ਫੂਡ ਸੇਫਟੀ ਪੰਦਰਵਾੜੇ ਤਹਿਤ ਜ਼ਿਲ੍ਹੇ ਵਿਚ ਜਾਗਰੂਕਤਾ ਮੁਹਿੰਮ ਜ਼ੋਰਾਂ ‘ਤੇ

ਤਰਨ ਤਾਰਨ, 11 ਅਪ੍ਰੈਲ :
          ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਕੰਵਲਪ੍ਰੀਤ ਬਰਾੜ ਦੇ ਨਿਰਦੇਸ਼ਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਰਾਹੁਲ ਅਤੇ ਸਿਵਲ ਸਰਜਨ ਤਰਨ ਤਾਰਨ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਬੀਰ ਕੌਰ ਦੀ ਅਗਵਾਈ ਵਿਚ ਫੂਡ ਸੇਫਟੀ ਟੀਮ ਤਰਨ ਤਾਰਨ ਵੱਲੋਂ ਫੂਡ ਸੇਫਟੀ ਪੰਦਰਵਾੜੇ ਤਹਿਤ ਜ਼ਿਲ੍ਹੇ ਵਿਚ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ ਅਤੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।

ਇਸੇ ਤਹਿਤ ਪਿਛਲੇ ਤਿੰਨ ਦਿਨਾਂ ਵਿਚ ਤਰਨਤਾਰਨ ਸ਼ਹਿਰ, ਚੋਹਲਾ ਸਾਹਿਬ ਇਲਾਕੇ ਅਤੇ ਖ਼ਡੂਰ ਸਾਹਿਬ ਦੀਆਂ ਡੇਅਰੀਆਂ ਅਤੇ ਵੱਖ-ਵੱਖ ਫੂਡ ਆਊਟਲੈੱਟਾਂ ਦੀ ਜਾਂਚ ਕੀਤੀ ਗਈ ਅਤੇ ਨਮੂਨੇ ਇਕੱਤਰ ਕੀਤੇ ਗਏ। ਇਸੇ ਤਰ੍ਹਾਂ ਖ਼ਡੂਰ ਸਾਹਿਬ ਵਿਖੇ ਐਫ.ਬੀ.ਓਜ਼ ਲਈ ਜਾਗਰੂਕਤਾ ਵਰਕਸ਼ਾਪ ਕਰਵਾਈ ਗਈ ਅਤੇ ਸਾਰੀਆਂ ਐਫ.ਬੀ.ਓਜ਼ ਨੂੰ ਸਫ਼ਾਈ ਬਣਾਈ ਰੱਖਣ ਲਈ ਹਦਾਇਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੂੰ ਮਿਲਾਵਟ ਤੋਂ ਬਚਣ, ਤੇਲ ਨੂੰ ਦੁਬਾਰਾ ਨਾ ਤਲਣ, ਫੂਡ ਆਈਟਮਾਂ ਨੂੰ ਢੱਕ ਕੇ ਰੱਖਣ ਅਤੇ ਤਿਆਰ ਖਾਣਾ ਠੀਕ ਤਾਪਮਾਨ ‘ਤੇ ਰੱਖਣ  ਲਈ ਕਿਹਾ ਗਿਆ। ਇਸ ਦੌਰਾਨ ਫੂਡ ਸੇਫਟੀ ਆਨ ਵ੍ਹੀਲਜ਼ ਰਾਹੀਂ ਜਾਗਰੂਕਤਾ ਮੁਹਿੰਮ ਵੀ ਤਿੰਨ ਹਿੱਸਿਆਂ – ‘ਜਾਗਰੂਕਤਾ, ਟੈਸਟਿੰਗ ਅਤੇ ਟ੍ਰੇਨਿੰਗ’ ਨਾਲ ਜਾਰੀ ਰੱਖੀ ਗਈ।


Posted

in

,

by

Comments

Leave a Reply

Your email address will not be published. Required fields are marked *