ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਹਲਕਾ ਮਲੋਟ ‘ਚ ਸੱਤ ਵੱਖ-ਵੱਖ ਥਾਵਾਂ ‘ਤੇ ਰੱਖੇ ਸਿਹਤ ਕੇਂਦਰਾਂ ਦੇ ਨੀਂਹ ਪੱਥਰ

ਮਲੋਟ/ਸ੍ਰੀ ਮੁਕਤਸਰ ਸਾਹਿਬ, 02 ਅਗਸਤ –

ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਰਾਮਗੜ ਚੂੰਗਾ, ਮਹਾਂ ਬੱਧਰ, ਬਾਮ, ਤਾਮਕੋਟ, ਝੋਰੜ, ਈਨਾ ਖੇੜਾ ਅਤੇ ਪਿੰਡ ਮਲੋਟ ਵਿਖੇ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਲਿਆਉਣ ਦੇ ਮਕਸਦ ਨਾਲ ਤਿਆਰ ਜਾਣ ਵਾਵੇ ਸਿਹਤ ਕੇਂਦਰਾਂ ਦੇ ਨੀਂਹ ਪੱਥਰ ਰੱਖਣ ਦੀ ਰਸਮ ਅਦਾ ਕੀਤੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਹਰ ਇੱਕ ਸਿਹਤ ਕੇਂਦਰ ਤਕਰੀਬਨ 35 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾਵੇਗਾ ਅਤੇ ਇੱਥੇ ਮੈਡੀਕਲ ਸਹਾਇਤਾ ਦੇ ਨਾਲ-ਨਾਲ ਦਵਾਈਆਂ ਦੀ ਪੂਰੀ ਉਪਲਬਧਤਾ ਵੀ ਯਕੀਨੀ ਬਣਾਈ ਜਾਵੇਗੀ।

ਇਸ ਮੌਕੇ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਸਿਹਤ ਸੁਵਿਧਾਵਾਂ ਦੇ ਖੇਤਰ ਵਿੱਚ ਮੋਹਰੀ ਬਣਾਉਣ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਪੁੱਟੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਹਲਕਾ ਮਲੋਟ ਦੇ ਵੱਖ-ਵੱਖ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਲਗਾਤਾਰ ਵਿਕਾਸ ਪ੍ਰੋਜੈਕਟ ਪ੍ਰਗਤੀ ਅਧੀਨ ਹਨ।

ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਵੱਖ-ਵੱਖ ਪਿੰਡਾਂ ਵਿੱਚ ਬਣਨ ਵਾਲੇ ਇਹ ਹੈਲਥ ਤੇ ਵੈਲਨੈਸ ਸੈਂਟਰ ਲੋਕਾਂ ਨੂੰ ਮਿਆਰੀ ਸਿਹਤ ਸੁਵਿਧਾਵਾਂ ਮੁਹਈਆ ਕਰਵਾਉਣ ਵਿੱਚ ਸਫਲ ਸਾਬਤ ਹੋਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਗਏ ਹਰ ਇੱਕ ਵਾਅਦੇ ਨੂੰ ਤਰਜੀਹ ਦੇ ਅਧਾਰ ਤੇ ਪੂਰਾ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਮੁਕੰਮਲ ਅਤੇ ਸਥਾਈ ਹੱਲ ਲਈ ਵੀ ਉਨ੍ਹਾਂ ਦੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਜ਼ਰੂਰਤ ਅਨੁਸਾਰ ਲਗਾਤਾਰ ਫੰਡ ਜਾਰੀ ਕੀਤੇ ਜਾ ਰਹੇ ਹਨ।

ਇਸ ਮੌਕੇ ਚੇਅਰਮੈਨ ਸਹਿਕਾਰੀ ਬੈਂਕ ਜਗਦੇਵ ਸਿੰਘ ਬਾਮ, ਕੈਬਨਿਟ ਮੰਤਰੀ ਦੇ ਨਿੱਜੀ ਸਹਾਇਕ ਸ਼ਿੰਦਰਪਾਲ ਸਿੰਘ ਅਤੇ ਅਰਸ਼ਦੀਪ ਸਿੰਘ ਸਿੱਧੂ, ਮਨਜਿੰਦਰ ਸਿੰਘ ਕਾਕਾ ਉੜਾਂਗ, ਜਗਮੀਤ ਸਿੰਘ ਸਰਪੰਚ ਬਾਮ, ਸਤਪਾਲ ਸਿੰਘ, ਗੁਰਭਗਤ ਸਿੰਘ ਬਲਾਕ ਪ੍ਰਧਾਨ, ਗੁਰਪ੍ਰੀਤ ਸਿੰਘ ਚੱਕ ਤਾਮਕੋਟ ਬਲਾਕ ਪ੍ਰਧਾਨ,  ਗੁਰਪ੍ਰੀਤ ਸਿੰਘ ਬਲਾਕ ਪ੍ਰਧਾਨ ਚੱਕ ਸ਼ੇਰੇਵਾਲਾ, ਸਿਮਰਨਜੀਤ ਸਿੰਘ ਬਲਾਕ ਪ੍ਰਧਾਨ ਲੱਖੇਵਾਲਾ, ਮੀਕਾ ਬਲਾਕ ਪ੍ਰਧਾਨ ਈਨਾ ਖੇੜਾ ਅਤੇ ਅਮਨਦੀਪ ਕੌਰ ਸਰਪੰਚ ਤਾਮਕੋਟ ਹਾਜ਼ਰ ਸਨ।

Leave a Reply

Your email address will not be published. Required fields are marked *