ਮਾਨਸਾ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਲਹਿਰਾਉਣਗੇ ਕੌਮੀ ਝੰਡਾ

ਮਾਨਸਾ, 13 ਅਗਸਤ:
ਆਜ਼ਾਦੀ ਦੀ 78ਵੀਂ ਵਰ੍ਹੇਗੰਢ ਮੌਕੇ 15 ਅਗਸਤ 2025 ਨੂੰ  ਸਥਾਨਕ ਬਹੁਮੰਤਵੀ ਖੇਡ ਸਟੇਡੀਅਮ, ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਮੌਕੇ ਟਰਾਂਸਪੋਰਟ ਅਤੇ ਜੇਲ੍ਹਾਂ ਮੰਤਰੀ, ਪੰਜਾਬ ਸ੍ਰ. ਲਾਲਜੀਤ ਸਿੰਘ ਭੁੱਲਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ ਅਤੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮਾਨਸਾ ਸ੍ਰ ਕੁਲਵੰਤ ਸਿੰਘ ਨੇ ਅੱਜ ਬਹੁਮੰਤਵੀ ਖੇਡ ਸਟੇਡੀਅਮ, ਮਾਨਸਾ ਵਿਖੇ ਹੋਈ ਫੁੱਲ ਡਰੈੱਸ ਰਿਹਰਸਲ ਤੋਂ ਬਾਅਦ ਦਿੱਤੀ | ਇਸ ਮੌਕੇ ਉਨ੍ਹਾਂ ਨਾਲ ਐਸ.ਐਸ.ਪੀ. ਸ੍ਰੀ ਭਾਗੀਰਥ ਸਿੰਘ ਮੀਨਾ ਵੀ ਮੌਜੂਦ ਸਨ |
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਫੁੱਲ ਡਰੈੱਸ ਰਿਹਰਸਲ ਮੌਕੇ ਪਰੇਡ ਦਾ ਨਿਰੀਖਣ ਕੀਤਾ ਅਤੇ ਪਰੇਡ ਤੋਂ ਸਲਾਮੀ ਲਈ | ਇਸ ਤੋਂ ਬਾਅਦ ਵੱਖ ਵੱਖ ਸਕੂਲੀ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਅਤੇ ਪੀ.ਟੀ. ਸ਼ੋਅ ਦੀ ਪੇਸ਼ਕਾਰੀ ਕੀਤੀ ਗਈ |
ਉਨ੍ਹਾਂ 15 ਅਗਸਤ ਮੌਕੇ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਸ਼ਹਿਰ ਵਾਸੀਆਂ ਨੂੰ ਸ਼ਾਮਿਲ ਹੋਣ ਦਾ ਸੱਦਾ ਦਿੱਤਾ | ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਪਰੇਡ ਤੋਂ ਇਲਾਵਾ ਵੱਖ ਵੱਖ ਸਿੱਖਿਆ ਸੰਸਥਾਵਾਂ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਜਾਣ ਵਾਲੇ ਸੱਭਿਆਚਾਰਕ ਅਤੇ ਦੇਸ਼ ਭਗਤੀ ‘ਤੇ ਆਧਾਰਿਤ ਪ੍ਰੋਗਰਾਮ ਦਾ ਆਯੋਜਨ ਹੋਵੇਗਾ |
ਉਨ੍ਹਾਂ ਦੱਸਿਆ ਕਿ ਸਮਾਗਮ ਮੌਕੇ 15 ਅਗਸਤ ਨੂੰ  ਹੋਣ ਵਾਲੀ ਪਰੇਡ ਵਿੱਚ ਪੰਜਾਬ ਪੁਲਿਸ, ਪੰਜਾਬ ਪੁਲਿਸ ਮਹਿਲਾ ਵਿੰਗ, ਪੰਜਾਬ ਹੋਮ ਗਾਰਡ ਅਤੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ, ਐਨ.ਸੀ.ਸੀ. ਸਕਾਊਟ ਅਤੇ ਗਾਈਡ ਦੀਆਂ ਟੁਕੜੀਆਂ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਣਗੀਆਂ | ਸਮਾਗਮ ਮੌਕੇ ਵੱਖ ਵੱਖ ਖੇਤਰਾਂ ਵਿਚ ਸ਼ਲਾਘਾਯੋਗ ਕੰਮ ਕਰਨ ਵਾਲੀਆਂ ਸ਼ਖਸੀਅਤਾਂ ਅਤੇ ਸੁਤੰਤਰ ਸੈਨਾਨੀਆਂ ਦਾ ਸਨਮਾਨ ਕੀਤਾ ਜਾਵੇਗਾ ਅਤੇ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵੱਲੋਂ ਲੋੜਵੰਦਾਂ ਨੂੰ ਟਰਾਈਸਾਈਕਲਾਂ ਅਤੇ ਸਿਲਾਈ ਮਸ਼ੀਨਾਂ ਦੀ ਵੰਡ ਕੀਤੀ ਜਾਵੇਗੀ |
ਇਸ ਮੌਕੇ ਸਹਾਇਕ ਕਮਿਸ਼ਨਰ (ਸਿਖਲਾਈ ਅਧੀਨ) ਗੁਰਲੀਨ ਕੌਰ, ਆਈ.ਏ.ਐਸ., ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਭੁਪਿੰਦਰ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਮੈਡਮ ਮੰਜੂ, ਉੱਪ ਜ਼ਿਲ੍ਹਾ ਸਿੱ ਖਿਆ ਅਫ਼ਸਰ (ਸੈ.ਸਿ) ਪਰਮਜੀਤ ਸਿੰਘ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਮਦਨ ਲਾਲ ਕਟਾਰੀਆ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਸਕੂਲ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ |


Posted

in

by

Comments

Leave a Reply

Your email address will not be published. Required fields are marked *