ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਲਕਾ ਲਹਿਰਾ ਦੇ 08 ਪਿੰਡਾਂ ਵਿੱਚ ਕਰੀਬ 02.5 ਕਰੋੜ ਰੁਪਏ ਦੀ ਲਾਗਤ ਨਾਲ 12 ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

ਲਹਿਰਾ/ ਮੂਣਕ/ ਖਨੌਰੀ, 11 ਅਗਸਤ

ਮੁੱਖ ਮੰਤਰੀ, ਪੰਜਾਬ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਦਿਨ-ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਲਹਿਰਾ ਵਿਖੇ ਵਿਕਾਸ ਕਾਰਜ ਜੰਗੀ ਪੱਧਰ ਉੱਤੇ ਜਾਰੀ ਹਨ ਤੇ ਇਸ ਹਲਕੇ ਨੂੰ ਨਮੂਨੇ ਦਾ ਹਲਕਾ ਬਨਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।

ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਹਲਕਾ ਲਹਿਰਾ ਦੇ 08 ਪਿੰਡਾਂ ਵਿੱਚ ਕਰੀਬ 02.5 ਕਰੋੜ ਰੁਪਏ ਦੀ ਲਾਗਤ ਨਾਲ 12 ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣ ਮੌਕੇ ਕੀਤਾ। ਕੈਬਨਿਟ ਮੰਤਰੀ ਨੇ ਇਸ ਮੌਕੇ ਪਿੰਡ ਬੁਸਹਿਰਾ ਵਿਖੇ 40 ਲੱਖ ਰੁਪਏ ਨਾਲ ਬਣਨ ਵਾਲੇ ਪੰਚਾਇਤ ਘਰ ਦਾ, ਅਨਦਾਨਾ ਵਿਖੇ 35 ਲੱਖ ਰੁਪਏ ਦੀ ਲਾਗਤ ਨਾਲ ਹੈਲਥ ਵੈਲਨੈਸ ਸੈਂਟਰ, 25 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪੰਚਾਇਤ ਘਰ ਅਤੇ 06.32 ਲੱਖ ਰੁਪਏ ਦੀ ਲਾਗਤ ਨਾਲ ਪਸ਼ੂ ਡਿਸਪੈਂਸਰੀ ਦਾ, 40 ਲੱਖ ਰੁਪਏ ਦੀ ਲਾਗਤ ਨਾਲ ਬਨਾਰਸੀ ਵਿਖੇ ਪੰਚਾਇਤ ਘਰ, ਗੁਲਾੜੀ ਵਿਖੇ 35 ਲੱਖ ਰੁਪਏ ਦੀ ਲਾਗਤ ਨਾਲ ਹੈਲਥ ਵੈਲਨੈਸ ਸੈਂਟਰ, ਭੂਲਣ ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ ਪੰਚਾਇਤ ਘਰ, ਮਕਰੌੜ ਸਾਹਿਬ ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ ਪੰਚਾਇਤ ਘਰ ਤੇ 10 ਲੱਖ ਰੁਪਏ ਦੀ ਲਾਗਤ ਨਾਲ ਆਂਗਣਵਾੜੀ ਸੈਂਟਰ ਅਤੇ 10 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਆਯੁਰਵੈਦਿਕ ਡਿਸਪੈਂਸਰੀ, ਰਾਮਪੁਰ ਗੁੱਜਰਾਂ ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪੰਚਾਇਤ ਘਰ, ਬੱਲਰਾਂ ਵਿਖੇ 35 ਲੱਖ ਰੁਪਏ ਦੀ ਲਾਗਤ ਨਾਲ ਹੈਲਥ ਵੈਲਨੈਸ ਸੈਂਟਰ ਅਤੇ 25 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪੰਚਾਇਤ ਘਰ ਦਾ ਨੀਂਹ ਪੱਥਰ ਰੱਖਿਆ। ਸ਼੍ਰੀ ਗੋਇਲ ਨੇ ਕਿਹਾ ਕਿ ਹਲਕੇ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਤੇ ਇਸ ਹਲਕੇ ਨੂੰ ਨਮੂਨੇ ਦਾ ਹਲਕਾ ਬਨਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।

ਸ਼੍ਰੀ ਗੋਇਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਰ ਖੇਤ ਤਕ ਨਹਿਰੀ ਪਾਣੀ ਪੁੱਜਦਾ ਕੀਤੇ ਜਾਣ ਦੇ ਕੀਤੇ ਵਾਅਦੇ ਮੁਤਾਬਕ ਕੀਤੇ ਕੰਮ ਨਾਲ
ਕਈ ਖੇਤਾਂ ਨੂੰ ਕਰੀਬ 30 ਸਾਲ ਬਾਅਦ ਨਹਿਰੀ ਪਾਣੀ ਮਿਲਿਆ ਹੈ। ਸੂਬੇ ਦੇ ਨਹਿਰੀ ਸਿਸਟਮ ਦੇ ਵਿਕਾਸ ਹਿਤ “ਆਪ” ਸਰਕਾਰ ਨੇ ਪਿਛਲੇ ਸਾਲਾਂ ਵਿੱਚ ਕਰੀਬ 4500 ਕਰੋੜ ਰੁਪਏ ਦੇ ਕੰਮ ਕਰਵਾਏ ਹਨ ਤੇ ਸੂਬੇ ਦੇ ਨਹਿਰੀ ਪ੍ਰਬੰਧ ਦੇ ਵਿਕਾਸ ਲਈ ਇਸ ਸਾਲ ਕਰੀਬ 3264 ਕਰੋੜ ਰੁਪਏ ਖਰਚੇ ਜਾ ਰਹੇ ਹਨ।

