ਫਾਜ਼ਿਲਕਾ 22 ਨਵੰਬਰ
ਸਿਹਤ ਵਿਭਾਗ ਅਤੇ ਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਸ਼ੇਖਰ ਕੱਕੜ ਦੇ ਨਿਰਦੇਸ਼ਾਂ ਹੇਠ 28 ਨਵੰਬਰ ਨੂੰ ਬੱਚਿਆਂ ਨੂੰ ਪੇਟ ਦੇ ਕੀੜੇ ਮਾਰਨ ਵਾਲੀ ਐਲਬੇਂਡਾਜ਼ੋਲ ਦਵਾਈ ਖੁਆਈ ਜਾਵੇਗੀ। ਇਸ ਸੰਬਧੀ ਦੱਫਤਰ ਸਿਵਿਲ ਸਰਜਨ ਵਿਖੇ ਜਾਗਰੁਕਤਾ ਪੋਸਟਰ ਜਾਰੀ ਕੀਤਾ ਗਿਆ. ਜਿਸ ਵਿਚ ਜਿਲਾ ਪਰਿਵਾਰ ਭਲਾਈ ਅਫਸਰ ਡਾਕਟਰ ਕਵਿਤਾ ਸਿੰਘ, ਜਿਲਾ ਟੀਕਾਕਰਨ ਅਫਸਰ ਡਾਕਟਰ ਰਿੰਕੂ ਚਾਵਲਾ, ਜਿਲਾ ਡੈਂਟਲ ਅਫਸਰ ਡਾਕਟਰ ਪੰਕਜ ਚੌਹਾਨ, ਮਾਸ ਮੀਡੀਆ ਬ੍ਰਾਂਚ ਤੋ ਦਿਵੇਸ਼ ਕੁਮਾਰ ਅਤੇ ਹਰਮੀਤ ਸਿੰਘ, ਸੁਖਦੇਵ ਸਿੰਘ, ਜਿਲਾ ਕੋਆਰਡੀਨੇਟਰ ਬਲਜੀਤ ਸਿੰਘ, ਮੋਨ ਸ਼ੁਕਲਾ ਹਾਜਰ ਸੀ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾਕਟਰ ਕਵਿਤਾ ਸਿੰਘ ਅਤੇ ਰਿੰਕੂ ਚਾਵਲਾ ਨੇ ਦੱਸਿਆ ਕਿ ਜ਼ਿਲੇ ਅਧੀਨ ਆਉਂਦੇ ਪਿੰਡਾਂ ਦੇ 1 ਤੋਂ 19 ਸਾਲ ਦੇ ਲਗਭਗ 713 ਸਕੁਲ ਅਤੇ 1060 ਆਂਗਨਵਾੜੀ  ਸੈਂਟਰ ਵਿਖੇ 3 ਲੱਖ 15 ਹਜਾਰ ਬੱਚਿਆਂ ਨੂੰ ਦਵਾਈ ਖੁਆਉਣ ਦਾ ਟੀਚਾ ਰੱਖਿਆ ਗਿਆ ਹੈ। ਜਿਨਾਂ ਲਈ ਮੈਡੀਕਲ ਟੀਮਾ ਦਾ ਗਠਨ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਬੱਚਿਆਂ ਵਿੱਚ ਖੂਨ ਦੀ ਕਮੀ ਦਾ ਇਕ ਕਾਰਨ ਪੇਟ ਦੇ ਕੀੜੇ ਵੀ ਹਨ। ਇਸ ਨਾਲ ਬੱਚਿਆਂ ਦੇ ਮਾਨਸਿਕ ਅਤੇ ਸ਼ਰੀਰਕ ਵਿਕਾਸ ਵਿੱਚ ਵੀ ਰੁਕਾਵਟ ਆਉਂਦੀ ਹੈ। ਇਸ ਲਈ ਸਾਫ਼ ਸਫਾਈ ਦਾ ਧਿਆਨ ਰੱਖਣਾ ਚਾਹੀਦਾ ਹੈ। ਖਾਣਾ ਖਾਣ ਤੋਂ ਪਹਿਲਾਂ ਤੇ ਬਾਅਦ ਵਿੱਚ, ਪਖਾਣੇ ਜਾਣ ਤੋਂ ਬਾਅਦ ਹੱਥਾਂ ਨੂੰ ਚੰਗੀ ਤਰ੍ਹਾਂ ਧੌਣਾ ਚਾਹੀਦਾ ਹੈ।
ਉਹਨਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ‘ਡੀ ਵਾਰਮਿੰਗ ਡੇ’ ਸਾਲ ਵਿੱਚ 2 ਵਾਰ ਮਨਾਇਆ ਜਾਂਦਾ ਹੈ। ਜਿਹੜੇ ਬੱਚੇ 28 ਨਵੰਬਰ ਦੇ ਦਿਨ ਦਵਾਈ ਖਾਣ ਤੋਂ ਰਹਿ ਜਾਣਗੇ, ਉਨ੍ਹਾਂ ਨੂੰ 05 ਦਸੰਬਰ ਮੋਪ-ਅਪ ਵਾਲੇ ਦਿਨ ਦਵਾਈ ਖਿਲਾਈ ਜਾਵੇਗੀ। ਉਹਨਾਂ ਨੇ ਸਕੂਲ ਦੇ ਅਧਿਆਪਕਾਂ, ਆਈ.ਸੀ.ਡੀ.ਐਸ. ਵਿਭਾਗ ਅਤੇ ਬੱਚਿਆਂ ਦੇ ਮਾਤਾ ਪਿਤਾ ਨੂੰ ਸਿਹਤ ਵਿਭਾਗ ਦਾ ਇਸ ਮੁਹਿੰਮ ਨੂੰ ਕਾਮਯਾਬ ਬਣਾਉਣ ਵਿੱਚ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ।

Leave a Reply

Your email address will not be published. Required fields are marked *