ਫਾਜ਼ਿਲਕਾ 31 ਮਈ () ਸਿਵਲ ਸਰਜਨ ਫਾਜ਼ਿਲਕਾ ਡਾ: ਚੰਦਰ ਸ਼ੇਖਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਐਪੀਡਮਿਕ ਅਫ਼ਸਰ ਡਾ: ਸੁਨੀਤਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਦੀ ਦੇਖ-ਰੇਖ ਹੇਠ ਅੱਜ ਬਲਾਕ ਸੀ.ਐਚ.ਸੀ ਖੂਈਖੇੜਾ ਵਿਖੇ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ ਅਤੇ ਸਮੂਹ ਸਟਾਫ਼ ਨੂੰ ਤੰਬਾਕੂ ਦਾ ਸੇਵਨ ਨਾ ਕਰਨ ਦੀ ਸਹੁੰ ਵੀ ਚੁਕਾਈ ਗਈ। ਇਸ ਤੋਂ ਇਲਾਵਾ ਅੱਜ ਬਲਾਕ ਦੇ ਸਮੂਹ ਸਬ-ਸੈਂਟਰਾਂ ਵਿਖੇ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਸਬੰਧੀ ਪ੍ਰੋਗਰਾਮ ਵੀ ਕਰਵਾਇਆ ਗਿਆ। ਇਸ ਮੌਕੇ ਸਿਹਤ ਸੁਪਰਵਾਈਜ਼ਰ ਰਜਿੰਦਰ ਸੁਥਾਰ, ਲਖਵਿੰਦਰ ਸਿੰਘ, ਇੰਦਰਜੀਤ ਸਿੰਘ, ਰਵਿੰਦਰ ਸਿੰਘ, ਬਲਾਕ ਐਜੂਕੇਟਰ ਸੁਸ਼ੀਲ ਕੁਮਾਰ ਅਤੇ ਬਲਾਕ ਦੇ ਸਮੂਹ ਸਿਹਤ ਕਰਮਚਾਰੀ ਹਾਜ਼ਰ ਸਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ: ਵਿਕਾਸ ਗਾਂਧੀ ਨੇ ਦੱਸਿਆ ਕਿ 31 ਮਈ ਦਾ ਦਿਨ ਪੂਰੇ ਵਿਸ਼ਵ ਵਿਚ ਤੰਬਾਕੂ ਵਿਰੋਧੀ ਦਿਵਸ ਵਜੋਂ ਮਨਾਇਆ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਲਗਾਤਾਰ ਤੰਬਾਕੂ ਦਾ ਸੇਵਨ ਕਰਨ ਨਾਲ ਸਾਹ, ਮੂੰਹ, ਗਲੇ, ਬੱਚੇਦਾਨੀ, ਛਾਤੀ ਦਾ ਕੈਂਸਰ ਅਤੇ ਫੇਫੜਿਆਂ ਦਾ ਕੈਂਸਰ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਬੀੜੀ ਸਿਗਰਟ ਪੀਣ ਵਾਲਿਆਂ ਨੂੰ ਜਿੱਥੇ ਨੁਕਸਾਨ ਹੁੰਦਾ ਹੈ, ਉੱਥੇ ਹੀ ਇਨ੍ਹਾਂ ਦੇ ਸੰਪਰਕ ਵਿੱਚ ਆਉਣ ਵਾਲਿਆਂ ਨੂੰ ਜ਼ਿਆਦਾ ਨੁਕਸਾਨ ਹੁੰਦਾ ਹੈ। ਇਸ ਦੇ ਲਈ ਸਰਕਾਰ ਨੇ ਕੋਟਪਾ ਐਕਟ ਲਗਾਇਆ ਹੈ, ਜਿਸ ਤਹਿਤ ਜਨਤਕ ਥਾਵਾਂ ‘ਤੇ ਤੰਬਾਕੂ ਦਾ ਸੇਵਨ ਕਰਨ ਵਾਲਿਆਂ ‘ਤੇ ਕਾਰਵਾਈ ਕੀਤੀ ਜਾਂਦੀ ਹੈ। ਜਨਤਕ ਥਾਵਾਂ ‘ਤੇ ਤੰਬਾਕੂ ਦੀ ਵਿਕਰੀ ‘ਤੇ ਵੀ ਪਾਬੰਦੀ ਲਗਾਈ ਗਈ ਹੈ। ਇਸ ਦੇ ਲਈ ਬਲਾਕ ਹੈਲਥ ਸੁਪਰਵਾਈਜ਼ਰ ਇੰਦਰਜੀਤ ਸਿੰਘ ਦੀ ਡਿਊਟੀ ਲਗਾਈ ਗਈ ਹੈ ਕਿ ਉਹ ਇਲਾਕੇ ਵਿੱਚ ਜਨਤਕ ਥਾਵਾਂ ‘ਤੇ ਸਿਗਰਟਨੋਸ਼ੀ ਕਰਨ ਵਾਲੇ ਅਤੇ ਤੰਬਾਕੂ ਵੇਚਣ ਵਾਲਿਆਂ ਦੀ ਜਾਂਚ ਕਰਕੇ ਚਲਾਨ ਕੱਟਣ। ਜੋ ਸਮੇਂ-ਸਮੇਂ ‘ਤੇ ਬਲਾਕ ਦੇ ਵੱਖ-ਵੱਖ ਪਿੰਡਾਂ ‘ਚ ਜਾ ਕੇ ਜਨਤਕ ਥਾਵਾਂ ‘ਤੇ ਤੰਬਾਕੂਨੋਸ਼ੀ ਕਰਨ ਅਤੇ ਵੇਚਣ ਵਾਲਿਆਂ ਦੇ ਚਲਾਨ ਕੱਟਦੇ ਹਨ |
ਅੱਜ ਸੁਸ਼ੀਲ ਕੁਮਾਰ ਅਤੇ ਲਖਵਿੰਦਰ ਸਿੰਘ ਨੇ ਸਮੂਹ ਸਟਾਫ਼ ਨੂੰ ਤੰਬਾਕੂ ਦਾ ਸੇਵਨ ਨਾ ਕਰਨ ਦੀ ਸਹੁੰ ਚੁਕਾਈ ਅਤੇ ਇਲਾਕੇ ਦੇ ਲੋਕਾਂ ਨੂੰ ਤੰਬਾਕੂ ਦੇ ਸੇਵਨ ਨਾਲ ਹੋਣ ਵਾਲੇ ਨੁਕਸਾਨਾਂ ਤੋਂ ਜਾਣੂ ਕਰਵਾ ਕੇ ਤੰਬਾਕੂ ਦਾ ਸੇਵਨ ਨਾ ਕਰਨ ਲਈ ਪ੍ਰੇਰਿਤ ਕਰਨ ਲਈ ਡਿਊਟੀਆਂ ਵੀ ਲਗਾਈਆਂ |
ਬੀਈਈ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਫਾਜ਼ਿਲਕਾ ਜ਼ਿਲ੍ਹੇ ਦੇ ਸਰਕਾਰੀ ਹਸਪਤਾਲ ਅਬੋਹਰ, ਫਾਜ਼ਿਲਕਾ, ਸੀਐਚਸੀ ਜਲਾਲਾਬਾਦ, ਖੂਈਖੇੜਾ, ਸੀਤੋਗੰਨੋ ਅਤੇ ਡੱਬਵਾਲਾ ਕਲਾਂ ਵਿੱਚ ਵੀ ਨਸ਼ਾ ਛੁਡਾਊ ਕੇਂਦਰ ਸਥਾਪਿਤ ਕੀਤੇ ਗਏ ਹਨ। ਇਨ੍ਹਾਂ ਕੇਂਦਰਾਂ ਵਿੱਚ ਹੁਣ ਤੱਕ ਇਲਾਕੇ ਦੇ ਸੈਂਕੜੇ ਲੋਕ ਵੱਖ-ਵੱਖ ਕਿਸਮਾਂ ਦੇ ਨਸ਼ਿਆਂ ਦੇ ਸੇਵਨ ਤੋਂ ਮੁਕਤ ਹੋ ਚੁੱਕੇ ਹਨ। ਇਸ ਤੋਂ ਇਲਾਵਾ ਫਾਜ਼ਿਲਕਾ ਦੇ ਨਜ਼ਦੀਕ ਪਿੰਡ ਜੱਟਾਂ ਵਾਲੀ ਵਿਖੇ ਵੀ ਇੱਕ ਪੁਨਰਵਾਸ ਕੇਂਦਰ ਸਥਾਪਿਤ ਕੀਤਾ ਗਿਆ ਹੈ, ਜਿੱਥੇ ਨਸ਼ਾ ਛੱਡਣ ਤੋਂ ਬਾਅਦ ਵੀ ਨਸ਼ੇ ਦੀ ਲਤ ਵਿੱਚ ਫਸਣ ਵਾਲੇ ਲੋਕਾਂ ਨੂੰ ਇੱਥੇ ਰੱਖਿਆ ਜਾਂਦਾ ਹੈ ਅਤੇ ਉਨ੍ਹਾਂ ਨੂੰ ਹੌਲੀ-ਹੌਲੀ ਨਸ਼ਾ ਛੱਡ ਦਿੱਤਾ ਜਾਂਦਾ ਹੈ

Leave a Reply

Your email address will not be published. Required fields are marked *