ਪੰਜਾਬ ਦੇ ਮੋਗਾ ਵਿੱਚ ਬੋਲੈਰੇ ਕਾਰ ਨੇ ਬਾਈਕ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਦੇ ਵਿੱਚ ਪਿੰਡ ਫੂਲਵਾਲਾ ਦੇ ਰਹਿਣ ਵਾਲੇ 18 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ। ਦੱਸ ਦਈਏ ਕਿ ਇਹ ਹਾਦਸਾ ਪਿੰਡ ਨੱਥੋਰੇ ਨੇੜੇ ਵਾਪਰਿਆ। ਥਾਣਾ ਬਾਘਾ ਪੁਰਾਣਾ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਫਸਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਜਗਦੀਸ਼ ਕੁਮਾਰ ਪੁੱਤਰ ਵੀਰਭਾਨ ਵਾਸੀ ਪਿੰਡ ਫੂਲਵਾਲਾ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਉਸ ਦਾ ਛੋਟਾ ਭਰਾ ਹਰਪ੍ਰੀਤ ਸਿੰਘ ਆਪਣੇ ਸਾਈਕਲ ’ਤੇ ਨੱਥੋਕੇ ਨੇੜੇ ਪਿੰਡ ਫੂਲਵਾਲਾ ਆ ਰਿਹਾ ਸੀ। ਰਸਤੇ ਵਿੱਚ ਇੱਕ ਤੇਜ਼ ਰਫ਼ਤਾਰ ਬੋਲੈਰੋ ਨੇ ਉਸਨੂੰ ਟੱਕਰ ਮਾਰ ਦਿੱਤੀ। ਇਸ ਦੇ ਨਾਲ ਹੀ ਮੇਰੇ ਭਰਾ ਹਰਪ੍ਰੀਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਵੀਰਭਾਨ ਦੇ ਬਿਆਨਾਂ ‘ਤੇ ਡਰਾਈਵਰ ਮੰਗਾ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਬਾਘਾ ਪੁਰਾਣਾ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।