ਸ਼੍ਰੀ ਗੋਇਲ ਨੇ ਦੱਸਿਆ ਕਿ ਸੂਬੇ ਵਿੱਚ ਮੌਜੂਦਾ ਸਰਕਾਰ ਬਣਨ ਤਕ ਪੰਜਾਬ ਦੇ ਹਿੱਸੇ ਦਾ ਤੀਜਾ ਹਿੱਸਾ ਪਾਣੀ ਵਰਤਿਆ ਹੀ ਨਹੀਂ ਜਾ ਰਿਹਾ ਸੀ ਕਿਉਂਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਦੇ ਨਹਿਰੀ ਪ੍ਰਬੰਧ ਨੂੰ ਠੀਕ ਕਰਨ ਵੱਲ ਧਿਆਨ ਨਹੀਂ ਦਿੱਤਾ ਸੀ। ਪਰ ਮੌਜੂਦਾ ਸਰਕਾਰ ਦੇ ਯਤਨਾਂ ਸਦਕਾ ਨਹਿਰੀ ਪਾਣੀ ਦੀ ਵਰਤੋਂ 62 ਫ਼ੀਸਦ ਤੋਂ 86 ਫ਼ੀਸਦ ਤਕ ਪੁੱਜ ਗਈ ਹੈ।

ਇਸ ਮੌਕੇ ਕੈਬਨਿਟ ਮੰਤਰੀ ਨੇ ਦੱਸਿਆ ਕਿ ਹਲਕੇ ਦੇ ਵੱਡੀ ਗਿਣਤੀ ਪਿੰਡਾਂ ਵਿੱਚ ਨਹਿਰੀ ਪਾਣੀ ਦੀਆਂ ਪਾਈਪ ਲਾਈਨਾਂ ਪਾਉਣ ਦਾ ਕੰਮ ਜੰਗੀ ਪੱਧਰ ਉੱਤੇ ਜਾਰੀ ਹੈ, ਜਿਸ ਨਾਲ ਹਲਕੇ ਦੇ ਵੱਡੇ ਖੇਤਰ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ ਅਤੇ ਧਰਤੀ ਹੇਠਲੇ ਪਾਣੀ ਉੱਤੇ ਨਿਰਭਰਤਾ ਘਟੇਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਦਰਿਆਵਾਂ ‘ਚ ਪਾਣੀ ਦੇ ਪੱਧਰ ਦੀ ਨਿਗਰਾਨੀ ਲਗਾਤਾਰ ਕੀਤੀ ਜਾ ਰਹੀ ਹੈ। ਹੜ੍ਹਾਂ ਦੀ ਰੋਕਥਾਮ ਹਿਤ ਪੰਜਾਬ ਸਰਕਾਰ ਵੱਲੋਂ ਦਰਿਆਵਾਂ ਦੇ ਕੰਢੇ ਚੌੜੇ ਤੇ ਮਜ਼ਬੂਤ ਕੀਤੇ ਗਏ ਹਨ, ਜਿਸ ਨਾਲ ਇਕ ਤਾਂ ਪਾੜ ਪੈਣ ਦੀ ਸੰਭਾਵਨਾ ਬਹੁਤ ਘੱਟ ਗਈ ਹੈ, ਦੂਜਾ ਜੇਕਰ ਲੋੜ ਪੈਂਦੀ ਹੈ ਤਾਂ ਦਰਿਆਵਾਂ ਦੇ ਕੰਢੇ ਉੱਤੇ ਮਸ਼ੀਨਰੀ ਸੌਖੇ ਤਰੀਕੇ ਨਾਲ ਚੱਲ ਸਕਦੀ ਹੈ। ਪ੍ਰਸ਼ਾਸਨ ਵੱਲੋਂ ਰੇਤੇ ਦੇ ਲੋੜੀਂਦੇ ਗੱਟੇ ਤਿਆਰ ਰੱਖੇ ਗਏ ਹਨ। ਇਸ ਦੇ ਨਾਲ-ਨਾਲ ਲੋਹੇ ਦੇ ਜਾਲਾਂ ਦਾ ਵੀ ਪੂਰਾ ਪ੍ਰਬੰਧ ਕੀਤਾ ਗਿਆ ਹੈ।

