ਬਾਹਰਲੇ ਰਾਜਾਂ ਤੋਂ ਕਣਕ ਦੀ ਅਣਅਧਿਕਾਰਤ ਸਪਲਾਈ ਨੂੰ ਰੋਕਣ ਲਈ ਬੋਹਾ ਤੇ ਸਰਦੂਲਗੜ੍ਹ ਹੱਦਾਂ ‘ਤੇ ਬੈਰੀਅਰ ਸਥਾਪਿਤ

ਮਾਨਸਾ, 24 ਅਪ੍ਰੈਲ: ਜ਼ਿਲ੍ਹਾ ਮੰਡੀ ਅਫ਼ਸਰ, ਸ੍ਰੀ ਗੌਰਵ ਗਰਗ ਨੇ ਦੱਸਿਆ ਕਿ ਹਾੜ੍ਹੀ ਸੀਜਨ 2026-27 ਦੌਰਾਨ ਬਾਹਰਲੇ ਰਾਜਾਂ ਤੋਂ ਅਣ-ਅਧਿਕਾਰਤ ਕਣਕ ਦੀ ਸਪਲਾਈ ਨੂੰ ਰੋਕਣ ਲਈ ਪੰਜਾਬ ਮੰਡੀ ਬੋਰਡ ਵੱਲੋ ਮਾਰਕਿਟ ਕਮੇਟੀ, ਬੋਹਾ ਅਧੀਨ ਰਤੀਆ ਰੋਡ, ਬੋਹਾ ਅਤੇ ਮਾਰਕਿਟ ਕਮੇਟੀ ਸਰਦੂਲਗੜ੍ਹ ਅਧੀਨ ਸਿਰਸਾ ਰੋਡ ਸਰਦੂਲੇਵਾਲਾ ਵਿਖੇ 02 ਬੈਰੀਅਰ ਸਥਾਪਿਤ ਕੀਤੇ ਗਏ ਹਨ। 

ਉਨ੍ਹਾਂ ਦੱਸਿਆ ਕਿ ਇੰਨ੍ਹਾਂ ਬੈਰੀਅਰ ਉੱਪਰ ਪੰਜਾਬ ਮੰਡੀ ਬੋਰਡ/ਮਾਰਕਿਟ ਕਮੇਟੀ ਵੱਲੋ 24×7 ਘੰਟਿਆਂ ਲਈ ਆਪਣੇ ਕਰਮਚਾਰੀ ਤੈਨਾਤ ਕੀਤੇ ਗਏ ਹਨ ਤਾਂ ਜੋ ਬਾਹਰਲੇ ਰਾਜਾਂ ਤੋਂ ਗੈਰ ਕਾਨੂੰਨੀ ਤੌਰ ‘ਤੇ ਅਣਅਧਿਕਾਰਤ ਕਣਕ ਦੀ ਸਪਲਾਈ ਨੂੰ ਰੋਕਿਆ ਜਾ ਸਕੇ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਕੋਈ ਬਾਹਰਲੇ ਰਾਜਾਂ ਤੋਂ ਅਣਅਧਿਕਾਰਤ ਕਣਕ ਨਹੀ ਆਉਣ ਦਿੱਤੀ ਜਾਵੇਗੀ। ਜੇਕਰ ਕੋਈ ਵਿਅਕਤੀ ਜਾਂ ਫਰਮ ਬਾਹਰਲੇ ਰਾਜ ਤੋ ਕਣਕ ਮੰਗਵਾਉਦੀ ਹੈ ਤਾਂ ਉਸ ਵਿਅਕਤੀ ਜਾਂ ਫਰਮ ਵਿਰੁੱਧ ਬਣਦੀ ਸਖ਼ਤ ਕਾਰਵਾਈ ਕੀਤੀ ਜਾਵੇਗੀ।


Posted

in

, ,

by

Comments

Leave a Reply

Your email address will not be published. Required fields are marked *