰ ਵਰਮਾ ਨੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਪਾਸੋਂ ਬੱਚਿਆਂ ਨਾਲ ਸਬੰਧਤ ਮਿਲਣ ਵਾਲੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਾਲ ਸੁਰੱਖਿਆ ਵਿਭਾਗ ਵੱਲੋਂ ਮਿਲਣ ਵਾਲੀਆਂ ਸਹੂਲਤਾਂ ਤੋਂ ਜਾਣੂ ਕਰਵਾਉਣਾ ਲਾਜ਼ਮੀ ਹੈ ਤਾਂ ਜੋ ਕਿਸੇ ਲੋੜਵੰਦ ਬੱਚੇ ਦੀ ਮਦਦ ਕੀਤੀ ਜਾ ਸਕੇ।
  ਉਨ੍ਹਾਂ ਜਿਣਸੀ ਐਕਟ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਮੋਬਾਇਲ ’ਤੇ ਗਲਤ ਸੁਨੇਹੇ ਭੇਜਣ ਅਤੇ ਛੇੜਛਾੜ ਕਰਨ ’ਤੇ ਸਖ਼ਤ ਸਜ਼ਾਦਾ ਕਾਨੂੰਨ ਹੈ। ਉਨ੍ਹਾਂ ਕਿਹਾ ਕਿ ਬਾਲ ਵਿਆਹ, ਬਾਲ ਮਜ਼ਦੂਰੀ ਅਤੇ ਕਿਸੇ ਮੁਸੀਬਤ ਵਿਚ ਮਿਲੇ ਬੱਚੇ ਦੀ ਮਦਦ ਲਈ ਚਾਈਲਡ ਹੈਲਪਲਾਈਨ ਨੰਬਰ 1098’ਤੇ ਸੂਚਨਾ ਦਿੱਤੀ ਜਾ ਸਕਦੀ ਹੈ।
   ਉਨ੍ਹਾਂ ਆਧਿਆਪਕਾਂ ਨੂੰ ਬੱਚਿਆਂ ਨਾਲ ਕੁੱਟਮਾਰ ਤੇ ਸਰੀਰਕ ਸਜ਼ਾ ਦੇਣ ਤੋਂ ਗੁਰੇਜ਼ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਬੱਚਿਆਂ ਨਾਲ ਸਬੰਧਤ ਕਿਸੇ ਪ੍ਰਕਾਰ ਦੀ ਸਹਾਇਤਾ ਲਈ ਬਾਲ ਭਲਾਈ ਕਮੇਟੀ, ਬੱਚਤ ਭਵਨ ਮਾਨਸਾ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 33 ਵਿਖੇ ਸਥਿਤ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।
    ਰਜਿੰਦਰ ਵਰਮਾ ਨੇ ਬੱਚਿਆ ਨੂੰ ਨਵੇਂ ਟਰੈਫਿਕ ਨਿਯਮਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਕਰ 18 ਸਾਲ ਦੀ ਉਮਰ ਤੋਂ ਘੱਟ ਦੇ ਬੱਚਿਆਂ ਵੱਲੋ ਟਰੈਫਿਕ ਨਿਯਮਾਂ ਦੀ ਉਲੰਘਣਾ ਕੀਤੀ ਜਾਦੀ ਹੈ ਤਾਂ ਤਿੰਨ ਸਾਲ ਦੀ ਸਜ਼ਾ ਮਾਤਾ ਪਿਤਾ ਨੂੰ ਤੇ 25 ਹਜਾਰ ਰੁਪਏ ਜ਼ੁਰਮਾਨਾ ਹੋਵੇਗਾ। ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ ਹਾਜ਼ਰ ਸੀ।


Posted

in

, ,

by

Tags:

Comments

Leave a Reply

Your email address will not be published. Required fields are marked *