ਅੰਮ੍ਰਿਤਸਰ 29 ਫਰਵਰੀ 2024 —

          ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦੇਸ਼ ਵਿੱਚ ਨਵਾਂ ਇਤਿਹਾਸ ਸਿਰਜਦਿਆਂ ਪਹਿਲੇ ਦੋ ਸਾਲ ਦੇ ਅੰਦਰ ਹੀ ਬੇਰੋਜ਼ਗਾਰਾਂ ਨੂੰ ਨੌਕਰੀਆਂ ਮੁਹੱਈਆ ਕਰਵਾਈਆਂ ਹਨ। ਜਿਸ ਅਧੀਨ ਹੁਣ ਤੱਕ 40 ਹਜ਼ਾਰ ਨਿਯੁਕਤੀ ਪੱਤਰ ਵੰਡ ਕੇ ਬੇਰੋਜ਼ਗਾਰਾਂ ਨੂੰ ਨੌਕਰੀਆਂ ਦਿੱਤੀਆਂ ਹਨ।

ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਵਿੱਚ ਨਗਰ ਕੌਂਸਲ ਦੇ 18 ਫਾਇਰ ਬ੍ਰਿਗੇਡ ਕਰਮੀਆਂ ਨੂੰ ਨਿਯੁਕਤੀ ਪੱਤਰ ਦੇਣ ਸਮੇਂ ਕੀਤਾ। ਉਨਾਂ ਕਿਹਾ ਕਿ ਸਾਡੀ ਸਰਕਾਰ ਦਾ ਮੁੱਖ ਮੰਤਵ ਬੇਰੋਜ਼ਗਾਰਾਂ ਨੂੰ ਨੌਕਰੀਆਂ ਮੁਹੱਈਆ ਕਰਵਾਉਣੀਆਂ ਹਨ ਤਾਂ ਜੋ ਉਹ ਸੂਬੇ ਵਿੱਚ ਰਹਿ ਕੇ ਹੀ ਸੂਬੇ ਦਾ ਵਿਕਾਸ ਕਰ ਸਕਣ। ਉਨਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਭਾਈ ਭਤੀਜਾਵਾਦ ਨੂੰ ਛੱਡ ਕੇ ਕੇਵਲ ਮੈਰਿਟ ਦੇ ਆਧਾਰ ਤੇ ਨੌਕਰੀਆਂ ਦਿੱਤੀਆਂ ਗਈਆਂ ਹਨ। ਸ: ਈ.ਟੀ.ਓ ਨੇ ਕਿਹਾ ਕਿ ਸਾਡੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਅਸੀਂ ਆਮ ਲੋਕਾਂ ਦੇ ਕੰਮ ਹੀ ਕਰ ਰਹੇ ਹਾਂ।ਉਨਾਂ ਕਿਹਾ ਕਿ ਮਾਨ ਸਰਕਾਰ ਨੇ ਸੂਬੇ ਵਿੱਚ ਜੀਰੋ ਟਾਲਰੈਂਸ ਦੀ ਨੀਤੀ ਦੇ ਤਹਿਤ ਕੰਮ ਕਰਦਿਆਂ ਕਈ ਭ੍ਰਿਸ਼ਟਾਚਾਰੀਆਂ ਨੂੰ ਫੜਿਆ ਹੈ।

ਇਸ ਉਪਰੰਤ ਸ: ਈ.ਟੀ.ਓ ਨੇ ਪਿੰਡ ਰਮਾਣਾਚੱਕ ਵਿੱਖੇ ਗਲੀਆਂ ਅਤੇ ਨਾਲੀਆਂ ਦੇ ਕੰਮ ਕਰਨ ਦਾ ਉਦਘਾਟਨ ਕੀਤਾ। ਉਨਾਂ ਦੱਸਿਆ ਕਿ ਇਸ ਕੰਮ ਤੇ 5 ਲੱਖ ਰੁਪਏ ਖਰਚ ਆਉਣਗੇ। ਉਨਾਂ ਐਲਾਨ ਕਰਦਿਆਂ ਕਿਹਾ ਕਿ ਪਿੰਡ ਰਮਾਣਾਚੱਕ ਵਿਖੇ ਕਰੀਬ 22 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਸ਼ੁਰੂ ਕੀਤੇ ਜਾਣਗੇ। ਉਨਾਂ ਦੱਸਿਆ ਕਿ ਰਮਾਣਾਚੱਕ ਤੋਂ ਡੇਹਰੀਵਾਲ ਤੱਕ 5 ਕਿਲੋਮੀਟਰ ਲੰਬੀ ਸੜ੍ਹਕ ਨੂੰ 11 ਫੁੱਟ ਤੋਂ 17 ਫੁੱਟ ਤੱਕ ਚੌੜਾ ਕੀਤਾ ਜਾਵੇਗਾ। ਉਨਾਂ ਇਸ ਮੌਕੇ ਪਿੰਡ ਦੇ ਸਮਸ਼ਾਨਘਾਟ ਲਈ ਦੋ ਲੱਖ ਰੁਪਏ ਅਤੇ ਪਾਣੀ ਸਪਲਾਈ ਦੇ ਕੰਮਾਂ ਲਈ 11.25 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਉਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਪਿੰਡ ਰਮਾਣਾਚੱਕ ਵਿਖੇ ਵਿਕਾਸ ਦੇ ਕੰਮ ਚਲ ਰਹੇ ਹਨ।

ਕੈਬਨਿਟ ਮੰਤਰੀ ਈ.ਟੀ.ਓ ਨੇ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਢਿਲ ਮਿਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਪਿੰਡ ਦੇ ਲੋਕਾਂ ਨੂੰ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਕੋਈ ਵੀ ਕਮੀ ਨਜ਼ਰ ਆਵੇ ਤਾਂ ਤੁਰੰਤ ਉਨਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ। ਉਨਾਂ ਕਿਹਾ ਕਿ ਵਿਕਾਸ ਦੇ ਕੰਮ ਲੋਕਾਂ ਦੇ ਪੈਸਿਆਂ ਨਾਲ ਹੀ ਹੁੰਦੇ ਹਨ ਅਤੇ ਲੋਕਾਂ ਦੇ ਪੈਸਿਆਂ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਮੌਕੇ ਚੇਅਰਮੈਨ ਸੂਬੇਦਾਰ ਛਨਾਖ ਸਿੰਘ, ਚੇਅਰਮੈਨ ਡਾ. ਗੁਰਵਿੰਦਰ ਸਿੰਘ, ਮੈਡਮ ਸੁਹਿੰਦਰ ਕੌਰ, ਮੈਡਮ ਸੁਨੈਨਾ ਰੰਧਾਵਾ, ਬਲਾਕ ਪ੍ਰਧਾਨ ਭੁਪਿੰਦਰ ਸਿੰਘ ਰਮਾਣਾਚੱਕ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾਨਿਵਾਸੀ ਹਾਜ਼ਰ ਸਨ।

Leave a Reply

Your email address will not be published. Required fields are marked *