ਸ਼੍ਰੀ ਗੋਇਲ ਨੇ ਕਿਹਾ ਕਿ ਜਿਵੇਂ ਹੀ ਹੜ੍ਹ ਸਬੰਧੀ ਕੋਈ ਅਲਰਟ ਪ੍ਰਾਪਤ ਹੁੰਦਾ ਹੈ ਤਾਂ ਫੌਰੀ ਹੀ ਸਬੰਧਤ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਤਬਦੀਲ ਕਰ ਦਿੱਤਾ ਜਾਵੇਗਾ। ਸੂਬੇ ਵਿੱਚ ਵੱਖੋ-ਵੱਖ ਕੰਟਰੋਲ ਰੂਮ ਸਥਾਪਤ ਕੀਤੇ ਜਾ ਚੁੱਕੇ ਹਨ। ਰਾਹਤ ਕੈਂਪਾਂ ਦੀ ਸੂਚੀ, ਕਮਿਊਨੀਕੇਸ਼ਨ ਪਲਾਨ, ਹੌਟ ਸਪੌਟ ਸਥਾਨਾਂ ਦੀ ਸੂਚੀ ਵੀ ਤਿਆਰ ਹੈ। ਖੇਤੀਬਾੜੀ ਵਿਭਾਗ ਅਤੇ ਪਸ਼ੂ ਪਾਲਣ ਵਿਭਾਗ ਨੂੰ ਪਸ਼ੂਆਂ ਲਈ ਹਰਾ ਅਤੇ ਸੁੱਕਾ ਚਾਰੇ ਦਾ ਪ੍ਰਬੰਧ ਕਰਨ ਬਾਰੇ ਕਿਹਾ ਗਿਆ ਹੈ।

ਇਸ ਦੌਰਾਨ ਪੀ.ਏ. ਰਾਕੇਸ਼ ਕੁਮਾਰ ਗੁਪਤਾ ਸਮੇਤ
ਜੋਗੀਰਾਮ ਬਲਾਕ ਪਧਾਨ ਪਿੰਡ ਭੂੱਲਣ,
ਸੁਰਿੰਦਰ ਬਬਲੀ ਪਿੰਡ ਬਨਾਰਸੀ, ਬੀਰਭਾਨ ਕਾਸਲ ਪਧਾਨ ਟੱਰਕ ਯੂਨੀਅਨ ਖਨੌਰੀ ਮੰਡੀ, ਭਗਵੰਤ ਸਿੰਘ ਪਿੰਡ ਮੰਡਵੀ,ਰਾਮਚੰਦਰ ਬੁਸਹਿਰਾ
,ਪਾਲਾ ਸਿੰਘ ਸਾਬਕਾ ਸਰਪੰਚ ਪਿੰਡ ਬੁਸਹਿਰਾ, ਸੁਭਾਸ਼ ਚੰਦ ਬੰਗਾਂ, ਸੂਬਾ ਸਿੰਘ ਅਨਦਾਣਾ, ਬਲਜੀਤ ਸਿੰਘ, ਚਾਦੀਰਾਮ ਸਰਪੰਚ ਅਨਦਾਣਾ, ਸੁਰੇਸ ਸਰਪੰਚ, ਰਿਸੀਪਾਲ ਨੰਬਰਦਾਰ,ਮਹਾਵੀਰ ਸਰਮਾਂ,ਵਜੀਰ ਸਿੰਘ, ਰਿਸੀਪਾਲ ਸਰਪੰਚ ਪਿੰਡ ਗੁਲਾੜੀ, ਮਨਜੀਤ ਨੰਬਰਦਾਰ, ਗੁਰਮੱਖ ਸਿੰਘ ਫੋਜੀ,ਭੀਮ ਗਿਰ,ਤਰਸੇਮ ਸਿੰਘ, ਹਰਮੇਲ ਸਿੰਘ,ਮੰਗਤ ਸਿੰਘ ਰਾਮਪੁਰਾ,ਬਬਲੀ ਸਿੰਘ ਸਾਬਕਾ ਸਰਪੰਚ ਪਿੰਡ ਰਾਮਪੁਰਾ,ਸਤੀਸ ਸਿੰਗਲਾ ਪਧਾਨ ਟੱਰਕ ਯੂਨੀਅਨ ਮੂਨਕ ਮੰਡੀ,ਮਿੰਠੂ ਸੈਣੀ ਮੂਨਕ ਮੰਡੀ ਅਤੇ ਵੱਖ ਵੱਖ ਪਿੰਡਾਂ ਦੇ ਸਰਪੰਚ ਪੰਚਾਇਤ ਮੈਂਬਰ ਅਤੇ ਪਾਰਟੀ ਦੇ ਉਹਦੇਦਾਰ ਸਾਹਿਬਾਨ ਹਾਜ਼ਰ ਸਨ।


Posted

in

by

Tags:

Comments

Leave a Reply

Your email address will not be published. Required fields are marked *