ਫਾਜਿਲਕਾ 21 ਜੁਲਾਈ
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਜੀਵਨਜੋਤ 2.0 ਨੂੰ ਜ਼ਿਲ੍ਹੇ ਵਿਚ ਪ੍ਰਭਾਵੀ ਤਰੀਕੇ ਨਾਲ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਇੱਥੇ ਅਧਿਕਾਰੀਆਂ ਨਾਲ ਬੈਠਕ ਕੀਤੀ। ਉਨ੍ਹਾਂ ਨੇ ਕਿਹਾ ਕਿ ਇਸ ਮਿਸ਼ਨ ਤਹਿਤ ਟੀਮਾਂ ਬਣਾ ਕੇ ਬਾਲ ਭਿੱਖਿਆ ਰੋਕਣ ਲਈ ਜ਼ਿਲ੍ਹੇ ਵਿਚ ਕਾਰਵਾਈ ਕੀਤੀ ਜਾਵੇ ਅਤੇ ਜਿੱਥੇ ਕਿਤੇ ਜਰੂਰਤ ਮਹਿਸੂਸ ਹੋਵੇ ਬੱਚਿਆਂ ਦਾ ਡੀਐਨਏ ਟੈਸਟ ਵੀ ਕਰਵਾਇਆ ਜਾਵੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਬੱਚਿਆਂ ਨੂੰ ਅਗਵਾ ਕਰਕੇ ਜਾਂ ਕਿਸੇ ਗਲਤ ਤਰੀਕੇ ਨਾਲ ਕਿਸੇ ਗਿਰੋਹ ਵੱਲੋਂ ਭੀਖ ਨਾ ਮੰਗਵਾਈ ਜਾ ਰਹੀ ਹੋਵੇ
ਉਨ੍ਹਾਂ ਨੇ ਦੱਸਿਆ ਕਿ ਬੱਚਿਆਂ ਤੋਂ ਭੀਖ ਮੰਗਵਾਉਣ ਵਾਲੇ ਲੋਕਾਂ ਨੂੰ 5 ਸਾਲ ਤੱਕ ਦੀ ਸਜਾ ਤੇ 1 ਲੱਖ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ। ਇਸੇ ਤਰਾਂ ਬੱਚਿਆਂ ਨੂੰ ਕਿਸੇ ਤਰਾਂ ਦੇ ਮਾਦਕ ਪਦਾਰਥ ਦੇਣ ਵਾਲੇ ਨੂੰ 7 ਸਾਲ ਤੱਕ ਦੀ ਸਜਾ ਤੇ 1 ਲੱਖ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ। ਇਸੇ ਤਰਾਂ ਬੱਚਿਆਂ ਦੀ ਤਸਕਰੀ ਕਰਨ ਵਾਲੇ ਨੂੰ 10 ਸਾਲ ਤੋਂ ਉਮਰ ਕੈਦ ਤੱਕ ਦੀ ਸਜਾ ਤੇ ਜੁਰਮਾਨਾ ਹੋ ਸਕਦੇ ਹਨ।
ਉਨ੍ਹਾਂ ਨੇ ਕਿਹਾ ਕਿ ਟੀਮ ਜਦੋਂ ਕਿਸੇ ਭੀਖ ਮੰਗ ਰਹੇ ਬੱਚੇ ਨੂੰ ਰਸਕਿਉ ਕਰੇ ਤਾਂ ਉਸ ਨੂੰ ਬਾਲ ਭਲਾਈ ਕਮੇਟੀ ਦੇ ਸਨਮੁੱਖ ਪੇਸ਼ ਕਰੇ ਜਿੰਨ੍ਹਾਂ ਵੱਲੋਂ ਜੇਜੇ ਐਕਟ ਤਹਿਤ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਨੂੰ ਵੀ ਕਿਹਾ ਕਿ ਜੇਕਰ ਕੋਈ ਬੱਚਾ ਲੰਬਾ ਸਮਾਂ ਸਕੂਲ ਤੋਂ ਗੈਰਹਾਜਰ ਰਹਿੰਦਾ ਹੈ ਤਾਂ ਉਸ ਸਬੰਧੀ ਵੀ ਪੜਤਾਲ ਕੀਤੀ ਜਾਵੇ।
ਬੈਠਕ ਵਿਚ ਜ਼ਿਲ੍ਹਾ ਬਾਲ ਕਮੇਟੀ ਦੇ ਚੇਅਰਪਰਸਨ ਨਵੀਨ ਜਸੁਜਾ, ਜਿਲ਼੍ਹਾ ਪ੍ਰੋਗਰਾਮ ਅਫਸਰ ਨਵਦੀਪ ਕੌਰ, ਡੀਸੀਪੀਓ ਰੀਤੂ ਬਾਲਾ, ਡਿਪਟੀ ਮੈਡੀਕਲ ਕਮਿਸ਼ਨਰ ਡਾ ਐਰਿਕ, ਜ਼ਿਲ੍ਹਾ ਸਿੱਖਿਆ ਅਫ਼ਸਰ ਅਜੈ ਸ਼ਰਮਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਪਰਵਿੰਦਰ ਸਿੰਘ, ਪੁਲਿਸ ਵਿਭਾਗ ਤੋਂ ਵੀਨਾ ਰਾਣੀ ਵੀ ਹਾਜਰ ਸਨ।

Leave a Reply

Your email address will not be published. Required fields are marked *