ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵਲੋਂ ਪਿੰਡ ਬੱਸੀ ਮਰੂਫ ਸਿਆਲਾਂ ’ਚ ’ਮੁੱਖ ਮੰਤਰੀ ਪਿੰਡ ਜਿੰਮ’ ਦੀ ਸ਼ੁਰੂਆਤ

ਹੁਸ਼ਿਆਰਪੁਰ, 5 ਅਕਤੂਬਰ : ਪੰਜਾਬ ਦੇ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਨੇੜਲੇ ਪਿੰਡ ਬੱਸੀ ਮਰੂਫ ਸਿਆਲਾਂ ਵਿਖੇ ਬਾਡੀ ਬਿਲਡਰ ਸੰਦੀਪ ਸਿੰਘ ਲਹਿਰੀ ਦੀ ਯਾਦ ਵਿਚ ’ਮੁੱਖ ਮੰਤਰੀ ਪਿੰਡ ਜਿੰਮ’ ਦੀ ਸ਼ੁਰੂਆਤ ਕਰਦਿਆਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਆਪਣੀਆਂ ਪਸੰਦੀਦਾ ਖੇਡਾਂ ਨੂੰ ਅਪਨਾ ਕੇ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ ’ਤੇ ਨਾਮਣਾ ਖੱਟ ਕੇ ਖੇਡਾਂ ਦੇ ਖੇਤਰ ਵਿਚ ਸੂਬੇ ਦਾ ਨਾਂ ਹੋਰ ਚਮਕਾਇਆ ਜਾਵੇ।
ਪਿੰਡ ਵਾਸੀਆਂ ਵਲੋਂ ਸਵ: ਸੰਦੀਪ ਸਿੰਘ ਲਹਿਰੀ ਦੀ ਯਾਦ ਵਿਚ ਲਾਏ ਗਏ ਖੂਨਦਾਨ ਕੈਂਪ ਦੀ ਸ਼ੁਰੂਆਤ ਅਤੇ ਕਰੀਬ ਸਾਢੇ 5 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਸਪੋਰਟਸ ਹੈਲਥ ਕਲੱਬ ਲੋਕਾਂ ਨੂੰ ਸਮਰਪਿਤ ਕਰਨ ਉਪਰੰਤ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪਿੰਡ ਦੇ ਨੌਜਵਾਨਾਂ ਦਾ ਖੇਡਾਂ ਦੇ ਨਾਲ-ਨਾਲ ਸਮਾਜ ਭਲਾਈ ਦੇ ਕਾਰਜਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣਾ ਬੇਹੱਦ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਸੂਬੇ ਦੇ ਹਰ ਖੇਤਰ ਵਿਚ ਖੇਡਾਂ ਦੇ ਪ੍ਰਚਾਰ-ਪ੍ਰਸਾਰ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ ਜਿਨ੍ਹਾਂ ਦੇ ਪਿਛਲੇ ਚਾਰ ਸਾਲਾਂ ਦੌਰਾਨ ਵਧੀਆ ਨਤੀਜੇ ਸਾਹਮਣੇ ਆਏ ਹਨ। ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਦੀ ਗੱਲ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਸ ਪਲੇਟਫਾਰਮ ਰਾਹੀਂ 14 ਸਾਲ ਤੋਂ 70 ਸਾਲ ਉਮਰ ਤੱਕ ਦੇ ਖਿਡਾਰੀਆਂ ਨੂੰ ਆਪਣੀਆਂ ਮਨਪਸੰਦ ਖੇਡਾਂ ਵਿਚ ਆਪਣਾ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲ ਦੌਰਾਨ ਹਜ਼ਾਰਾਂ ਲੋਕਾਂ ਨੇ ਇਨ੍ਹਾਂ ਖੇਡਾਂ ਵਿਚ ਭਾਗ ਲੈ ਕੇ ਸੂਬੇ ਅੰਦਰ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਈ ਹੈ ਜੋ ਅੱਗੋਂ ਵੀ ਇਸੇ ਤਰ੍ਹਾਂ ਜਾਰੀ ਰਹੇਗੀ।
ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪਿੰਡ-ਪਿੰਡ ਖੇਡਾਂ ਨੂੰ ਹੋਰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਖੇਡਾਂ ਲਈ 1744 ਕਰੋੜ ਰੁਪਏ ਦਾ ਬਜ਼ਟ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸੂਬੇ ਅੰਦਰ 3148 ਪੇਂਡੂ ਖੇਡ ਮੈਦਾਨ ਬਣਾਏ ਜਾ ਰਹੇ ਹਨ ਜਿਨ੍ਹਾਂ ਵਿਚੋਂ 750 ਤੋਂ ਵੱਧ ਦਾ ਉਦਘਾਟਨ ਹੋ ਚੁੱਕਾ ਹੈ ਜਦਕਿ 6000 ਜਿੰਮ ਪ੍ਰਗਤੀ ਅਧੀਨ ਸਨ ਜਿਨ੍ਹਾਂ ਵਿਚੋਂ 500 ਸਥਾਪਿਤ ਹੋ ਚੁੱਕੇ ਹਨ। ਉਨ੍ਹਾਂ ਨੇ ਪਿੰਡ ਵਾਸੀਆਂ ਅਤੇ ਨੌਜਵਾਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਿੰਡਾਂ ਵਿਚ ਅਜਿਹੇ ਕਾਰਜ ਹੋਣੇ ਲਾਜ਼ਮੀ ਹਨ ਜਿਸ ਨਾਲ ਨੌਜਵਾਨ ਪੀੜ੍ਹੀ ਦੀ ਊਰਜਾ ਨੂੰ ਉਸਾਰੂ ਪਾਸੇ ਵੱਲ ਲਾ ਕੇ ਖੇਡਾਂ ਅਤੇ ਸਮਾਜ ਭਲਾਈ ਦੇ ਖੇਤਰ ਵਿਚ ਇਤਿਹਾਸਕ ਕੰਮ ਕੀਤੇ ਜਾ ਸਕਣ। ਕੈਬਨਿਟ ਮੰਤਰੀ ਨੇ ਪਿੰਡ ਦੇ ਮੋਹਤਬਰਾਂ ਸਮੇਤ ਖੂਨਦਾਨੀਆਂ ਅਤੇ ਸਹਿਯੋਗ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ।


Posted

in

,

by

Comments

Leave a Reply

Your email address will not be published. Required fields are marked *